ਮਨਿੰਦਰਜੀਤ ਸਿੰਘ, ਜੈਤੋ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਪ੍ਰਧਾਨ ਧਰਮਜੀਤ ਰਾਮੇਆਣਾ ਨੇ ਦੱਸਿਆ ਕਿ ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀ ਹਰਸਿਮਰਨ ਸਿੰਘ ਮਲਹੋਤਰਾ ਵਾਸੀ ਰਾਮੇਆਣਾ ਦੀਆ ਪਾਰਟੀ ਪ੍ਰਤੀ ਨਿਭਾਈਆਂ ਵਧੀਆ ਸੇਵਾਵਾਂ ਨੂੰ ਵੇਖਦਿਆਂ ਸਟੂਡੈਂਟ ਵਿੰਗ ਹਲਕਾ ਜੈਤੋ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ 'ਤੇ ਹਰਸਿਮਰਨ ਸਿੰਘ ਮਲਹੋਤਰਾ ਨੇ ਕਿਹਾ ਕਿ ਇਸ ਵਾਰ ਹੋਰ ਵਾਲੀਆਂ ਜਿਮਨੀ ਚੌਣਾਂ ਵਿਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਕੇ ਇਤਿਹਾਸ ਸਿਰਜੇਗੀ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾਂ ਫ਼ਰੀਦਕੋਟ ਪ੍ਰਧਾਨ ਧਰਮਜੀਤ ਰਾਮੇਆਣਾ ਨੇ ਹਰਸਿਮਰਨ ਸਿੰਘ ਮਲਹੋਤਰਾ ਨੂੰ ਨਿਯੁਕਤੀ ਪੱਤਰ ਦਿੱਤਾ। ਨਵ-ਨਿਯੁਕਤ ਪ੍ਰਧਾਨ ਹਰਸਿਮਰਨ ਸਿੰਘ ਮਲਹੋਤਰਾ ਨੇ 'ਆਪ' ਦੇ ਸੂਬਾਈ ਪ੍ਰਧਾਨ ਭਗਵੰਤ ਮਾਨ, ਐਮ.ਐਲ.ਏ. ਮੀਤ ਹੇਅਰ, ਐਮ.ਐਲ.ਏ. ਕੁਲਤਾਰ ਸਿੰਘ ਸੰਧਵਾਂ, ਜ਼ਿਲ੍ਹਾਂ ਪ੍ਰਧਾਨ ਧਰਮਜੀਤ ਰਾਮੇਆਣਾ ਅਤੇ ਹਲਕਾ ਇੰਚਾਰਜ ਅਮੋਲਕ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਸੇਵਾਵਾਂ ਲਗਾਈਆਂ ਗਈਆਂ ਹਨ ਉਨ੍ਹਾਂ ਨੂੰ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਗਾਂ। ਇਸ ਮੌਕੇ ਜਸਮੇਲ ਬਰਾੜ, ਗੁਰਭੇਜ ਸਿੰਘ, ਹਰਚੰੰਦ ਸਿੰਘ ਤੇ ਹੋਰ ਸਮੂਹ ਵਰਕਰਾਂ ਨੇ ਹਰਸਿਮਰਨ ਮਲਹੋਤਰਾ ਨੂੰ ਮੁਬਾਰਕਬਾਦ ਦਿੱਤੀ।

03ਐਫ਼ਡੀਕੇ115:-ਭਗਵੰਤ ਮਾਨ ਤੇ ਧਰਮਜੀਤ ਰਾਮੇਆਣਾ ਹਰਸਿਮਰਨ ਸਿੰਘ ਮਲਹੋਤਰਾ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ।