ਪੱਤਰ ਪ੍ਰਰੇਰਕ, ਫਰੀਦਕੋਟ : ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਤੇ ਪੀਆਰਟੀਸੀ ਦੇ ਕੱਚੇ ਮੁਲਾਜਮਾਂ ਵੱਲੋਂ ਲਗਾਤਾਰ ਪੱਕੇ ਹੋਣੇ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਅੱਜ ਵੀ ਉਨ੍ਹਾਂ ਵੱਲੋਂ ਇਕ ਗੇਟ ਰੈਲੀ ਕਰ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲੰਮੇ ਸਮੇਂ ਤੋਂ ਪੀਆਰਟੀਸੀ ਤੇ ਪਨਬੱਸ ਅਧੀਨ ਕੱਚੇ ਕਾਮੇ ਤੌਰ 'ਤੇ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਹੈ 27 ਡੀਪੂਆ ਦੇ ਅਧੀਨ 4000 ਦੇ ਕਰੀਬ ਕੱਚੇ ਮੁਲਾਜ਼ਮ ਕੰਮ ਕਰ ਰਹੇ ਹਨ ਜੋ 10 ਤੋਂ 12 ਸਾਲ ਦੇ ਕਰੀਬ ਤੋਂ ਕੰਮ ਕਰ ਰਹੇ ਹਨ ਉਹਨਾਂ ਵੱਲੋਂ ਸਮੇ-ਸਮੇਂ 'ਤੇ ਸੰਘਰਸ਼ ਕੀਤਾ ਜਾਂਦੇ ਹੈ ਪਰ ਸਰਕਾਰਾਂ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਅਸੀਂ ਸਰਕਾਰੀ ਮੁਲਾਜਮਾਂ ਦੀ ਤਰ੍ਹਾਂ ਬਰਾਬਰ ਤਨਖਾਹ ਦੇ ਬਰਾਬਰ ਕੰਮ ਤਹਿਤ ਕੰਮ ਕਰਾਇਆ ਜਾ ਰਿਹਾ ਹੈ।

ਇਸ ਮੌਕੇ ਪੀਆਰਟੀਸੀ ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ ਨੇ ਕਿਹਾ ਕਿ ਉਹ ਆਪਣੇ ਹੱਕਾਂ ਲਈ ਅੱਜ ਸੰਘਰਸ਼ ਕਰ ਰਹੇ ਨੇ ਕ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਪੀਆਰਟੀ ਸੀ ਅਧੀਨ ਕੱਚੇ ਮੁਲਾਜਮ ਤਹਿਤ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਪੱਕੇ ਕੀਤਾ ਨਹੀਂ ਜਾ ਰਿਹਾ ਇਕ ਪਾਸੇ ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਸਰਕਾਰੀ ਮੁਲਾਜਮ 50 ਹਾਜ਼ਰ ਤਨਖਾਹਾਂ ਲੈ ਰਹੇ ਨੇ ਅਤੇ ਉਨ੍ਹਾਂ ਨੂੰ ਘੱਟ ਤਨਖਾਹ ਦੇ ਕੇ ਵੱਧ ਕੰਮ ਕਰਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਬੰਦ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਤਹਿਤ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਲਗਾਤਾਰੀ ਪ੍ਰਰਾਈਵੇਟ ਬੱਸਾਂ ਦੇ ਮਾਲਕਾਂ ਵੱਲੋਂ ਬੱਸਾਂ ਭਰ ਭਰ ਕੇ ਲਈਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਸਿਰਫ਼ ਪੰਜਾਬ 25 ਸਵਾਰੀਆਂ ਦਾ ਕਿਹਾ ਗਿਆ ਹੈ ਅਤੇ ਨਾਲ ਹੀ ਸਰਕਰ ਵਲੋ ਅੌਰਤਾਂ ਦਾ ਫ੍ਰੀ ਕੀਤਾ ਗਿਆ ਹੈ ਜੇਕਰ ਉਹ ਬੱਸ ਨਹੀਂ ਰੋਕਦੇ ਤਾਂ ਉਹਨਾਂ ਨੂੰ ਬੁਰਾ ਭਲਾ ਕਿਹਾ ਜਾਂਦਾ ਹਾਂ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਦਿਨਾਂ ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਲੀਡਰਾਂ ਦੇ ਘਰਾਂ ਅੱਗ ਧਰਨੇ ਦਿੱਤੇ ਜਾਣਗੇ। ਇਸ ਮੌਕੇ ਹਰਪ੍ਰਰੀਤ ਸਿੰਘ ਅਤੇ ਹਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਉਹ ਪਿਛਲੇ ਦੱਸ ਬਾਰਾਂ ਸਾਲਾਂ ਤੋਂ ਇੱਥੇ ਕੰਮ ਕਰ ਰਹੇ ਹਨ ਜਿਸ ਵਿੱਚ ਵੱਖ ਵੱਖ ਟਰੇਡ ਵਿੱਚ ਡਰਾਈਵਰ ਕੰਡਾਟਰ ਕੰਮ ਕਰ ਰਹੇ ਹਨ ਅਤੇ ਸਰਕਾਰਾਂ ਵੱਲੋਂ ਨਵੇਂ ਕਾਨੂੰਨ ਬਣਾ ਕੇ ਉਨ੍ਹਾਂ ਨੂੰ ਤੰਗ ਪ੍ਰਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਨਾ ਹੀ ਉਨ੍ਹਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ ਉਹ ਕੱਚੇ ਤੌਰ ਤੇ ਕੰਮ ਕਰ ਰਹੇ ਹਨ ਉਹਨਾਂ ਕਿਹਾ ਕੀ ਤਨਖਾਹਾਂ ਥੋੜੀਆਂ ਹੋਣ ਕਾਰਨ ਉਨ੍ਹਾਂ ਦੇ ਉਹ ਘਰ ਦਾ ਗੁਜ਼ਾਰਾ ਅੌਖਾ ਹੋਇਆ ਪਿਆ ਹੈ ਉਹ ਸਰਕਾਰਾਂ ਤੋਂ ਮੰਗ ਕਰਦੇ ਹਨ ਕੀ ਸਰਕਾਰਾਂ ਉਨ੍ਹਾਂ ਨੂੰ ਪੱਕੇ ਕਰੇ ਤਾਂ ਹੀ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਸਕਣ।