
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਵੱਲੋ ਵਿਦਿਆਰਥੀਆ ਨੂੰ ਨਸ਼ਿਆ ਤੋ ਦੂਰ ਰਹਿਣ ਲਈ ਕੀਤਾ ਪ੍ਰੇਰਿਤ

ਹਰਪ੍ਰੀਤ ਸਿੰਘ ਚਾਨਾ, ਪੰਜਾਬੀ ਜਾਗਰਣ, ਫਰੀਦਕੋਟ : ਕਮਿਊਨਿਟੀ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਗੁਰਬੰਸ ਸਿੰਘ ਬੈਂਸ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸ਼ਨ ਵੱਲੋ ਲਗਾਤਾਰ ਉਪਰਾਲੇ ਕੀਤੇ ਜਾਦੇ ਰਹਿੰਦੇ ਹਨ। ਇਸੇ ਦੀ ਲੜੀ ਵਿੱਚ ਨੂੰ ਬਾਬਾ ਬੰਦਾ ਸਿੰਘ ਬਹਾਦਰ ਨਰਸਿੰਗ ਕਾਲਜ ਫਰੀਦਕੋਟ ਵਿਖੇ ਸੰਪਰਕ ਮੁਹਿੰਮ ਤਹਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਜਿਸ ਵਿੱਚ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ ਨੇ ਬਤੌਰ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਪੇਂਟਿੰਗ ਮੁਕਾਬਲਾ, ਅਤੇ ਨਸ਼ਿਆਂ ਦੇ ਖਿਲਾਫ ਡਿਬੇਟ ਮੁਕਾਬਲਾ ਸ਼ਾਮਲ ਸਨ। ਬੱਚਿਆਂ ਨੇ ਵੱਡੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲਿਆ ਅਤੇ ਆਪਣੇ ਵਿਚਾਰਾਂ ਰਾਹੀਂ ਸਮਾਜਿਕ ਮਸਲਿਆਂ ‘ਤੇ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਬੱਚਿਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੀਆਂ ਪੇਂਟਿੰਗਾਂ ਵੀ ਤਿਆਰ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਦੌਰਾਨ ਪੇਟਿੰਗ ਮੁਕਾਬਲੇ ਵਿੱਚ ਪਹਿਲਾ,ਦੂਸਰਾ ਅਤੇ ਤੀਸਰੇ ਸਥਾਨ ਉੱਪਰ ਆਉਣ ਵਾਲੇ ਬੱਚਿਆ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਿਸ ਨਾਲ ਹੋਰ ਬੱਚਿਆਂ ਨੂੰ ਨਸ਼ਿਆ ਤੋ ਦੂਰ ਰਹਿਣ ਦੀ ਪ੍ਰੇਰਣਾ ਮਿਲੀ। ਇਸ ਮੌਕੇ ਐਸ.ਐਸ.ਪੀ ਫਰੀਦਕੋਟ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀ ਰਹਿਨੁਮਾਈ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਵੱਲੋਂ ਪਿੰਡ ਪੱਧਰ ’ਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਫਰੀਦਕੋਟ ਵੱਲੋਂ ਕਿਹਾ ਗਿਆ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਦੀ ਸਰਗਰਮ ਭੂਮਿਕਾ ਨਾਲ ਨਸ਼ਿਆਂ ਦੀ ਰੋਕਥਾਮ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਿੱਚ ਵੱਡੀ ਮਦਦ ਮਿਲ ਸਕਦੀ ਹੈ। ਇਸ ਪ੍ਰੋਗਰਾਮ ਨਾਲ ਬੱਚਿਆਂ ਵਿੱਚ ਨਵੀਂ ਉਰਜਾ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਹਨਾਂ ਨੇ ਵਚਨ ਦਿੱਤਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਭਵਿੱਖ ਨੂੰ ਰੌਸ਼ਨ ਬਣਾਉਣਗੇ। ਬਾਬਾ ਬੰਦਾ ਸਿੰਘ ਬਹਾਦਰ ਨਰਸਿੰਗ ਕਾਲਜ ਫਰੀਦਕੋਟ ਪ੍ਰਬੰਧਕਾਂ ਵੱਲੋਂ ਐਸ.ਐਸ.ਪੀ ਫਰੀਦਕੋਟ ਦਾ ਧੰਨਵਾਦ ਕੀਤਾ ਗਿਆ ਅਤੇ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਨੂੰ ਜਾਰੀ ਰੱਖਣ ਦੀ ਉਮੀਦ ਜਤਾਈ ਗਈ। ਅਜਿਹੇ ਸੈਮੀਨਾਰ ਬੱਚਿਆਂ ਨੂੰ ਸਹੀ ਦਿਸ਼ਾ ਦਿੰਦੇ ਹਨ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਨੀਂਹ ਮਜ਼ਬੂਤ ਕਰਦੇ ਹਨ। ਇਸ ਮੌਕੇ ਉਹਨਾ ਨਾਲ ਜੋਯੇਗਸ਼ਵਰ ਸਿੰਘ ਗੁਰਾਇਆ ਐਸ.ਪੀ (ਇੰਨ) ਫਰੀਦਕੋਟ ਅਤੇ ਤਰਲੋਚਨ ਸਿੰਘ ਡੀ.ਐਸ.ਪੀ ਫਰੀਦਕੋਟ, ਅਵਤਾਰ ਸਿੰਘ ਡੀ.ਐਸ.ਪੀ (ਡੀ) ਫਰੀਦਕੋਟ ਸਮੇਤ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਅਤੇ ਸਿਟੀ ਫਰੀਦਕੋਟ ਡਾਇਰੈਕਟਰ ਪੁਨੀਤਇੰਦਰ ਸਿੰਘ ਬਾਵਾ, ਬਾਬਾ ਬੰਦਾ ਸਿੰਘ ਬਹਾਦਰ ਨਰਸਿੰਗ ਕਾਲਜ ਫਰੀਦਕੋਟ ਅਤੇ ਸਾਂਝ ਸਟਾਫ ਫਰੀਦਕੋਟ ਦੇ ਕਰਮਚਾਰੀ ਵੀ ਮੌਜੂਦ ਰਹੇ।