ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਪ੍ਰੋਗਰਾਮ ਕਰਵਾਇਆ
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਾਲਜ ਦੇ ਵਿਦਿਆਰਥੀਆਂ ਦਾ ਗੈਟ-ਟੂ-ਗੈਦਰ ਪ੍ਰੋਗਰਾਮ ਕਰਵਾਇਆ
Publish Date: Mon, 13 Apr 2026 04:29 PM (IST)
Updated Date: Tue, 14 Apr 2026 04:02 AM (IST)
ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵੱਲੋਂ ਕਾਲਜ ਦੇ ਚੋਣਵੇਂ ਵਿਦਿਆਰਥੀਆਂ ਦਾ ਗੈਟ-ਟੂ-ਗੈਦਰ ਪ੍ਰੋਗਰਾਮ ਸਥਾਨਕ ਗੁੁਰਦੁਆਰਾ ਸ਼ਹੀਦ ਗੰਜ ਟਿੱਬੀ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖ਼ੇਤਰ ਸਕੱਤਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਵੱਖੋ-ਵੱਖ ਕਾਲਜਾਂ ਦੇ ਚੋਣਵੇਂ 60 ਦੇ ਕਰੀਬ ਲੜਕੇ-ਲੜਕੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਅਵਨਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਸੱਭਿਆਚਾਰ ਸਾਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਜਿਸ ’ਤੇ ਚੱਲ ਕੇ ਅਸੀਂ ਸਮਾਜ਼ ਵਿਚ ਫੈਲੀਆਂ ਕੁਰੀਤੀਆਂ ਨੂੰ ਦੂਰ ਕਰਨ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਹੈ। ਇਸ ਤੋਂ ਇਲਾਵਾ ਡਾ. ਗੁਰਜਿੰਦਰ ਸਿੰਘ ਰੋਮਾਣਾ ਅਤੇ ਵੀਰ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਨਣ ਦੇ ਗੁਣ ਦੱਸੇ। ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਸ਼੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਜ਼ੋਨ ਦੇ ਪ੍ਰਧਾਨ ਮਾਸਟਰ ਰਣਜੀਤ ਸਿੰਘ ਖੱਚੜਾਂ, ਮਾਸਟਰ ਜਗਮੋਹਨ ਸਿੰਘ ਕੋਟਕਪੂਰਾ, ਬਲਜੀਤ ਸਿੰਘ, ਜਰਨੈਲ ਸਿੰਘ ਝੱਖੜਵਾਲਾ, ਬਾਬਾ ਵੀਰ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ। ਸਮਾਗਮ ਦੇ ਅਖ਼ੀਰ ’ਚ ਖ਼ੇਤਰ ਪ੍ਰਧਾਨ ਤੇਜ ਸਿੰਘ ਨੇ ਵਿਦਿਆਰਥੀਆਂ ਅਤੇ ਬਾਹਰੋਂ ਆਏ ਪਤਵੰਤਿਆਂ ਦਾ ਧੰਨਵਾਦ ਕੀਤਾ।