v> ਸਤੀਸ਼ ਕੁਮਾਰ, .ਫਰੀਦਕੋਟ : 18 ਫਰਵਰੀ ਨੂੰ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਦੇ ਕਤਲ ਬਾਰੇ ਪੜਤਾਲ ਕਰਨ ਲਈ ਫਰੀਦਕੋਟ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਸੰਜੀਵ ਕੁੰਦੀ ਨੇ ਰਾਜਸਥਾਨ ਦੀ ਅਜਮੇਰ ਜੇਲ੍ਹ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 27 ਅਪ੍ਰੈਲ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਫਰੀਦਕੋਟ ਪੁਲਿਸ ਲਾਰੈਂਸ ਬਿਸ਼ਨੋਈ ਕੋਲੋ ਯੂਥ ਕਾਂਗਰਸੀ ਆਗੂ ਗੁਰਲਾਲ ਸਿੰਘ ਦੇ ਕਤਲ ਬਾਰੇ ਪੁੱਛ ਪੜਤਾਲ ਕਰਨਾ ਚਾਹੁੰਦੀ ਹੈ। ਲਾਰੈਂਸ ਬਿਸ਼ਨੋਈ ਨੇ ਕਥਿਤ ਆਪਣੇ ਫੇਸਬੁੱਕ ਪੇਜ ’ਤੇ ਗੁਰਲਾਲ ਸਿੰਘ ਦੇ ਕਤਲ ਦੀ ਜ਼ਿਮੇਵਾਰੀ ਲਈ ਸੀ। ਉਪਰੰਤ ਫਰੀਦਕੋਟ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਪੁੱਛ ਪੜਤਾਲ ਲਈ ਰਾਜਸਥਾਨ ਤੋਂ ਫਰੀਦਕੋਟ ਲਿਆਊਣ ਦੀ ਮੰਗ ਕੀਤੀ ਸੀ। ਲਾਰੈਂਸ ਬਿਸ਼ਨੋਈ ਨੇ ਆਪਣੇ ਵਕੀਲ ਰਾਹੀ ਅਦਾਲਤ ਵਿੱਚ ਅਰਜ਼ੀ ਦੇ ਕੇ ਦਾਅਵਾ ਕੀਤਾ ਸੀ ਕਿ ਪੰਜਾਬ ਪੁਲਿਸ ਉਸ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰ ਸਕਦੀ ਹੈ ਇਸ ਲਈ ਊਸ ਨੂੰ ਫਰੀਦਕੋਟ ਪੁਲਿਸ ਹਵਾਲੇ ਨਾ ਕੀਤਾ ਜਾਵੇ। ਚੀਫ ਜੁਡੀਸ਼ੀਅਲ ਮੈਜਿਸਟਰੇਟ ਸੰਜੀਵ ਕੁੰਦੀ ਨੇ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕਰਦਿਆਂ ਕਿਹਾ ਕਿ ਪੁੁਲਸ ਮੁਕਾਬਲੇ ਦੀ ਕਹੀ ਗਈ ਗੱਲ ਬੇਤੁਕੀ ਹੈ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਗੈਂਗਸਟਰ ਲਾਰਾਂਸ ਬਿਸ਼ਨੋਈ ਨੂੰ ਸਖਤ ਸੁੱਰੱਖਿਆ ਪ੍ਰਬੰਧਾਂ ਹੇਠ ਫਰੀਦਕੋਟ ਅਦਾਲਤ ਵਿੱਚ ਲਿਆਂਦਾ ਜਾਵੇਗਾ।

Posted By: Jagjit Singh