ਤਰਸੇਮ ਚਾਨਣਾ, ਫਰੀਦਕੋਟ : ਪੁਲਿਸ ਨੇ ਦੋ ਵਿਅਕਤੀਆਂ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਾਜ ਸਿੰਘ ਨੂੰ ਵਾਇਰਲੈਸ ਮੈਸੇਜ ਮਿਲਿਆ ਕਿ ਦੋ ਨੌਜਵਾਨਾਂ, ਸੁਖਦੇਵ ਸਿੰਘ ਉਰਫ ਰਮਨਾਂ ਅਤੇ ਸੰਜੈ ਕੁਮਾਰ ਉਰਫ ਸੰਜੂ ਵਾਸੀ ਪਿੰਡ ਹਰੀ ਨੌ ਨੰੂ ਕਾਬੂ ਕੀਤਾ ਹੈ ਜਿਨ੍ਹਾਂ ਕੋਲ ਨਸ਼ੀਲੀ ਵਸਤੂ ਹੋਣ ਦਾ ਸ਼ੱਕ ਹੈ। ਜਦ ਪੁਲਿਸ ਨੇ ਜਾਂਚ ਕੀਤੀ ਤਾਂ ਉਨ੍ਹਾਂ ਤੋਂ ਰਾਡੋਲ ਦੀਆਂ 570 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ।