ਪੱਤਰ ਪ੍ੇਰਕ, ਕੋਟਕਪੂਰਾ : ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਮਾਲਵੇ ਦੀ ਉੱਘੀ ਸੰਸਥਾਂ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਜਿੱਥੇ ਲੋੜਵੰਦ ਮਰੀਜ਼ਾਂ ਦੀ ਮੱਦਦ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ ਉਥੇ ਹੀ ਸਰਕਾਰੀ ਸਕੂਲਾਂ ਚ ਪੜ੍ਹਨ ਵਾਲੇ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਂਸਲਾ ਅਫ਼ਸਾਈ ਲਈ ਵੀ ਗਾਹੇ ਬਗਾਹੇ ਕਦਮ ਚੁੱਕਦੀ ਰਹਿੰਦੀਂ ਹੈ। ਸੁਸਾਇਟੀ ਮੈਂਬਰ ਮਨਪਰੀਤ ਸਿੰਘ ਮਨੀ ਧਾਲੀਵਾਲ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਵੰਡਣ ਦਾ ਕਾਰਜ ਆਰੰਭ ਕੀਤਾ ਗਿਆ ਸੀ ਜਿਸ ਤਹਿਤ ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਨਿਸ਼ਾਨਦੇਹੀ ਕਰਕੇ ਕਾਪੀਆਂ, ਰਜਿਸਟਰ, ਕਿੱਟਾਂ, ਬੂਟ ਆਦਿ ਦੀ ਮੁਫ਼ਤ ਸੇਵਾ ਕੀਤੀ ਜਾਂਦੀ ਹੈ।

ਕੋਟਕਪੂਰਾ ਦੇ ਨੇੜਲੇ ਪਿੰਡ ਲਾਲੇਆਣਾ ਦੇ ਸਰਕਾਰੀ ਮਿਡਲ ਸਕੂਲ 'ਚ ਉਪਰੋਕਤ ਬੱਚਿਆਂ ਨੂੰ ਉਕਤ ਸਮੱਗਰੀ ਭੇਟ ਕਰਨ ਅਤੇ ਵਾਤਾਵਰਣ ਅਤੇ ਹੋਰ ਸਮਾਜਿਕ ਕਦਰਾਂ ਕੀਮਤਾਂ ਦੀ ਜਾਣਕਾਰੀ ਦੇਣ ਲਈ ਇੱਕ ਸਾਦੇ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦਿਆਂ ਉੱਘੇ ਸਮਾਜ ਸੇਵੀ ਅਤੇ ਪੈ੍ਸ ਕਲੱਬ ਕੋਟਕਪੂਰਾ ਦੇ ਪ੍ਧਾਨ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਵੱਡਿਆਂ ਅਤੇ ਅਧਿਆਪਕਾਂ ਦੇ ਸਤਿਕਾਰ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਬੱਚਿਆਂ ਨੂੰ ਵਾਤਾਵਰਨ, ਟ੍ੈਫਿਕ ਨਿਯਮਾਂ, ਡੂੰਘੇ ਹੋ ਰਹੇ ਪਾਣੀ, ਕੈਂਸਰ ਸਬੰਧੀ ਮੁੱਢਲੇ ਲੱਛਣ,ਚਾਇਨਾ ਡੋਰ ਦੇ ਨੁਕਸਾਨਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਦਾਰ ਮੱਘਰ ਸਿੰਘ ਨੇ ਕੋਟਕਪੂਰਾ ਗਰੁੱਪ ਆਫ ਫੈਮਿਲੀਜ ਬਰੈਂਪਟਨ ਕਨੇਡਾ ਅਤੇ ਬਾਬਾ ਫਰੀਦ ਸੇਵਾ ਸੁਸਾਇਟੀ ਬਰੈਂਪਟਨ ਜਿੰਨਾਂ ਦੇ ਸਹਿਯੋਗ ਨਾਲ ਇਹ ਸੇਵਾ ਨਿਭਾਈ ਜਾ ਰਹੀ ਹੈ, ਉਹਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹਨਾਂ ਦੇ ਸਹਿਯੋਗ ਨਾਲ ਇਹ ਸੇਵਾ ਲਗਾਤਾਰ ਜਾਰੀ ਰਹੇਗੀ, ਇਸ ਸਾਲ ਸੌ ਵੱਧ ਸਕੂਲਾਂ ਵਿਚ ਸਮਾਗਮ ਕੀਤੇ ਜਾਣਗੇ। ਸੁਸਾਇਟੀ ਦੇ ਸਰਗਰਮ ਮੈਂਬਰ ਗੁਰਪਰੀਤ ਸਿੰਘ ਸਿੱਧੂ ਰਾਮਪੁਰਾ ਵੱਲੋਂ ਆਪਣੇ ਵਿਆਹ ਦੀ ਵਰੇਗੰਢ ਮੌਕੇ ਸੁਸਾਇਟੀ ਰਾਂਹੀ ਸਕੂਲ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਲਈ ਮੈਟ ਵੀ ਭੇਟ ਕੀਤੇ ਗਏ।

ਇਸ ਮੌਕੇ ਤੇ ਪਿੰਡ ਦੇ ਸਰਪੰਚ ਕਿਸ਼ੋਰੀ ਲਾਲ ਪੱਪੂ ਅਤੇ ਸਕੂਲ ਮੁਖੀ ਮੈਡਮ ਪੂਨਮ ਗੁਪਤਾ ਨੇ ਸਮੂਹ ਸਕੂਲ ਸਟਾਫ਼ ਅਤੇ ਨਗਰ ਪੰਚਾਇਤ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਮੱਘਰ ਸਿੰਘ,ਮੇਘ ਰਾਜ, ਡਾ.ਰਾਜਵਿੰਦਰ ਸਿੰਘ ਮੌੜ, ਮਨਦੀਪ ਮੌਂਗਾ, ਵਿਪਨ ਕੌਸ਼ਲ,ਬੂਟਾ ਸਿੰਘ ਸਮੇਤ ਸਮੂਹ ਪੰਚਾਇਤ ਮੈਂਬਰ ਵਿਸ਼ੇਸ ਤੌਰ 'ਤੇ ਸ਼ਾਮਿਲ ਹੋਏ।