- ਇਨਾਮ ਵੰਡ ਸਮਾਗਮ 21 ਤਾਰੀਕ ਨੂੰ ਭਲੂਰ ਵਿਖੇ

ਪੱਤਰ ਪ੍ਰੇਰਕ, ਕੋਟਕਪੂਰਾ : ਜੀਐੱਨ ਕਾਨਵੈਂਟ ਸਕੂਲ ਭਲੂਰ ਵਿਖੇ ਕੌਮੀ ਏਕਤਾ ਦਿਵਸ ਮਨਾਇਆ ਗਿਆ ਜਿਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਭਾਸ਼ਣ ਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਦੌਰਾਨ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਆਏ ਵਾਨੀ ਜੀ ਵੱਲੋਂ ਵਿਦਿਅਰਥੀਆਂ ਨੂੰ ਰਾਸ਼ਟਰੀ ਏਕਤਾ ਦੀ ਮਹੱਹਤਾ ਤੇ ਲੋੜ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੇ ਪਿੰ੍ਰਸੀਪਲ ਰਮਨਦੀਪ ਕੌਰ ਵੱਲੋਂ ਵੀ ਵਿਦਿਆਰਥੀਆਂ ਨੂੰ ਭਾਰਤ ਦੀ ਏਕਤਾ ਅਖੰਡਤਾ ਤੇ ਵਿਭਿੰਨਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੁਕਾਬਲਿਆਂ ਦੌਰਾਨ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕਿ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਪਿ੍ਰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਲਈ ਪੜ੍ਹਾਈ ਦੇ ਨਾਲ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 21 ਤਾਰੀਕ ਨੂੰ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ ਵਿਦਿਆਰਥੀ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਵੱਖ-ਵੱਖ ਨਾਟਕ, ਗਿੱਧਾ, ਭੰਗੜਾ ਪਾ ਕੇ ਕਲਾ ਦਾ ਪ੍ਰਦਰਸ਼ਨ ਕਰਨਗੇ।

19ਐਡੀਕੇ118:-ਪ੍ਰੋਗਰਾਮ ਦੀ ਤਿਆਰੀ ਦੌਰਾਨ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।