ਸਿਲਵਰ ਓਕਸ ਸਕੂਲ ’ਚ ਗ੍ਰੈਜੂਏਸ਼ਨ ਸੈਰੇਮਨੀ ਕਰਵਾਈ
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਗ੍ਰੈਜੂਏਸ਼ਨ ਸਮਾਰੋਹ ਦਾ ਆਯੋਜਨ
Publish Date: Sun, 22 Feb 2026 04:15 PM (IST)
Updated Date: Mon, 23 Feb 2026 04:01 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਯੂ.ਕੇ.ਜੀ ਜਮਾਤ ਦੇ ਬੱਚਿਆਂ ਦਾ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਗਿਆਨ ਮੰਥਨ ਐਜੂਕੇਸ਼ਨ ਸਰਵਿਸਿਜ਼ ਅਤੇ ਸਿਲਵਰ ਓਕਸ ਸਕੂਲ ਦੇ ਡਾਇਰੈਕਟਰ ਬਰਨਿੰਦਰ ਪਾਲ ਸੇਖੋਂ ਵੱਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈl ਬੱਚਿਆਂ ਨੇ ਬੜੇ ਸੋਹਣੇ ਢੰਗ ਨਾਲ ਸਵਾਗਤੀ ਗੀਤ ਗਾ ਕੇ ਉਹਨਾਂ ਦਾ ਭਰਵਾਂ ਸਵਾਗਤ ਕੀਤਾl ਇਸ ਤੋਂ ਬਾਅਦ ਮੁੱਖ ਮਹਿਮਾਨ ਬਰਨਿੰਦਰ ਪਾਲ ਸੇਖੋਂ ਨੇ ਪ੍ਰੀ-ਵਿੰਗ ਛੱਡ ਕੇ ਪ੍ਰਾਇਮਰੀ ਵਿੰਗ ਵਿੱਚ ਦਾਖ਼ਲਾ ਲੈ ਰਹੇ ਯੂ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੂੰ ਕਨਵੋਕੇਸ਼ਨ ਡਰੈੱਸ ਵਿੱਚ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਐੱਲ.ਕੇ.ਜੀ ਜਮਾਤ ਦੇ ਵਿਦਿਆਰਥੀਆਂ ਨੇ ਖੂਬਸੂਰਤ ਡਾਂਸ ਵੀ ਪੇਸ਼ ਕੀਤਾ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬਹੁਤ ਸੋਹਣੀਆਂ ਕਵਿਤਾਵਾਂ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆl ਮੁੱਖ ਮਹਿਮਾਨ ਵਜੋਂ ਆਏ ਬਰਨਿੰਦਰ ਪਾਲ ਸੇਖੋਂ ਅਤੇ ਪ੍ਰਿੰਸੀਪਲ ਪ੍ਰਿਅੰਕਾ ਮਹਿਤਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦੇ ਹੋਏ ਡਿਗਰੀਆਂ ਪ੍ਰਦਾਨ ਕੀਤੀਆਂ। ਇਸ ਤੋਂ ਬਾਅਦ ਸਾਰੇ ਬੱਚਿਆਂ ਲਈ ਇਸ ਪ੍ਰੋਗਰਾਮ ਨਾਲ ਸਬੰਧਤ ਇੱਕ ਸੈਲਫੀ ਕਾਰਨਰ ਬਣਾਇਆ ਗਿਆ, ਜਿਸ ਵਿੱਚ ਬੱਚਿਆਂ ਦੀਆਂ ਤਸਵੀਰਾਂ ਖਿੱਚੀਆਂ ਗਈਆਂ। ਜਮਾਤ ਇੰਚਾਰਜ ਪਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪਿਆਰ ਦੇ ਪ੍ਰਤੀਕ ਵਜੋਂ ਕਾਰਡ ਦੇ ਕੇ ਉਤਸ਼ਾਹਿਤ ਕੀਤਾl ਸਕੂਲ ਦੇ ਪ੍ਰਿੰਸੀਪਲ ਪਿ੍ਅੰਕਾ ਮਹਿਤਾ ਨੇ ਸਮੂਹ ਮਾਪਿਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਇਹ ਗ੍ਰੈਜੂਏਸ਼ਨ ਸਮਾਰੋਹ ਵਿਦਿਆਰਥੀਆਂ ਦਾ ਮਨੋਬਲ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਅਗਲੇ ਪੜਾਅ ਵਿੱਚ ਪ੍ਰਵੇਸ਼ ਕਰਨ ਦਾ ਅਹਿਸਾਸ ਕਰਵਾਉਣ ਦੇ ਉਦੇਸ਼ ਨਾਲ ਕਰਵਾਇਆ ਗਿਆ ਹੈ। ਅਜਿਹੇ ਸਮਾਗਮ ਬੱਚਿਆਂ ਵਿੱਚ ਆਤਮ-ਵਿਸ਼ਵਾਸ ਪੈਦਾ ਕਰਦੇ ਹਨ ਜੋ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂਹਣ ਵਿੱਚ ਮਦਦ ਕਰਦੇ ਹਨ।