v> ਹਰਪ੍ਰੀਤ ਸਿੰਘ ਚਾਨਾ, ਫ਼ਰੀਦਕੋਟ : ਕੋਟਕਪੂਰਾ ਗੋਲ਼ੀ ਕਾਂਡ ’ਚ ਮੁਲਜ਼ਮ ਵੱਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ’ਤੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ’ਚ ਸੁਣਵਾਈ ਨਹੀਂ ਹੋ ਸਕੀ।

ਸੈਣੀ ਦੇ ਵਕੀਲ ਨੇ ਜ਼ਮਾਨਤ ਅਰਜ਼ੀ ’ਤੇ ਬਹਿਸ ਲਈ ਅਦਾਲਤ ਕੋਲੋਂ ਕੁਝ ਸਮੇਂ ਦੀ ਮੰਗ ਕੀਤੀ, ਜਿਸ ’ਤੇ ਸੈਸ਼ਨ ਜੱਜ ਨੇ ਅਰਜ਼ੀ ’ਤੇ ਅਗਲੀ ਸੁਣਵਾਈ 2 ਮਾਰਚ ਨੂੰ ਕਰਨ ਦਾ ਹੁਕਮ ਦਿੱਤਾ ਹੈ। ਇਸ ਦੌਰਾਨ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਖ਼ਿਲਾਫ਼ ਗ੍ਰਹਿ ਵਿਭਾਗ ਪਾਸੋਂ ਉਸ ਖ਼ਿਲਾਫ਼ ਕੇਸ ਚਲਾਉਣ ਲਈ ਦਿੱਤੀ ਮਨਜ਼ੂਰੀ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ’ਚ ਪੇਸ਼ ਕਰ ਦਿੱਤਾ ਹੈ।

Posted By: Jagjit Singh