ਮਾਨ ਸਰਕਾਰ ਦੇ ਫੈਸਲੇ ਦੀ ਕੀਤੀ ਸ਼ਲਾਘਾ
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਮਾਨ ਸਰਕਾਰ ਦਾ ਇਤਿਹਾਸਕ ਕਦਮ : ‘ਆਪ’ ਆਗੂ
Publish Date: Fri, 17 Apr 2026 04:54 PM (IST)
Updated Date: Sat, 18 Apr 2026 04:03 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਤੇ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਫ਼ਰੀਦਕੋਟ ਦੇ ਇੰਚਾਰਜ ਧਰਮਜੀਤ ਸਿੰਘ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ, ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ, ਦਿ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਚੇਅਰਮੈਨ, ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਮੀਤ ਪ੍ਰਧਾਨ ਤੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਆਮ ਆਦਮੀ ਪਾਰਟੀ ਬਲਾਕ ਜੈਤੋ ਦੇ ਪ੍ਰਧਾਨ, ਆਲ ਪੰਜਾਬ ਟਰੱਕ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਪ੍ਰਸਤ ਤੇ ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਿੰਡ ਡੋਡ ਦੇ ਸਰਪੰਚ ਕੁਲਦੀਪ ਸਿੰਘ ਗਿੱਲ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਅਦਬ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿਚ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026 ਪੇਸ਼ ਕੀਤਾ ਗਿਆ। ਇਹ ਬਿੱਲ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਕਿ ਸੰਗਤ ਦੀਆਂ ਭਾਵਨਾਵਾਂ ਦਾ ਆਦਰ ਕਰਨ ਵੱਲ ਇੱਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ। ‘ਆਪ’ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਅਦਬ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਸੰਗਤ ਦੀਆਂ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਪੂਰਾ ਕਰਦਾ ਹੈ। ਇਸ ਬਿੱਲ ਦੇ ਲਾਗੂ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਤੌਰ ’ਤੇ ਸਖ਼ਤ ਕਾਰਵਾਈ ਹੋਵੇਗੀ, ਜਿਸ ਨਾਲ ਅਜਿਹੀਆਂ ਘਟਨਾਵਾਂ ’ਤੇ ਰੋਕ ਲੱਗੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਸਾਂਝ, ਭਾਈਚਾਰੇ ਅਤੇ ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇੱਕ ਮਜ਼ਬੂਤ ਕਦਮ ਹੈ। ਆਗੂਆਂ ਨੇ ਆਸ ਜਤਾਈ ਕਿ ਇਹ ਕਾਨੂੰਨ ਸੂਬੇ ਵਿਚ ਧਾਰਮਿਕ ਅਦਬ ਅਤੇ ਆਪਸੀ ਸਨਮਾਨ ਨੂੰ ਹੋਰ ਮਜ਼ਬੂਤ ਕਰੇਗਾ।