ਪੱਤਰ ਪੇ੍ਰਰਕ, ਕੋਟਕਪੂਰਾ : ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 347ਵਾਂ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਮੁਹੱਲਾ ਹਰਨਾਮਪੁਰਾ ਵਿਖੇ 27 ਨਵੰਬਰ ਐਤਵਾਰ ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਅਤੇ ਬਲਕਾਰ ਸਿੰਘ ਹੈਪੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਵੀਰਾਂ ਤੇ ਭੈਣਾਂ ਵੱਲੋਂ ਗੁਰੂ ਜਸ ਸ਼ਬਦ ਕੀਰਤਨ ਗਾਇਣ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਉਪਰੰਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਉਚਾਰੇ ਹੋਏ ਸਲੋਕਾਂ ਦਾ ਪਾਠ ਸੰਗਤੀ ਰੂਪ 'ਚ ਕੀਤਾ ਜਾਵੇਗਾ। ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਪਰਿਵਾਰ ਸਮੇਤ ਸਮੇਂ ਸਿਰ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਰਾਪਤ ਕਰਨੀਆਂ ਜੀ।