ਅਮਨ ਗੁਲਾਟੀ, ਬਰਗਾੜੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਪੱਕਾ ਵਿਖੇ ਪਿੰਡ ਵਾਸੀਆਂ ਨੇ ਇਕੱਤਰ ਹੋਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਰੋਸ ਪ੍ਰਦਰਸ਼ਨ ਕਰ ਕਾਲੀ ਲੋਹੜੀ ਮਨਾਈ। ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਕਾਲੇ ਕਾਨੂੰਨ ਕਿਸਾਨ ਵਿਰੋਧੀ ਹਨ। ਇਹਨਾਂ ਕਾਨੂੰਨਾਂ ਨੂੰ ਲਾਗੂ ਕਰਕੇ ਮੋਦੀ ਸਰਕਾਰ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣ ਦੇ ਮਨਸੂਬੇ ਘੜ ਰਹੀ ਹੈ।