ਪੰਜਾਬ ਸਰਕਾਰ ਦੀ ਸਿਹਤ ਯੋਜਨਾ ਲੋਕਾਂ ਲਈ ਵੱਡੀ ਰਾਹਤ
ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵੱਡੀ ਰਾਹਤ : ‘ਆਪ’ ਆਗੂ
Publish Date: Thu, 19 Feb 2026 03:48 PM (IST)
Updated Date: Fri, 20 Feb 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 10 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਦਾ ਮਕਸਦ ਆਮ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖ਼ਰਚ ਤੋਂ ਆਰਥਿਕ ਸੁਰੱਖਿਆ ਦੇਣਾ ਹੈ, ਤਾਂ ਜੋ ਹਰ ਨਾਗਰਿਕ ਬਿਨਾਂ ਚਿੰਤਾ ਆਪਣਾ ਇਲਾਜ ਕਰਵਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਐੱਸਸੀ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੈਸ਼ਨਲ ਅਵਾਰਡੀ ਡਾ. ਹਰਪਾਲ ਸਿੰਘ ਢਿੱਲਵਾਂ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਸਾਧੂ ਸਿੰਘ ਦੇ ਸਾਬਕਾ ਨਿੱਜੀ ਸਹਾਇਕ ਤੇ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦੇ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਤੇ ਆਮ ਆਦਮੀ ਪਾਰਟੀ ਸ਼ੋਸ਼ਲ ਮੀਡੀਆ ਬਲਾਕ ਜੈਤੋ ਦੇ ਪ੍ਰਧਾਨ ਸੁਖਰੀਤ ਸਿੰਘ ਰੋਮਾਣਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਕਿਹਾ ਕਿ ਇਸ ਯੋਜਨਾ ਹੇਠ ਯੋਗ ਪਰਿਵਾਰਾਂ ਨੂੰ ਸਾਲਾਨਾ 10 ਲੱਖ ਰੁਪਏ ਤੱੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਕਰਵਾ ਸਕਦੇ ਹਨ। ਵੱਡੀਆਂ ਬਿਮਾਰੀਆਂ, ਆਪ੍ਰੇਸ਼ਨ, ਟੈਸਟ ਅਤੇ ਦਵਾਈਆਂ ਵੀ ਯੋਜਨਾ ਦੇ ਦਾਇਰੇ ਵਿਚ ਸ਼ਾਮਿਲ ਹਨ। ਯੋਜਨਾ ਦਾ ਲਾਭ ਲੈਣ ਲਈ ਆਪੋ-ਆਪਣੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਲੱਗ ਰਹੇ ਕੈਂਪ ਜਿਸ ਵਿਚ ਇਸ ਯੋਜਨਾ ਦੇ ਕਾਰਡ ਬਣ ਰਹੇ ਨੇ ਉੱਥੇ ਰਜਿਸਟ੍ਰੇਸ਼ਨ ਕਰਵਾਓ ਤਾਂ ਕਿ ਹਰ ਨਾਗਰਿਕ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈ ਸਕੇ। ਡਾ. ਹਰਪਾਲ ਸਿੰਘ ਢਿੱਲਵਾਂ, ਪ੍ਰੋ. ਗੁਰਸੇਵਕ ਸਿੰਘ ਅਤੇ ਸੁਖਰੀਤ ਸਿੰਘ ਰੋਮਾਣਾ ਨੇ ਜੈਤੋ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਪ੍ਰਾਪਤ ਕਰਨ ਅਤੇ ਜ਼ਰੂਰਤ ਪੈਣ ’ਤੇ ਇਸ ਦਾ ਵੱਧ ਤੋਂ ਵੱੱਧ ਲਾਭ ਉਠਾਉਣ।