- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਭੇਜ ਸਿੰਘ ਬਰਾੜ ‘ਨਸ਼ਾ ਮੁਕਤੀ ਮੋਰਚਾ’ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜੈਤੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ‘ਸ਼ੈਰੀ ਕਲਸੀ’ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ‘ਆਪ’ ਕਿਸਾਨ ਵਿੰਗ ਪੰਜਾਬ ਦੇ ਸੂਬਾ ਸਕੱਤਰ ਗੁਰਭੇਜ ਸਿੰਘ ਬਰਾੜ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ‘ਨਸ਼ਾ ਮੁਕਤੀ ਮੋਰਚਾ’ ਜ਼ਿਲ੍ਹਾ ਫ਼ਰੀਦਕੋਟ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਗੁਰਭੇਜ ਸਿੰਘ ਬਰਾੜ ਦੀ ਨਿਯੁਕਤੀ ਦੀ ਖ਼ਬਰ ਸੁਣਦਿਆਂ ਹੀ ਜੈਤੋ ਹਲਕੇ ਦੇ ‘ਆਪ’ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਉੱਥੇ ਹੀ ਵਿਧਾਨ ਸਭਾ ਹਲਕਾ ਜੈਤੋ ਤੋਂ ‘ਆਪ’ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਨੇ ਗੁਰਭੇਜ ਸਿੰਘ ਬਰਾੜ ਨੂੰ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਅਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਕੋਆਰਡੀਨੇਟਰ ਗੁਰਭੇਜ ਸਿੰਘ ਬਰਾੜ ਨੇ ਆਪਣੀ ਨਿਯੁਕਤੀ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ‘ਸ਼ੈਰੀ ਕਲਸੀ’, ਹਲਕਾ ਜੈਤੋ ਦੇ ਵਿਧਾਇਕ ਇੰਜੀਨੀਅਰ ਅਮੋਲਕ ਸਿੰਘ ਅਤੇ ਹਲਕਾ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਗੁਰਭੇਜ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਕਾਮਯਾਬ ਕਰਨ ਲਈ ਪੂਰੀ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਵਰਤਾਰੇ ਨੂੰ ਠੱਲ੍ਹ ਪਾਉਣ ਲਈ ਕਾਫੀ ਹੱਦ ਤੱਕ ਸਫ਼ਲ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਲਗਾਤਾਰ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਰਹੀ ਹੈ ਅਤੇ ਤਸਕਰਾਂ ਵੱਲੋਂ ਕਾਲੀ ਕਮਾਈ ਨਾਲ ਬਣਾਈ ਜਾਇਦਾਦ ਜ਼ਬਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਘਰ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ’ਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੂਰੀ ਸਰਗਰਮੀ ਨਾਲ ਚਲਾਇਆ ਜਾਵੇਗਾ। ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ, ਤਾਂ ਜੋ ਪੂਰੇ ਫ਼ਰੀਦਕੋਟ ਜ਼ਿਲ੍ਹੇ ਨੂੰ ਪੂਰਨ ਤੌਰ ’ਤੇ ਨਸ਼ਾ ਮੁਕਤ ਕੀਤਾ ਜਾ ਸਕੇ। ਇਸ ਮੌਕੇ ਜਲ ਸਪਲਾਈ ਤੇ ਸੀਵਰੇਜ ਬੋਰਡ ਪੰਜਾਬ ਦੇ ਸੀਨੀਅਰ ਵਾਈਸ ਚੇਅਰਮੈਨ ਧਰਮਜੀਤ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ‘ਆਪ’ ਵਿਧਾਨ ਸਭਾ ਹਲਕਾ ਜੈਤੋ ਦੇ ਸੰਗਠਨ ਇੰਚਾਰਜ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ਦਸ਼ਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਇਕਬਾਲ ਸਿੰਘ ਡੋਡ, ਨਗਰ ਕੌਂਸਲ ਜੈਤੋ ਦੇ ਪ੍ਰਧਾਨ ਡਾ. ਹਰੀਸ਼ ਚੰਦਰ ਗੋਇਲ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ‘ਆਪ’ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ‘ਆਪ’ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ‘ਆਪ’ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਨੰਬਰਦਾਰ ਸੰਦੀਪ ਸਿੰਘ ਬਰਾੜ ਰੋੜੀਕਪੂਰਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਸੁਖਰੀਤ ਸਿੰਘ ਰੋਮਾਣਾ, ‘ਆਪ’ ਦੇ ਸੀਨੀਅਰ ਆਗੂ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ, ਸਰਪੰਚ ਕੁਲਦੀਪ ਸਿੰਘ ਗਿੱਲ ਡੋਡ, ਸਰਪੰਚ ਹਰਦੀਪਕ ਸਿੰਘ ਢਿੱਲੋਂ ਗੋਬਿੰਦਗੜ੍ਹ (ਦਬੜ੍ਹੀਖਾਨਾ), ਸਰਪੰਚ ਹਰਜੀਤ ਸਿੰਘ ਬਰਾੜ ਸਿਬੀਆਂ, ਸਰਪੰਚ ਜਸਪਾਲ ਸਿੰਘ ‘ਜੱਸੀ ਬਰਾੜ’ ਕੋਠੇ ਚੰਦ ਸਿੰਘ ਵਾਲੇ (ਜੈਤੋ), ਸਰਪੰਚ ਡਾ. ਗੁਰਲਾਲ ਸਿੰਘ ਬਰਾੜ ਦਲ ਸਿੰਘ ਵਾਲਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਪੰਚ ਹਰਮੇਲ ਸਿੰਘ ਬਾਠ ਕਰੀਰਵਾਲੀ, ਪੀ.ਏ ਕੁਲਦੀਪ ਸਿੰਘ ਦਲ ਸਿੰਘ ਵਾਲਾ, ‘ਆਪ’ ਯੂਥ ਆਗੂ ਲੱਬੀ ਧਾਲੀਵਾਲ ਵਾੜਾ ਭਾਈਕਾ, ‘ਆਪ’ ਯੂਥ ਆਗੂ ਪ੍ਰੇਮ ਕੁਮਾਰ ਪ੍ਰੇਮਾ ਕੋਟਕਪੂਰਾ, ‘ਆਪ’ ਯੂਥ ਆਗੂ ਰਣਜੀਤ ਸਿੰਘ ਬਰਾੜ ਡੇਲਿਆਂਵਾਲੀ ਆਦਿ ਨੇ ਗੁਰਭੇਜ ਸਿੰਘ ਬਰਾੜ ਨੂੰ ਮੁਬਾਰਕਬਾਦ ਦਿੱਤੀ।