- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
68 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਮਾਨ ਸਰਕਾਰ ਨੇ ਰਚਿਆ ਇਤਿਹਾਸ : ‘ਆਪ’ ਆਗੂ

ਭੋਲਾ ਸ਼ਰਮਾ ਪੰਜਾਬੀ ਜਾਗਰਣ, ਜੈਤੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਕੱਤਰ, ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਨੈਸ਼ਨਲ ਐਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਅਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਅਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ‘ਆਪ’ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਅਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਨੇ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਸਮੇਂ ਸਰਕਾਰੀ ਨੌਕਰੀਆਂ ਦੀ ਗਿਣਤੀ ਸੀਮਤ ਰਹਿੰਦੀ ਸੀ ਅਤੇ ਕਈ ਵਾਰ ਭ੍ਰਿਸ਼ਟਾਚਾਰ ਤੇ ਸਿਫ਼ਾਰਸ਼ੀ ਪ੍ਰਥਾ ਕਾਰਨ ਯੋਗ ਨੌਜਵਾਨ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪੰਜਾਬ ਦੇ ਕਈ ਕਾਬਲ ਨੌਜਵਾਨ ਨਿਰਾਸ਼ ਹੋ ਕੇ ਵਿਦੇਸ਼ਾਂ ਵੱਲ ਰੁਖ ਕਰਨ ਲਈ ਮਜ਼ਬੂਰ ਹੁੰਦੇ ਸਨ, ਪਰ ਹੁਣ ਹਾਲਾਤ ਬਦਲ ਰਹੇ ਹਨ ਅਤੇ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਆਪਣੇ ਸੂਬੇ ਵਿੱਚ ਹੀ ਰੁਜ਼ਗਾਰ ਦੇ ਮੌਕੇ ਮਿਲ ਰਹੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਜਿੰਨੀ ਵੱਡੀ ਗਿਣਤੀ ਵਿੱਚ ਮੌਜੂਦਾ ਸਰਕਾਰ ਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਇਹ ਪੰਜਾਬ ਦੇ ਇਤਿਹਾਸ ਵਿੱਚ ਇੱਕ ਵੱਡੀ ਉਪਲਬਧੀ ਹੈ। ਇਸ ਦੇ ਨਾਲ ਹੀ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਨਾਲ ਸੂਬੇ ਦੀਆਂ ਬੁਨਿਆਦੀ ਸੇਵਾਵਾਂ ਵਿੱਚ ਵੀ ਵੱਡਾ ਬਦਲਾਅ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨੀ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ। ਕਈ ਸਾਲਾਂ ਬਾਅਦ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਰਾਤ ਦੀ ਬਜਾਏ ਦਿਨ ਸਮੇਂ ਮਿਲਣ ਨਾਲ ਕਿਸਾਨਾਂ ਦੀ ਜ਼ਿੰਦਗੀ ਹੋਰ ਸੁਖਾਲੀ ਹੋਈ ਹੈ। ਡਾ. ਹਰਪਾਲ ਸਿੰਘ ਢਿੱਲਵਾਂ, ਪ੍ਰੋ. ਗੁਰਸੇਵਕ ਸਿੰਘ, ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ਇਕਬਾਲ ਸਿੰਘ ਡੋਡ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਲੋਕਾਂ ਦਾ ਭਰੋਸਾ ਸਰਕਾਰ ਦੀਆਂ ਨੀਤੀਆਂ ਨਾਲ ਹੋਰ ਮਜ਼ਬੂਤ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਵਿਕਾਸ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦੇਣਗੇ।