- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਸਤੰਬਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਸਮੇਤ ਹੋਰ ਸਬੰਧਤ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਹਾਲਾਂਕਿ, ਇਸ ਛੁੱਟੀ ਤੋਂ ਬੈਂਕਿੰਗ ਸੈਕਟਰ ਨੂੰ ਬਾਹਰ ਰੱਖਿਆ ਗਿਆ ਹੈ।

ਜਗਮੀਤ ਸਿੰਘ, ਪੰਜਾਬੀ ਜਾਗਰਣ, ਫਰੀਦਕੋਟ : ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2026 ਸਬੰਧੀ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ. ਵੱਲੋਂ 23 ਸਤੰਬਰ 2026 (ਬੁੱਧਵਾਰ) ਨੂੰ ਫਰੀਦਕੋਟ ਜ਼ਿਲ੍ਹੇ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਸਤੰਬਰ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ, ਸਿੱਖਿਆ ਸੰਸਥਾਵਾਂ, ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਸਮੇਤ ਹੋਰ ਸਬੰਧਤ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਹਾਲਾਂਕਿ, ਇਸ ਛੁੱਟੀ ਤੋਂ ਬੈਂਕਿੰਗ ਸੈਕਟਰ ਨੂੰ ਬਾਹਰ ਰੱਖਿਆ ਗਿਆ ਹੈ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ 23 ਸਤੰਬਰ 2026 ਨੂੰ ਕਿਸੇ ਵਿਦਿਅਕ ਅਦਾਰੇ ਜਾਂ ਪ੍ਰੀਖਿਆ ਕੇਂਦਰ ਵਿੱਚ ਪਹਿਲਾਂ ਤੋਂ ਪ੍ਰੀਖਿਆ ਨਿਰਧਾਰਿਤ ਕੀਤੀ ਗਈ ਹੈ ਤਾਂ ਉੱਥੇ ਇਹ ਛੁੱਟੀ ਲਾਗੂ ਨਹੀਂ ਹੋਵੇਗੀ। ਅਜਿਹੇ ਅਦਾਰੇ ਅਤੇ ਪ੍ਰੀਖਿਆ ਕੇਂਦਰ ਨਿਰਧਾਰਿਤ ਪ੍ਰੀਖਿਆਵਾਂ ਆਪਣੇ ਤੈਅ ਸਮੇਂ ਅਨੁਸਾਰ ਕਰਵਾਉਣਗੇ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਮੱਦੇਨਜ਼ਰ ਲਿਆ ਗਿਆ ਹੈ।