- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵਾਲਿਕ ਕਿਡਜ਼ ਸਕੂਲ ਜੈਤੋ ’ਚ ਵਿਸ਼ਵ ਸਿਹਤ ਦਿਵਸ ਮਨਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸਹਾਮਣੇ ਸ੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਊਸ਼ਾਲਾ ਰੋਡ) ਜੈਤੋ ਵਿਖੇ ਵਿਸ਼ਵ ਸਿਹਤ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਾਲ ਦਾ ਥੀਮ ‘ਟੋਗੇਦਰ ਫੋਰ ਸਾਇੰਸ, ਸਟੈਂਡ ਵਿਦ ਸਾਇੰਸ ਰਿਹਾ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ। ਕਾਰਜਕ੍ਰਮ ਦੀ ਸ਼ੁਰੂਆਤ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਦੇ ਪ੍ਰੇਰਣਾਦਾਇਕ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ਾਰੀਰੀਕ ਅਤੇ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ) ਨੇ ਦੱਸਿਆ ਕਿ ਸਿਹਤਮੰਦ ਵਿਅਕਤੀ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦਾ ਹੈ। ਸਿਹਤਮੰਦ ਉਸ ਵਿਅਕਤੀ ਨੂੰ ਕਹਿੰਦੇ ਹਨ ਜੋ ਵਿਅਕਤੀ ਸਰੀਰਕ, ਸਮਾਜਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਹੋਵੇ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਜੇਕਰ ਸਾਡੀ ਸਿਹਤ ਠੀਕ ਨਾ ਹੋਵੇਗੀ ਤਾਂ ਅਸੀਂ ਕੋਈ ਵੀ ਕੰਮ ਠੀਕ ਢੰਗ ਨਾਲ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਸਾਨੂੰ ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ਵਿਚ ਸਾਰਿਆਂ ਨੂੰ ਜੀਵਨ-ਸ਼ੈਲੀ ਅਤੇ ਖਾਣ-ਪੀਣ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੰਕ ਫੂਡ ਅਤੇ ਫਾਸਟ ਫੂਡ ਤੋਂ ਗੁਰੇਜ਼ ਕਰ ਕੇ ਘਰ ਦਾ ਬਣਿਆ ਖਾਣਾ, ਮੌਸਮੀ ਫ਼ਲ, ਮੌਸਮੀ ਸਬਜ਼ੀਆਂ ਅਤੇ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’ ਨੇ ਦੱਸਿਆ ਕਿ ਇਨਸਾਨ ਨੂੰ ਸਿਹਤਮੰਦ ਰਹਿਣ ਲਈ ਹਰ ਰੋਜ਼ 30 ਮਿੰਟ ਸਰੀਰਕ ਕਸਰਤ, ਯੋਗਾ, ਸੈਰ, ਖੇਡਾਂ ਜਾਂ ਸਾਈਕਲਿੰਗ ਕਰਨੀ ਚਾਹੀਦੀ ਹੈ ਅਤੇ ਸਾਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਕਿ ਹਵਾ ਅਤੇ ਪਾਣੀ ਸ਼ੁੱਧ ਹੋਵੇ ਜੋ ਸਿਹਤ ਲਈ ਵਰਦਾਨ ਸਿੱਧ ਹੋਵੇਗਾ। ਇਸ ਮੌਕੇ ਡਾਇਰੈਕਟਰ ਦੀਪੀ ਗਰਗ ਨੇ ਦੱਸਿਆ ਕਿ ਸਿਹਤ ਦਿਵਸ ਮਨਾਉਣ ਦਾ ਮਕਸਦ ਸਾਰੀਆਂ ਨੂੰ ਆਪਣੀ ਤੰਦਰੁਸਤੀ ਪ੍ਰਤੀ ਜਾਗਰੂਕ ਰਹਿਣ ਦੀ ਲੋੜ ਹੈ। ਜਿਸ ਲਈ ਸਾਨੂੰ ਸੰਤੁਲਿਤ ਭੋਜਨ ਦੀ ਵਰਤੋਂ ਕਰਨੀ ਚਾਹੀਦੀ ਹੈ ਜਿਵੇਂ ਮੌਸਮ ਅਨੁਸਾਰ ਫਲ, ਸਬਜ਼ੀਆਂ, ਅਨਾਜ ਅਤੇ ਦਾਲਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਜ਼ਿਆਦਾ ਤਲੀਆਂ ਮਸਾਲੇਦਾਰ ਚੀਜ਼ਾਂ, ਫਾਸਟ ਫੂਡ ਆਦਿ ਖਾਣ ਵਾਲੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਘਰ ਦਾ ਬਣਿਆ ਖਾਣਾ ਹੀ ਖਾਣਾ ਚਾਹੀਦਾ ਹੈ। ਸਵੇਰੇ ਸ਼ਾਮ ਡਾਕਟਰੀ ਸਲਾਹ ਅਨੁਸਾਰ ਸੈਰ ਕਰਨੀ ਚਾਹੀਦੀ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਸ਼ੋਕ ਕੁਮਾਰ ਗਰਗ, ਮੈਂਬਰ ਜਗਮੇਲ ਸਿੰਘ ਬਰਾੜ ਅਤੇ ਮੈਂਬਰ ਘਨੱਈਆ ਲਾਲ ਗਰਗ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਵਿਦਿਆਰਥੀਆਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਿਕ ਯੋਗਤਾ ਨੂੰ ਵੀ ਨਿਖਾਰਦੇ ਹਨ।