- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਵਿਭਾਗ ਫਰੀਦਕੋਟ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਜਾਰੀ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਫਰੀਦਕੋਟ : ਡਾ. ਪਰਵਜੀਤ ਸਿੰਘ ਗੁਲਾਟੀ ਸਿਵਲ ਸਰਜਨ ਫਰੀਦਕੋਟ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਪਿੰਡਾਂ ਸ਼ਹਿਰਾਂ ਵਿੱਚ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸੇ ਤਹਿਤ ਸਿਵਲ ਸਰਜਨ ਦਫਤਰ ਫਰੀਦਕੋਟ ਵਿਖੇ ਉਹਨਾਂ ਵੱਲੋਂ ਗਰਮੀ ਦੀ ਲਹਿਰ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਫਰੀਦਕੋਟ ਡਾ ਪੁਨੀਤ ਕਾਜਲ, ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ ਆਦਿ ਵੀ ਮੌਜੂਦ ਸਨ। ਇਸ ਮੌਕੇ ਡਾ. ਪਰਵਜੀਤ ਗੁਲਾਟੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਉਹਨਾਂ ਦੱਸਿਆ ਕਿ ਗਰਮ ਹਵਾਵਾਂ ਸਾਡੀ ਪਿਆਸ ਵਧਾਉਣ ਦੇ ਨਾਲ-ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ। ਜਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਣ ਰੱਖਦਾ ਹੈ ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਸਮਾਨ ਹੋ ਜਾਂਦਾ ਹੈ ਜਿਸ ਨੂੰ ਲੂ ਲਗਣਾ ਜਾਂ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸ ਨੂੰ ਹਲਕੇ ਵਿੱਚ ਲੈਦੇ ਹਨ ਜਿਸ ਕਰਕੇ ਉਹ ਬਿਮਾਰੀਆਂ ਦੇ ਸ਼ਿਕਾਰ ਹੋ ਜਾਂਦੇ ਹਨ। ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਗੁਲਾਟੀ ਨੇ ਕਿਹਾ ਕਿ ਗਰਮੀ ਦੇ ਮਹੀਨਿਆਂ ਦੌਰਾਨ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਜਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਦੀ ਲਹਿਰ ਦੀ ਲਪੇਟ ਵਿੱਚ ਆਉਣ ਵਾਲੇ ਮਰੀਜਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਹੀਟ ਸਟ੍ਰੋਕ ਲਈ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ਤੇ ਹੁੰਦੇ ਹਨ। ਉਹਨਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ