ਸਰਕਾਰੀ ਮਿਡਲ ਸਕੂਲ ਪੱਕਾ ਦਾ ਨਤੀਜਾ ਸੌ ਫੀਸਦੀ ਰਿਹਾ
ਸਰਕਾਰੀ ਮਿਡਲ ਸਕੂਲ ਪੱਕਾ ਦਾ ਅੱਠਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
Publish Date: Thu, 16 Apr 2026 04:39 PM (IST)
Updated Date: Fri, 17 Apr 2026 04:04 AM (IST)

ਚਾਨਾ ਪੰਜਾਬੀ ਜਾਗਰਣ ਫ਼ਰੀਦਕੋਟ : ਸਰਕਾਰੀ ਮਿਡਲ ਸਕੂਲ ਪੱਕਾ ਦਾ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਸਕੂਲ ਦੇ ਮੁਖੀ ਜਸਬੀਰ ਸਿੰਘ ਜੱਸੀ ਨੇ ਦੱਸਿਆ ਕਿ ਸਕੂਲ ਦੇ 33 ਵਿਦਿਆਰਥੀ ਪ੍ਰੀਖਿਆ ’ਚ ਬੈਠੇ ਸਨ। ਸਾਰੇ ਹੀ ਚੰਗੇ ਨੰਬਰਾਂ ਨਾਲ ਸਫ਼ਲ ਰਹੇ ਹਨ। ਉਨ੍ਹਾਂ ਦੱਸਿਆ ਸਕੂਲ ਮੈਰਿਟ ’ਚ ਸ਼ਮਨਦੀਪ ਕੌਰ ਪੁੱਤਰੀ ਮਹਾਦਿੱਤਾ ਸਿੰਘ ਨੇ 600 ’ਚੋਂ 507 ਅੰਕ ਪ੍ਰਾਪਤ ਕਰਕੇ ਪਹਿਲਾ, ਮਧੂ ਪੁੱਤਰੀ ਹਰਨੇਕ ਸਿੰਘ ਨੇ 501, ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰਹਿਮਤਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਨੇ 500 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਦੀ ਵਿਦਿਆਰਥਣ ਮਧੂ ਨੇ ਪੰਜਾਬੀ ਵਿਸ਼ੇ ’ਚੋਂ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਸਕੂਲ ਮੁਖੀ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕ ਵਿਕਾਸ ਅਰੋੜਾ ਹਿੰਦੀ ਮਾਸਟਰ, ਸਾਇੰਸ ਮਿਸਟ੍ਰੈਸ ਪ੍ਰਵੀਨ ਲਤਾ, ਐਸ.ਐਸ.ਮਿਸਟ੍ਰੈਸ ਜਸਵਿੰਦਰ ਕੌਰ, ਐੱਸ.ਐੱਸ.ਮਾਸਟਰ ਸੁਦੇਸ਼ ਸ਼ਰਮਾ, ਸਾਇੰਸ ਮਿਸਟ੍ਰੈਸ ਅਰੁਣਾ ਰਾਣੀ, ਸਕੂਲ ਅੰਦਰ ਸਾਇੰਸ ਮਿਸਟ੍ਰੈਸ ਵਜੋਂ ਸੇਵਾਵਾਂ ਨਿਭਾਉਣ ਸਾਇੰਸ ਮਿਸਟ੍ਰੈਸ ਕਵਿਤਾ ਚਾਵਲ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਸਕੂਲ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਸਦਕਾ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਉਨ੍ਹਾਂ ਕਿਹਾ ਸਕੂਲ ਮੈਰਿਟ ’ਚ ਆਉਣ ਵਾਲੀਆਂ ਵਿਦਿਆਰਥਣਾਂ ਦਾ ਜਲਦ ਹੀ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ।