ਪੰਜਾਬ ਦੀਆਂ ਔਰਤਾਂ ਲਈ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ
ਪੰਜਾਬ ਦੀਆਂ ਮਹਿਲਾਵਾਂ ਲਈ ‘ਮਾਨ ਸਰਕਾਰ’ ਦਾ ਇਤਿਹਾਸਕ ਫ਼ੈਸਲਾ : ‘ਆਪ’ ਆਗੂ
Publish Date: Thu, 19 Mar 2026 05:17 PM (IST)
Updated Date: Fri, 20 Mar 2026 04:07 AM (IST)

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ ਸਰਕਾਰ’ ਨੇ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨਾਲ ਕੀਤਾ ਵਾਅਦਾ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ’ਤੇ ਪੂਰਾ ਕਰ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਨਸ਼ਾ ਮੁਕਤੀ ਮੋਰਚਾ’ ਮੁਹਿੰਮ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਤੇ ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਬਲਾਕ ਸੰਮਤੀ ਮੈਂਬਰ ਚਰਨਜੀਵ ਸਿੰਘ ‘ਟੋਨੀ ਢਿੱਲੋਂ’ ਦਬੜ੍ਹੀਖਾਨਾ, ਆਮ ਆਦਮੀ ਪਾਰਟੀ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਕੋਆਰਡੀਨੇਟਰ ਰੁਪਿੰਦਰ ਸਿੰਘ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਡਾਇਰੈਕਟਰ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਜੁਆਇੰਟ ਸਕੱਤਰ ਡਾ. ਹਰਪਾਲ ਸਿੰਘ ਡੇਲਿਆਂਵਾਲੀ, ਆਮ ਆਦਮੀ ਪਾਰਟੀ ਯੂਥ ਵਿੰਗ ਜੈਤੋ ਸ਼ਹਿਰੀ ਦੇ ਪ੍ਰਧਾਨ ਨੰਬਰਦਾਰ ਧਰਮਿੰਦਰਪਾਲ ਸਿੰਘ ਤੋਤਾ ਅਤੇ ਆਮ ਆਦਮੀ ਪਾਰਟੀ ਯੂਥ ਵਿੰਗ ਬਲਾਕ ਜੈਤੋ ਦੇ ਕੋਆਰਡੀਨੇਟਰ ਸੰਦੀਪ ਸਿੰਘ ਬਰਾੜ ਨੰਬਰਦਾਰ ਰੋੜੀਕਪੂਰਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ‘ਆਪ’ ਆਗੂਆਂ ਨੇ ਦੱਸਿਆ ਕਿ ‘ਆਪ ਸਰਕਾਰ’ ਵੱਲੋਂ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਦਲਿਤ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਰਨਲ ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ। ‘ਆਪ’ ਆਗੂਆਂ ਨੇ ਕਿਹਾ ਕਿ ‘ਆਪ ਸਰਕਾਰ’ ਹਮੇਸ਼ਾ ਹੀ ਮਹਿਲਾਵਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਰਹੀ ਹੈ। ਇਹ ਫ਼ੈਸਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ। ਆਗੂਆਂ ਨੇ ਕਿਹਾ ਕਿ ‘ਮਾਨ ਸਰਕਾਰ’ ਵੱਲੋਂ ਲਗਾਤਾਰ ਲੋਕ-ਹਿਤੈਸ਼ੀ ਫ਼ੈਸਲੇ ਲਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਅਜਿਹੇ ਕਦਮ ਜਾਰੀ ਰਹਿਣਗੇ।