- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2027 ’ਚ ਫਿਰ ਬਣੇਗੀ ‘ਆਪ’ ਸਰਕਾਰ : ਗੋਬਿੰਦਰ ਵਾਲੀਆ/ਡਾ. ਗੁਰਲਾਲ ਬਰਾੜ

ਭੋਲਾ ਸ਼ਰਮਾ (ਪੱਤਰ ਪ੍ਰੇਰਕ), ਪੰਜਾਬੀ ਜਾਗਰਣ, ਜੈਤੋ : ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਫ਼ੈਸਲਿਆਂ ਅਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਾਰਨ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਪੰਜਾਬ ਵਾਸੀ ਸਾਲ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਇਹ ਪ੍ਰਗਟਾਵਾ ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਜੈਤੋ ਦੇ ਚੇਅਰਮੈਨ, ‘ਆਪ’ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ ਅਤੇ ‘ਆਪ’ ਦੇ ਸੀਨੀਅਰ ਆਗੂ ਤੇ ਪਿੰਡ ਦਲ ਸਿੰਘ ਵਾਲਾ ਦੇ ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਨਾਲ ਕਈ ਲੋਕ-ਪੱਖੀ ਫ਼ੈਸਲੇ ਲਏ ਹਨ। ਸਰਕਾਰ ਦੀਆਂ ਨੀਤੀਆਂ ਕਾਰਨ ਹਰ ਵਰਗ ਦੇ ਲੋਕਾਂ ਵਿੱਚ ਸਰਕਾਰ ਪ੍ਰਤੀ ਵਿਸ਼ਵਾਸ ਵਧਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਧ ਰਹੀ ਲੋਕਪ੍ਰਿਯਤਾ ਤੋਂ ਘਬਰਾਈਆਂ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਖ਼ਿਲਾਫ਼ ਬੇਬੁਨਿਆਦ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਪੰਜਾਬ ਦੇ ਲੋਕ ਹੁਣ ਕੰਮ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਵਿਕਾਸ ਨੂੰ ਮੁੱਖ ਮੁੱਦਾ ਮੰਨ ਰਹੇ ਹਨ। ਗੋਬਿੰਦਰ ਸਿੰਘ ਵਾਲੀਆ ਅਤੇ ਡਾ. ਗੁਰਲਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵੱਡੇ ਪੱਧਰ ’ਤੇ ਫਾਰਮ ਭਰਵਾਏ ਜਾ ਰਹੇ ਹਨ। ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਮਿਲੇਗੀ ਅਤੇ ਉਹ ਹੋਰ ਮਜ਼ਬੂਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਸ ਨਾਲ ਨੌਜਵਾਨ ਵਰਗ ਵਿੱਚ ਨਵਾਂ ਵਿਸ਼ਵਾਸ ਪੈਦਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਸਹੂਲਤਾਂ ਵਿੱਚ ਸੁਧਾਰ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਤੇ ਖੇਤੀਬਾੜੀ ਖੇਤਰ ਵਿੱਚ ਕੀਤੇ ਉਪਰਾਲਿਆਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਕਈ ਸਾਲਾਂ ਤੋਂ ਨਹਿਰੀ ਪਾਣੀ ਤੋਂ ਵਾਂਝੇ ਰਹੇ ਖੇਤਾਂ ਤੱਕ ਪਾਣੀ ਪਹੁੰਚਾਉਣਾ ਸਰਕਾਰ ਦੀ ਅਹਿਮ ਉਪਲਬਧੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਵਪਾਰੀਆਂ, ਕਿਸਾਨਾਂ, ਮੁਲਾਜ਼ਮਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਕਾਰਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਾਲ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਹਨ।