ਆਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ: ਫਟੀ ਪਾਣੀ ਵਾਲੀ ਟੈਂਕੀ, ਬਿਜਲੀ ਦੇ ਉਪਕਰਨ ਸੜ ਕੇ ਸੁਆਹ
ਇਸੇ ਤਰ੍ਹਾਂ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 7 ਵਜੇ ਬਿਜਲੀ ਡਿੱਗਣ ਨਾਲ ਉਨ੍ਹਾਂ ਦੇ ਘਰ ਦਾ ਵੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਪਰਿਵਾਰ ਪਹਿਲਾਂ ਹੀ ਮੁਸ਼ਕਲ ਹਾਲਾਤ ’ਚੋਂ ਲੰਘ ਰਿਹਾ ਹੈ ਅਤੇ ਘਰ ਵਿੱਚ ਛੋਟੀ ਬੱਚੀ ਹੈ। ਉਨ੍ਹਾਂ ਦੇ ਪਰਿਵਾਰ ’ਚ ਪੁੱਤਰ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਪਰਿਵਾਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਬੱਚੀ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ।
Publish Date: Sun, 11 Oct 2026 04:23 PM (IST)
Updated Date: Sun, 11 Oct 2026 05:07 PM (IST)
ਜਗਮੀਤ ਸਿੰਘ, ਪੰਜਾਬੀ ਜਾਗਰਣ, ਫ਼ਰੀਦਕੋਟ। ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਟਹਿਣਾ ’ਚ ਐਤਵਾਰ ਸਵੇਰੇ ਮੀਂਹ ਦੌਰਾਨ ਆਸਮਾਨੀ ਬਿਜਲੀ ਡਿੱਗਣ ਕਾਰਨ ਕਈ ਘਰਾਂ ਦਾ ਭਾਰੀ ਨੁਕਸਾਨ ਹੋ ਗਿਆ। ਇਸ ਘਟਨਾ ਵਿੱਚ ਪਾਣੀ ਵਾਲੀ ਟੈਂਕੀ ਫਟਣ ਤੋਂ ਇਲਾਵਾ ਘਰਾਂ ਵਿੱਚ ਲੱਗੇ ਬਿਜਲੀ ਦੇ ਉਪਕਰਨ ਅਤੇ ਹੋਰ ਸਾਮਾਨ ਵੀ ਨੁਕਸਾਨਿਆ ਗਿਆ। ਅਚਾਨਕ ਵਾਪਰੀ ਇਸ ਘਟਨਾ ਕਾਰਨ ਪਿੰਡ ਵਾਸੀਆਂ ’ਚ ਸਹਿਮ ਦਾ ਮਾਹੌਲ ਬਣ ਗਿਆ।
ਪ੍ਰਭਾਵਿਤ ਪਰਿਵਾਰਾਂ ਨੇ ਸਰਕਾਰ ਤੋਂ ਨੁਕਸਾਨ ਦੀ ਭਰਪਾਈ ਕਰਨ ਅਤੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦੀ ਮੰਗ ਕੀਤੀ ਹੈ।
ਪਿੰਡ ਵਾਸੀ ਤਰਸੇਮ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ ਕਰੀਬ 7 ਵਜੇ ਆਸਮਾਨੀ ਬਿਜਲੀ ਡਿੱਗਣ ਕਾਰਨ ਉਨ੍ਹਾਂ ਦੇ ਘਰ ਦਾ ਕਾਫ਼ੀ ਨੁਕਸਾਨ ਹੋਇਆ ਹੈ। ਬਿਜਲੀ ਡਿੱਗਣ ਨਾਲ ਪਾਣੀ ਵਾਲੀ ਟੈਂਕੀ ਫਟ ਗਈ ਅਤੇ ਘਰ ਵਿੱਚ ਲੱਗੇ ਬਿਜਲੀ ਦੇ ਉਪਕਰਨ ਵੀ ਸੜ ਗਏ।
ਉਨ੍ਹਾਂ ਕਿਹਾ ਕਿ ਉਹ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ, ਇਸ ਲਈ ਹੋਏ ਨੁਕਸਾਨ ਦੀ ਭਰਪਾਈ ਕਰਨਾ ਉਨ੍ਹਾਂ ਲਈ ਮੁਸ਼ਕਲ ਹੈ। ਉਨ੍ਹਾਂ ਸਰਕਾਰ ਤੋਂ ਬਣਦਾ ਮੁਆਵਜ਼ਾ ਦੇਣ ਦੀ ਅਪੀਲ ਕੀਤੀ।
ਇਸੇ ਤਰ੍ਹਾਂ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 7 ਵਜੇ ਬਿਜਲੀ ਡਿੱਗਣ ਨਾਲ ਉਨ੍ਹਾਂ ਦੇ ਘਰ ਦਾ ਵੀ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਪਰਿਵਾਰ ਪਹਿਲਾਂ ਹੀ ਮੁਸ਼ਕਲ ਹਾਲਾਤ ’ਚੋਂ ਲੰਘ ਰਿਹਾ ਹੈ ਅਤੇ ਘਰ ਵਿੱਚ ਛੋਟੀ ਬੱਚੀ ਹੈ। ਉਨ੍ਹਾਂ ਦੇ ਪਰਿਵਾਰ ’ਚ ਪੁੱਤਰ ਦੀ ਮੌਤ ਹੋ ਚੁੱਕੀ ਹੈ, ਜਿਸ ਕਾਰਨ ਪਰਿਵਾਰ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਬੱਚੀ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ।
ਪਿੰਡ ਵਾਸੀ ਅਮਨਦੀਪ ਸਿੰਘ ਨੇ ਦੱਸਿਆ ਕਿ ਮੀਂਹ ਦੌਰਾਨ ਆਸਮਾਨੀ ਬਿਜਲੀ ਡਿੱਗਣ ਨਾਲ ਪਾਣੀ ਵਾਲੀ ਟੈਂਕੀ ਫਟ ਗਈ ਅਤੇ ਘਰ ਦੀ ਛੱਤ ਤੇ ਹੋਰ ਹਿੱਸਿਆਂ ਨੂੰ ਵੀ ਨੁਕਸਾਨ ਪਹੁੰਚਿਆ। ਉਨ੍ਹਾਂ ਅਨੁਸਾਰ ਘਰ ’ਚ ਲੱਗੇ ਬਿਜਲੀ ਦੇ ਉਪਕਰਨ ਵੀ ਪ੍ਰਭਾਵਿਤ ਹੋਏ। ਘਟਨਾ ਤੋਂ ਬਾਅਦ ਪਿੰਡ ਵਾਸੀ ਡਰੇ ਹੋਏ ਹਨ।
ਪੀੜਤ ਪਰਿਵਾਰਾਂ ਨੇ ਕਿਹਾ ਕਿ ਅਚਾਨਕ ਹੋਏ ਇਸ ਨੁਕਸਾਨ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਭਾਵਿਤ ਘਰਾਂ ਦਾ ਜਾਇਜ਼ਾ ਲੈ ਕੇ ਨੁਕਸਾਨ ਦਾ ਮੁਲਾਂਕਣ ਕੀਤਾ ਜਾਵੇ ਅਤੇ ਨਿਯਮਾਂ ਅਨੁਸਾਰ ਮੁਆਵਜ਼ਾ ਦੇ ਕੇ ਪਰਿਵਾਰਾਂ ਨੂੰ ਰਾਹਤ ਦਿੱਤੀ ਜਾਵੇ।