ਮੁੱਖ ਮੰਤਰੀ ਨੇ ਨਵ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਸੀ.ਆਈ.ਆਈ.ਸੀ/ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੀ ਚੇਅਰਪਰਸਨ ਰਕਸ਼ੰਦਾ ਸ਼ਰਮਾ ਦੇ ਭਰਾ ਦੇ ਵਿਆਹ ਵਿੱਚ ਸ਼ਿਰਕਤ ਕੀਤੀ
Publish Date: Thu, 12 Feb 2026 03:41 PM (IST)
Updated Date: Fri, 13 Feb 2026 04:00 AM (IST)

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਚੰਡੀਗੜ੍ਹ ਆਈਲੈਟਸ ਅਤੇ ਇਮੀਗ੍ਰੇਸ਼ਨ ਕੰਸਲਟੈਂਟ (ਸੀ.ਆਈ.ਆਈ.ਸੀ), ਕੋਟਕਪੂਰਾ ਦੀ ਡਾਇਰੈਕਟਰ ਅਤੇ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੀ ਚੇਅਰਪਰਸਨ ਰਕਸ਼ੰਦਾ ਸ਼ਰਮਾ ਦੇ ਭਰਾ ਦੇ ਵਿਆਹ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਨਵ-ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ। ਪਰਿਵਾਰਕ ਮੈਂਬਰਾਂ ਵਿੱਚ ਭੈਣ ਰਕਸ਼ੰਦਾ ਸ਼ਰਮਾ, ਭਰਜਾਈ, ਚੇਅਰਮੈਨ ਸੀਆਈਆਈਸੀ ਕੋਟਕਪੂਰਾ ਵਾਸੂ ਸ਼ਰਮਾ, ਸੀ.ਆਈ.ਆਈ.ਸੀ ਮੋਗਾ ਦੇ ਚੇਅਰਮੈਨ ਰਾਘਵ ਸ਼ਰਮਾ, ਚੇਅਰਪਰਸਨ ਸੀ.ਆਈ.ਆਈ.ਸੀ ਮੋਗਾ ਸਾਕਸ਼ੀ ਸ਼ਰਮਾ, ਮਿਲੇਨੀਅਮ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ ਅਤੇ ਹੋਰ ਪਤਵੰਤੇ ਮੈਂਬਰ ਸ਼ਾਮਲ ਸਨ। ਡਾਇਰੈਕਟਰ ਰਕਸ਼ੰਦਾ ਸ਼ਰਮਾ ਨੇ ਦੱਸਿਆ ਕਿ ਹਰਿਆਣਾ ਦੇ ਮਾਨਯੋਗ ਮੁੱਖ ਮੰਤਰੀ ਨਾਇਬ ਸੈਣੀ ਨੇ ਇੱਕ ਨਿੱਜੀ ਮਹਿਲ ਵਿੱਚ ਆਯੋਜਿਤ ਸ਼ਾਨਦਾਰ ਵਿਆਹ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਨਵ-ਵਿਆਹੇ ਜੋੜੇ ਨੂੰ ਆਸ਼ੀਰਵਾਦ ਦਿੱਤਾ। ਇਹ ਵਿਆਹ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਦੀਪਕ ਸ਼ਰਮਾ ਦੀ ਧੀ ਹਤੇਸ਼ ਸ਼ਰਮਾ ਅਤੇ ਮਨੋਹਰ ਲਾਲ ਸ਼ਰਮਾ ਦੇ ਪੁੱਤਰ ਵਿਚਕਾਰ ਹੋਇਆ। ਮੁੱਖ ਮੰਤਰੀ ਨਾਇਬ ਸੈਣੀ, ਕੈਬਨਿਟ ਮੰਤਰੀ ਸ਼ਿਆਮ ਸਿੰਘ ਰਾਣਾ ਦੇ ਨਾਲ, ਇਸ ਸਮਾਰੋਹ ਵਿੱਚ ਸ਼ਾਮਲ ਹੋਏ ਅਤੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਖੁਸ਼ੀ ਦੇ ਮੌਕੇ ਤੇ ਵਧਾਈ ਦਿੱਤੀ। ਖੇਡ ਮੰਤਰੀ ਗੌਰਵ ਗੌਤਮ, ਸ਼ਾਹਬਾਦ ਮਾਰਕੰਡਾ ਦੇ ਵਿਧਾਇਕ ਸੁਭਾਸ਼ ਕਲਸਾਨਾ, ਪਿਹੋਵਾ ਤੋਂ ਭਾਜਪਾ ਨੇਤਾ ਜੈ ਭਗਵਾਨ ਸ਼ਰਮਾ ਡੀ.ਡੀ., ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।