- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
23 ਸਤੰਬਰ ਦਿਨ ਸ਼ਨਿਚਰਵਾਰ ਨੂੰ ਸਾਰੇ ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ ਬੰਦ ਰਹਿਣ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹਰਪ੍ਰੀਤ ਚਾਨਾ, ਫਰੀਦਕੋਟ : ਫਰੀਦਕੋਟ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ 23 ਸਤੰਬਰ ਦਿਨ ਸ਼ਨਿਚਰਵਾਰ ਨੂੰ ਸਾਰੇ ਸਰਕਾਰੀ ਦਫਤਰ ਤੇ ਵਿਦਿਅਕ ਅਦਾਰੇ ਬੰਦ ਰਹਿਣ ਸਬੰਧੀ ਹੁਕਮ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਰ ਸਾਲ ਬਾਬਾ ਸ਼ੇਖ ਫਰੀਦ ਦੇ ਆਗਮਨ ਪੁਰਬ ਦੇ ਆਖਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੁੰਦੀਆਂ ਹਨ। ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਵਾਰ ਜ਼ਿਲ੍ਹੇ 'ਚ 23 ਸਤੰਬਰ ਨੂੰ ਮੁਕੰਮਲ ਛੁੱਟੀ ਰਹੇਗੀ।