
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਨੇ ਸਕੂਲਾਂ ਦਾ ਮੂੰਹ ਮੁਹਾਂਦਰਾ ਬਦਲਿਆ - ਡਾ . ਪ੍ਰਭਦੇਵ ਸਿੰਘ ਬਰਾੜ

ਚਾਨਾ ਪੰਜਾਬੀ ਜਾਗਰਣ ਕੋਟਕਪੂਰਾ : ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਖ਼ਤ ਮਿਹਨਤ ਕਰਕੇ ਸਕੂਲਾਂ ਦੇ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਕਾਫੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲਾਂ ਦੇ ਮੂੰਹ ਮੁਹਾਂਦਰੇ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਉਹਨਾਂ ਅੱਗੇ ਕਿਹਾ ਕਿ ਸਮੂਹ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਹੋਰ ਦਾਖਲੇ ਵਧਾਉਣ ਸਬੰਧੀ ਲਗਾਤਾਰ ਕੰਮ ਕਰਦੇ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਨਾਲ ਸਾਲ ਵਿੱਚ ਘੱਟੋ ਘੱਟ ਦੋ ਵਾਰ ਸਮੂਹਿਕ ਮੀਟਿੰਗਾਂ ਦਾ ਪ੍ਰਬੰਧ ਕਰਕੇ ਇਹ ਪ੍ਰਾਪਤੀਆਂ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਸਕੂਲ ਦਾ ਸਮੁੱਚਾ ਵਾਤਾਵਰਣ ਵਿਖਾ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਵੱਲ ਹੋਰ ਵਿਸ਼ੇਸ਼ ਧਿਆਨ ਦੇਣ ਲਈ ਪ੍ਰੇਰਿਤ ਵੀ ਕਰਨਾ ਚਾਹੀਦਾ ਹੈ"।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾਕਟਰ ਪ੍ਰਭਦੇਵ ਸਿੰਘ ਬਰਾੜ ਅੱਖਾਂ ਦੇ ਮਾਹਿਰ ਨੇ ਸਮਾਜ ਸੇਵੀ ਸੰਸਥਾ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਵੱਲੋਂ ਇੱਥੋਂ ਥੋੜੀ ਦੂਰ ਸ਼ਹੀਦ ਗੁਰਪ੍ਰੀਤ ਸਿੰਘ ਪੀ ਐਮ ਸ਼੍ਰੀ ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ ਵਿਖੇ ਆਪਣੇ ਸਤਿਕਾਰਯੋਗ ਪਿਤਾ ਅਤੇ ਸਕੂਲ ਦੇ ਪਹਿਲੇ ਮੁੱਖ ਅਧਿਆਪਕ ਸ . ਜਗਦੇਵ ਸਿੰਘ ਬਰਾੜ ਦੀ ਨਿੱਘੀ ਯਾਦ ਵਿੱਚ ਹੋਏ ਵਿਦਿਆਰਥੀ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ ਗਿਆ । ਸਮਾਗਮ ਦੌਰਾਨ ਸਕੂਲ ਦੇ ਮੁੱਖ ਅਧਿਆਪਕ ਬਲਵਿੰਦਰ ਸਿੰਘ ਸਿੱਧੂ ਵੱਲੋਂ ਆਪਣੇ ਸਕੂਲ ਦੀਆਂ ਵਿਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਗਈਆਂ ਸ਼ਾਨਦਾਰ ਪ੍ਰਾਪਤੀਆਂ ਸਾਂਝੀਆਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਇਸ ਵਾਰ ਸਾਡੇ ਸਕੂਲ ਨੂੰ ਗਰੀਨ ਪ੍ਰੋਜੇਕਟ ਵਿੱਚ ਜ਼ਿਲ੍ਹਾ ਫਰੀਦਕੋਟ ਵਿੱਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ ਇਸ ਤੋਂ ਇਲਾਵਾ ਸਕੂਲ ਦੇ 6 ਵਿਦਿਆਰਥੀਆਂ ਨੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਲਿਆ ਹੈ। ਸਕੂਲ ਦੇ ਕਈ ਖਿਡਾਰੀਆਂ ਨੇ ਗੱਤਕਾ ਅਤੇ ਕਈ ਹੋਰ ਖੇਡਾਂ ਵਿੱਚ ਰਾਜ ਪੱਧਰ ਅਤੇ ਕੌਮੀ ਪੱਧਰ ਤੇ ਪ੍ਰਾਪਤੀਆਂ ਕੀਤੀਆਂ ਹਨ। ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ , ਮੁੱਖ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ,ਪੀ ਆਰ ਓ ਪ੍ਰੋਫੈਸਰ ਹਰਬੰਸ ਸਿੰਘ ਪਦਮ, ਵਿੱਤ ਸਕੱਤਰ ਸੋਮ ਨਾਥ ਅਰੋੜਾ, ਪਿੰਡ ਢਿੱਲਵਾਂ ਕਲਾਂ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ ਫੌਜੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮਾਜ ਸੇਵੀ ਸੰਸਥਾ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਪਿਛਲੇ 9 ਸਾਲਾਂ ਤੋਂ ਕੀਤੇ ਜਾ ਰਹੇ ਕਾਰਜਾਂ ਸਬੰਧੀ ਰੌਸ਼ਨੀ ਪਾਈ। ਸਮਾਗਮ ਦੌਰਾਨ ਮੁੱਖ ਮਹਿਮਾਨ ਡਾਕਟਰ ਪ੍ਰਭਦੇਵ ਸਿੰਘ ਬਰਾੜ ਨੇ ਸਕੂਲ ਦੇ ਛੇਵੀ ਤੋਂ ਦਸਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦੇ ਨਾਲ -ਨਾਲ ਵਿਦਿਅਕ ਸੈਸ਼ਨ 2025 -26 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੰਚਾਲਿਤ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਪ੍ਰਿਅੰਕਾ ਪੁੱਤਰੀ ਸੁੱਖਾ ਸਿੰਘ ਨੂੰ ਨਗਦ ਰਾਸ਼ੀ 15000 ਰੁਪਏ , ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਰਾਜਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਨੂੰ ਨਗਦ ਰਾਸ਼ੀ 13000 ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਨਵਜੋਤ ਕੌਰ ਪੁੱਤਰੀ ਚਤਰ ਸਿੰਘ ਅਤੇ ਪ੍ਰਿਆ ਪੁੱਤਰੀ ਮਨਜੀਤ ਸਿੰਘ ਨੂੰ ਨਗਦ ਰਾਸ਼ੀ 11000-11000 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਮਾਗਮ ਸਾਦਾ ਅਤੇ ਪ੍ਰਭਾਵਸ਼ਾਲੀ ਹੋ ਨਿਬੜਿਆ । ਇਸ ਸਮਾਗਮ ਦਾ ਸਟੇਜ ਸੰਚਾਲਨ ਗੁਰਸ਼ਰਨ ਸਿੰਘ ਸਾਇੰਸ ਮਾਸਟਰ ਵੱਲੋਂ ਬਾਖੂਬੀ ਨਿਭਾਇਆ ਗਿਆ। ਇਸ ਮੌਕ ਤੇ ਹੋਰਨਾਂ ਤੋਂ ਇਲਾਵਾ ਸੁਸਾਇਟੀ ਦੇ ਮੈਂਬਰ ਹਰਨੇਕ ਸਿੰਘ ਸਾਹੋਕੇ, ਸੁਰਿੰਦਰ ਕੁਮਾਰ ਸਚਦੇਵਾ, ਰਾਜੀਵ ਭੰਡਾਰੀ 'ਬਾਵਾ', ਸਕੂਲ ਦੇ ਪੰਜਾਬੀ ਅਧਿਆਪਕ ਰੁਪਿੰਦਰ ਸਿੰਘ ਅਤੇ ਸਮੂਹ ਸਟਾਫ ਮੈਂਬਰਜ਼ ਹਾਜ਼ਰ ਸਨ।