‘ਆਪ’ ਸਰਕਾਰ ਦੇ ਕਾਰਜਾਂ ਦੀ ਕੀਤੀ ਸ਼ਲਾਘਾ
‘ਆਪ’ ਸਰਕਾਰ ਨੇ ਸਾਰੀਆਂ ਚੋਣ ਗਾਰੰਟੀਆਂ ਕੀਤੀਆਂ ਪੂਰੀਆਂ : ‘ਆਪ’ ਆਗੂ
Publish Date: Sat, 04 Apr 2026 03:31 PM (IST)
Updated Date: Sun, 05 Apr 2026 03:58 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਜ਼ਾਦੀ ਤੋਂ ਬਾਅਦ ਪੰਜਾਬ ਦੀ ਸੱਤਾ ਵਿਚ ਪਹਿਲੀ ਵਾਰ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕਰਕੇ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਸਰਪੰਚ ਹਰਦੀਪਕ ਸਿੰਘ ਢਿੱਲੋਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਸਿਬੀਆਂ ਦੇ ਸਰਪੰਚ ਹਰਜੀਤ ਸਿੰਘ ਬਰਾੜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਠੇ ਚੰਦ ਸਿੰਘ ਵਾਲੇ (ਜੈਤੋ) ਦੇ ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ, ਪਿੰਡ ਗੁਲਾਬਗੜ੍ਹ (ਰੋੜੀਕਪੂਰਾ) ਦੇ ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਅਤੇ ਪਿੰਡ ਨਵਾਂ ਰੋੜੀਕਪੂਰਾ ਦੇ ਸਰਪੰਚ ਜਸਕਰਨ ਸਿੰਘ ‘ਜੱਸ ਬਰਾੜ’ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ, ਘਰ ਬੈਠਿਆਂ ਰਜਿਸਟਰੀਆਂ, ਮਹਿਲਾਵਾਂ ਨੂੰ 1000-1500 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ, ਸਿੱਖਿਆ ਕ੍ਰਾਂਤੀ ਵਰਗੀਆਂ ਚੋਣ ਗਰੰਟੀਆਂ ਨੂੰ ਲਾਗੂ ਕਰਕੇ ਇਤਿਹਾਸ ਸਿਰਜ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਤੋਂ ਪਹਿਲਾਂ ਪੰਜਾਬ ’ਚ ਸ਼ਾਸਨ ਕਰ ਚੁੱਕੀਆਂ ਸ਼੍ਰੋਮਣੀ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਨੇ ਸਿਰਫ਼ ਪੰਜਾਬੀਆਂ ਨੂੰ ਲੁੱਟਿਆ ਹੈ ਜਦ ਕਿ ‘ਆਪ’ ਸਰਕਾਰ ਨੇ ਜੋ ਚੋਣ ਗਰੰਟੀਆਂ ਨੂੰ ਲਾਗੂ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਜੇ ਮਨ ਵਿਚ ਸੇਵਾ ਕਰਨ ਦੀ ਭਾਵਨਾ ਹੋਵੇ ਤਾਂ ਮੁਸ਼ਕਿਲ ਹਾਲਾਤਾਂ ’ਚ ਵੀ ਉਸ ਨੂੰ ਪੂਰਾ ਕੀਤਾ ਜਾ ਸਕਦਾ ਹੈ। ਆਗੂਆਂ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਨਾਲ ਪੰਜਾਬ ਦੇ 65 ਲੱਖ ਲੋਕਾਂ ਨੂੰ ਲਾਭ ਹੋਵੇਗਾ। ਪੰਜਾਬ ਸਰਕਾਰ ਲੋਕ ਹਿਤਾਂ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ।