ਸਰਕਾਰੀ ਹਾਈ ਸਕੂਲ ਔਲਖ ਵਿਖੇ ਵਰਕਸ਼ਾਪ ਲਗਾਈ
ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ ਬਾਰੇ ਵਰਕਸ਼ਾਪ ਲਾਈ
Publish Date: Mon, 23 Feb 2026 04:09 PM (IST)
Updated Date: Tue, 24 Feb 2026 04:01 AM (IST)
ਜਗਤਾਰ ਸਿੰਘ ਬਰਾੜ ਪੰਜਗਰਾਈ ਕਲਾਂ : ਇੱਥੋਂ ਥੋੜੀ ਦੂਰ ਸਰਕਾਰੀ ਹਾਈ ਸਕੂਲ, ਔਲਖ ਵਿਖੇ ਜਿਲ੍ਹਾ ਸਿੱਖਿਆ ਅਫਸਰ (ਸੈ. ਸਿ.) ਨੀਲਮ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਕੂਲ ਦੇ ਈਕੋ ਕਲੱਬ ਵੱਲੋਂ ਜਗਜੀਵਨ ਸਿੰਘ ਮੁੱਖ ਅਧਿਆਪਕ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਉਤਸ਼ਾਹਿਤ ਕਰਨ ਲਈ ਇੱਕ ਰੋਜ਼ਾ ਵਰਕਸ਼ਾਪ ਬੀਤੇ ਦਿਨੀ ਸਕੂਲ ਵਿੱਚ ਲਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੂੰ ਰਿਸੋਰਸ ਪਰਸਨ ਮਿਸ ਧਾਰਵੀ ਵਲੋਂ ਘਰ ਵਿੱਚ ਪਏ ਫਾਲਤੂ ਸਮਾਨ ਤੋਂ ਵਰਤੋਂ ਵਿੱਚ ਆਉਣ ਵਾਲੀਆਂ ਵਸਤੂਆਂ ਬਣਾਉਣੀਆਂ ਸਿਖਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਇਸ ਵਰਕਸ਼ਾਪ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਸਕੂਲ ਦੇ ਈਕੋ ਕਲੱਬ ਇੰਚਾਰਜ ਸੱਜਣ ਕੁਮਾਰ ਡੀ.ਪੀ.ਈ. ਵੱਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਖੁਦ ਵਸਤੂਆਂ ਬਣਾ ਕੇ ਦਿਖਾਈਆਂ ਗਈਆਂ। ਅੰਤ ਵਿੱਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਵਿੰਦਰ ਸਿੰਘ ਗਿੱਲ, ਗੁਰਵਿੰਦਰ ਸਿੰਘ, ਰੇਸ਼ਮ ਸਿੰਘ ਸਰਾਂ, ਨਵਲ ਕਿਸ਼ੋਰ, ਬਲਜੀਤ ਸਿੰਘ, ਸੁਮਤੀ ਪ੍ਰਿਆ, ਰਾਜੇਸ਼ ਨਹਾੜੀਆ, ਰਣਜੀਤ ਕੌਰ ਅਤੇ ਨਰਿੰਦਰਜੀਤ ਕੌਰ ਆਦਿ ਵੀ ਹਾਜ਼ਰ ਸਨ।