ਪੱਤਰ ਪ੍ਰਰੇਰਕ, ਕੋਟਕਪੂਰਾ : ਥਾਣਾ ਸਿਟੀ ਪੁਲਿਸ ਕੋਟਕਪੂਰਾ ਨੇ ਬਲਕਾਰ ਸਿੰਘ ਸੰਧੂ ਡੀਐੱਸਪੀ ਤੇ ਇੰਸਪੈਕਟਰ ਗੁਰਮੀਤ ਸਿੰਘ ਐਸ.ਐਚ.ਓ. ਥਾਣਾ ਸਿਟੀ ਦੀ ਅਗਵਾਈ ਹੇਠ ਦੋ ਵਿਅਕਤੀਆਂ ਨੂੰ ਇੱਕ ਮੋਟਰ ਸਾਈਕਲ ਅਤੇ ਇੱਕ ਮੋਬਾਇਲ ਸਮੇਤ ਗਿ੍ਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਕਿ ਧਰਮਪ੍ਰਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਦੋਵੇਂ ਵਾਸੀ ਨੱਥੇ ਵਾਲਾ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਲੋਕਾਂ ਤੋਂ ਝਪਟਾ ਮਾਰ ਕੇ ਮੋਬਾਈਲ ਖੋਂਹਦੇ ਹਨ ਅਤੇ ਜੇਕਰ ਇੰਨ੍ਹਾਂ 'ਤੇ ਰੇਡ ਕੀਤੀ ਜਾਵੇ ਤਾਂ ਇਹ ਕਾਬੂ ਆ ਸਕਦੇ ਹਨ, ਜਿਸਦੇ ਆਧਾਰ 'ਤੇ ਭੁਪਿੰਦਰ ਸਿੰਘ ਐਸ.ਆਈ. ਨੇ ਕਾਰਵਾਈ ਕਰਦੇ ਹੋਏ ਇੰਨ੍ਹਾਂ ਖਿਲਾਫ ਮੁਕੱਦਮਾ ਦਰਜ ਕਰਵਾ ਕੇ ਇੰਨ੍ਹਾਂ ਨੂੰ ਗਿ੍ਫਤਾਰ ਕਰ ਲਿਆ ਅਤੇ ਇੰਨ੍ਹਾਂ ਤੋਂ ਕਰੀਬ ਚਾਰ ਮਹੀਨੇ ਪਹਿਲਾਂ ਗੁਰਪ੍ਰਰੀਤ ਸਿੰਘ ਵਾਸੀ ਸਿੱਖਾਂ ਵਾਲਾ ਤੋਂ ਖੋਹਇਆ ਗਿਆ ਮੁਬਾਇਲ ਵੀ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ ਅਤੇ ਇੰਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇੰਨ੍ਹਾਂ ਦਾ ਪੁਲਸ ਰਿਮਾਂਡ ਲਿਆ ਜਾਵੇਗਾ, ਜਿਸ ਦੌਰਾਨ ਇੰਨ੍ਹਾਂ ਤੋਂ ਡੂੰਘਾਈ ਨਾਲ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।