- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਿਊ ਗੰੰਗਸਰ ਸਪੋਰਟਸ ਕਲੱਬ ਵੱਲੋਂ ਚੌਥੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਸਮਾਪਤ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਵੱਲੋਂ ਖੇਡ ਸਟੇਡੀਅਮ ਜੈਤੋ ਵਿਖੇ ਕਰਵਾਈ ਗਈ ਚੌਥੀ ਪੰਜਾਬ ਵੈਟਰਨ ਐਥਲੈਟਿਕਸ ਚੈਂਪੀਅਨਸ਼ਿਪ ਖੇਡ ਭਾਵਨਾ ਅਤੇ ਅਨੁਸ਼ਾਸਨ ਦਾ ਸ਼ਾਨਦਾਰ ਪ੍ਰਤੀਕ ਬਣੀ। ਪੰਜਾਬ ਭਰ ਤੋਂ ਕਰੀਬ 260 ਵੈਟਰਨ ਐਥਲੀਟਾਂ ਨੇ ਮੁਕਾਬਲੇ ’ਚ ਹਿੱਸਾ ਲਿਆ। ਚੈਪੀਅਨਸ਼ਿਪ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਵਿਸ਼ੇਸ਼ ਮਹਿਮਾਨ ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਸਰਪ੍ਰਸਤ, ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ ਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਨੇ ਸਾਂਝੇ ਤੌਰ ’ਤੇ ਕੀਤਾ।
ਮੁੱਖ ਮਹਿਮਾਨ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਕਲੱਬ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਚੈਂਪੀਅਨਸ਼ਿਪਾਂ ਨਾਲ ਨਾ ਸਿਰਫ਼ ਨੌਜਵਾਨਾਂ ਸਗੋਂ ਸੀਨੀਅਰ ਸਿਟੀਜ਼ਨਾਂ ਨੂੰ ਵੀ ਆਪਣਾ ਹੁਨਰ ਦਿਖਾਉਣ ਦਾ ਮੰਚ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਵਿਸ਼ੇਸ਼ ਮਹਿਮਾਨ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਸ਼੍ਰੋਮਣੀ ਅਕਾਲੀ ਦਲ (ਬ) ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਜੇਤੂ ਖਿਡਾਰੀਆਂ ਅਤੇ ਸਹਿਯੋਗੀ ਸੱਜਣਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ, ਜਿਹੜੀਆਂ ਸਾਨੂੰ ਬੁਲੰਦੀਆਂ ਤੱਕ ਲਿਜਾਣ ਵਿੱਚ ਸਹਾਇਕ ਹੁੰਦੀਆਂ ਹਨ ਅਤੇ ਜ਼ਿੰਦਗੀ ਵਿੱਚ ਹਰ ਸਮੱਸਿਆ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦਾ ਬਲ ਬਖਸ਼ਦੀਆਂ ਹਨ।
ਚੈਂਪੀਅਨਸ਼ਿਪ ’ਚ ਮਾਤਾ ਬਲਵਿੰਦਰ ਕੌਰ ਸੇਵੇਵਾਲਾ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਐਸ.ਪੀ. ਹੈੱਡ ਕੁਆਰਟਰ (ਬਠਿੰਡਾ) ਜਗਦੀਸ਼ ਬਿਸ਼ਨੋਈ, ਸਾਬਕਾ ਡੀ.ਐਸ.ਪੀ. ਗਮਦੂਰ ਸਿੰਘ, ਸਾਬਕਾ ਡੀ.ਐਸ.ਪੀ. ਪਰਮਜੀਤ ਸਿੰਘ ਸੰਧੂ, ਇੰਸਪੈਕਟਰ ਸੁਰਜੀਤ ਸਿੰਘ ਸਿੱਧੂ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਸਿਵਲ ਹਸਪਤਾਲ ਜੈਤੋ ਦੇ ਐੱਸਐੱਮਓ ਡਾ. ਵਰਿੰਦਰ ਕੁਮਾਰ, ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾ ਮੀਤ ਪ੍ਰਧਾਨ ਗੋਪਾਲ ਕ੍ਰਿਸ਼ਨ, ਕਲੱਬ ਦੇ ਪ੍ਰਧਾਨ ਗੁਰਬੀਰ ਸਿੰਘ ਬਰਾੜ, ਕਨਵੀਨਰ ਜਸਵਿੰਦਰ ਸਿੰਘ ਬਰਾੜ ਯੂ.ਐਸ.ਏ, ਜਰਨਲ ਸਕੱਤਰ ਦੇਵਿੰਦਰ ਬਾਬੂ, ਸੀਨੀਅਰ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਬਰਾੜ ਰੋੜੀਕਪੂਰਾ, ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ ਸਦਿਓੜਾ, ਸੈਕਟਰੀ ਮਾਸਟਰ ਮੰਗਤ ਰਾਮ ਸ਼ਰਮਾ, ਮੀਤ ਪ੍ਰਧਾਨ ਪ੍ਰਵੀਨ ਸਿੰਗਲਾ, ਮੀਤ ਪ੍ਰਧਾਨ ਗੁਰਲਾਲ ਸਿੰਘ ਬਰਾੜ, ਖ਼ਜ਼ਾਨਚੀ ਅਮਰੀਕ ਸਿੰਘ ਬਰਾੜ ਸੇਵੇਵਾਲਾ, ਮਨਬੀਰ ਸਿੰਘ ‘ਬੱਬੂ ਬਰਾੜ’ ਮੱਤਾ, ਦਵਿੰਦਰਬੀਰ ਸਿੰਘ ਬਰਾੜ ਮੱਤਾ, ਪਰਮਜੀਤ ਸਿੰਘ ਜੈਤੋ, ਸੁਰਜੀਤ ਸਿੰਘ ਚੰਦਭਾਨ, ਕੁਲਦੀਪ ਸਿੰਘ ਕੁੱਕਾ ਬਰਾੜ ਸੇਵੇਵਾਲਾ, ਮਾਸਟਰ ਸੁਰਿੰਦਰਪਾਲ ਸਿੰਘ ਝੱਖੜਵਾਲਾ, ਰਾਜਵਿੰਦਰ ਸਿੰਘ ਦਬੜ੍ਹੀਖਾਨਾ, ਸਿਕੰਦਰ ਸਿੰਘ ਬਰਾੜ ਆਕਲੀਆਂ, ਭਲਵਾਨ ਰਾਕੇਸ਼ ਕੁਮਾਰ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ ਰੋੜੀਕਪੂਰਾ, ਸਤਨਾਮ ਸਿੰਘ ਬਰਾੜ, ਕਮਰਜੀਤ ਕਾਲਾ ਸ਼ਰਮਾ, ਪੰਕਜ ਸ਼ਰਮਾ, ਲਲਿਤ ਕੁਮਾਰ ਦੀਪੂ, ਐਥਲੀਟ ਮੱਖਣ ਸਿੰਘ, ਹਰਪ੍ਰੀਤ ਗਿੱਲ ਭਗਤੂਆਣਾ, ਸੁੰਦਰ ਸਿੰਘ ਬਾਜਾਖਾਨਾ, ਸਾਹਿਬ ਸਿੰਗਲਾ, ਹੈਪੀ ਮੈਡੀਕਲ ਹਾਲ, ਮੱਖਣ ਰੋਮਾਣਾ, ਲੈਕਚਰਾਰ ਆਤਮਾ ਸਿੰਘ ਰਣ ਸਿੰਘ ਵਾਲਾ, ਗਾਇਕ ਜਸਵਿੰਦਰ ਸਿੰਘ ਸਿੱਧੂ, ਜਸਵੰਤ ਸਿੰਘ ਝੱਖੜਵਾਲਾ, ਪਰਮਿੰਦਰ ਸਿੰਘ ਕੋਟਕਪੂਰਾ, ਸਿਮਰਨ ਸਿੰਘ ਕੋਟਕਪੂਰਾ, ਸੰਜੀਵ ਕੁਮਾਰ, ਨਰਪਿੰਦਰਪਾਲ ਸਿੰਘ ਨਿੱਕ, ਦੀਪੂ ਟੇਲਰ, ਕੁਲਬੀਰ ਸਿੰਘ (ਡੀਪੀ), ਜਸਵੀਰ ਸਿੰਘ ਰੋੜੀਕਪੂਰਾ (ਡੀਪੀਏ), ਜਸਵੀਰ ਸਿੰਘ, ਦਿਲਬਾਗ ਬਾਗੀ ਸ਼ਰਮਾ, ਬਾਜ ਸਿੰਘ ਸੂਰਘੁਰੀ, ਨਿਰੰਜਣ ਸਿੰਘ, ਬੰਟੂ ਕੋਚ, ਰਜਨੀ ਜਿੰਦਲ, ਸਿਮਰਜੀਤ ਕੌਰ, ਗੁਰਭੇਜ ਸਿੰਘ ਬਰਾੜ ਰੋੜੀਕਪੂਰਾ ਆਦਿ ਹਾਜ਼ਰ ਸਨ।