- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੱਧਰੀ ਖੇਡਾਂ ਵਿੱਚ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦਾ ਸਨਮਾਨ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਕਲੱਸਟਰ ਸਕੂਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ (ਸਕੂਲ ਆਫ਼ ਹੈਪੀਨਸ) ਰੋੜੀਕਪੂਰਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੀਆਂ ਉਹਨਾਂ ਖਿਡਾਰਨਾਂ ਦਾ ਸਨਮਾਨ ਕੀਤਾ ਗਿਆ, ਜਿਨਾਂ ਨੇ ਪੰੰਜਾਬ ਪੱਧਰ ’ਤੇ ਫੁੱਟਬਾਲ ਵਿੱਚ ਉਪ ਜੇਤੂ ਪੁਜੀਸ਼ਨ ਹਾਸਿਲ ਕਰਕੇ ਪੂਰੇ ਜ਼ਿਲ੍ਹਾ ਫ਼ਰੀਦਕੋਟ ਦਾ ਨਾਮ ਰੋਸ਼ਨ ਕੀਤਾ। ਇਸ ਸਮਾਗਮ ਦੌਰਾਨ ਹੀ ਰਿਲੇਅ ਦੌੜ ਵਿੱਚ ਸਿਲਵਰ ਮੈਡਲ ਪ੍ਰਾਪਤ ਕਰਨ ਵਾਲੀ ਖਿਡਾਰਨ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮਾਗਮ ਵਿੱਚ ਮਾਨਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਫ਼ਰੀਦਕੋਟ ਅੰਜਨਾ ਕੌਸ਼ਲ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਸੁਸ਼ੀਲ ਕੁਮਾਰ ਅਹੂਜਾ ਅਤੇ ਐਨ.ਆਰ.ਆਈ ਗੁਰਪਿੰਦਰ ਸਿੰੰਘ ਬਰਾੜ ਰੋੜੀਕਪੂਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜਨਾ ਕੌਸ਼ਲ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਹਿਮ ਅੰਗ ਹਨ, ਜਿਹੜੀਆਂ ਸਾਨੂੰ ਬੁਲੰਦੀਆਂ ਤੱਕ ਲਿਜਾਣ ਵਿੱਚ ਸਹਾਇਕ ਹੁੰਦੀਆਂ ਹਨ ਅਤੇ ਜ਼ਿੰਦਗੀ ਵਿੱਚ ਹਰ ਸਮੱਸਿਆ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਦਾ ਬਲ ਬਖਸ਼ਦੀਆਂ ਹਨ। ਉਹਨਾਂ ਇਸ ਪ੍ਰਾਪਤੀ ਲਈ ਜਿੱਥੇ ਤਿਆਰੀ ਕਰਾਉਣ ਵਾਲੇ ਅਧਿਆਪਕਾਂ ਦਾ ਧੰਨਵਾਦ ਕੀਤਾ, ਉੱੱਥੇ ਮਾਪਿਆਂ ਅਤੇ ਸਮੂਹ ਬੱਚਿਆਂ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰ ਅਹੂਜਾ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਣਖਿੜਵਾਂ ਅੰਗ ਹਨ। ਖੇਡਾਂ ਸਾਨੂੰ ਆਪਸੀ ਪੇ੍ਰਮ-ਪਿਆਰ ਅਤੇ ਜਿੰਦਗੀ ਵਿਚ ਅੱਗੇ ਵਧਣ ਲਈ ਪੇ੍ਰਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਅਸੀਂ ਹਰ ਮੰਜ਼ਿਲ ਹਾਸਿਲ ਕਰ ਸਕਦੇ ਹਾਂ। ਉਨ੍ਹਾਂ ਖਿਡਾਰਨਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ। ਇਨ੍ਹਾਂ ਹੋਣਹਾਰ ਖਿਡਾਰਨਾਂ ਦੇ ਨਾਲ ਉਹਨਾਂ ਦੇ ਟੀਮ ਮੈਨੇਜਰ ਨਵਨੀਤ ਕੌਰ, ਸਹਾਇਕ ਮੈਨੇਜਰ ਕਮਲਪ੍ਰੀਤ ਕੌਰ, ਕੋਚ ਨਰਿੰਦਰਜੀਤ ਸਿੰਘ ਭੱਟੀ ਅਤੇ ਕੋਚ ਹਰਭਜਨ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ (ਸਕੂਲ ਆਫ਼ ਹੈਪੀਨਸ) ਰੋੜੀਕਪੂਰਾ ਦਾ ਸਹਿਯੋਗ ਕਰਨ ਵਾਲੇ ਦਾਨੀ ਸੱਜਣਾਂ ਗੁਰਪਿੰਦਰ ਸਿੰਘ ਬਰਾੜ, ਕੁਲਬੀਰ ਚੰਦ ਸ਼ਰਮਾ ਜੈਤੋ ਅਤੇ ਡਾਕਟਰ ਬਲਰਾਜ ਸਿੰਘ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਜਸਕਰਨ ਸਿੰਘ ਬਰਾੜ ਨਵਾਂ ਰੋੜੀਕਪੂਰਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਸਰਪੰਚ ਜਸਪਾਲ ਸਿੰਘ ‘ਜੱਸਾ ਬਰਾੜ’ ਰੋੜੀਕਪੂਰਾ, ਨੰਬਰਦਾਰ ਸੰਦੀਪ ਸਿੰਘ ਬਰਾੜ ਰੋੜੀਕਪੂਰਾ, ਸਾਬਕਾ ਸਰਪੰਚ ਕੁਲਵੰਤ ਸਿੰਘ ਬਰਾੜ, ਸਮਾਜ ਸੇਵੀ ਸ਼ਮਿੰਦਰ ਸਿੰਘ ‘ਸੋਮੀ ਅਰੋੜਾ’, ਸਮਾਰਟ ਸਕੂਲ ਕੋਆਰਡੀਨੇਟਰ ਫ਼ਰੀਦਕੋਟ ਗੁਰਦਵਿੰਦਰ ਸਿੰਘ, ਐਸ.ਐਮ.ਸੀ. ਚੇਅਰਮੈਨ ਹਰਬੰਸ ਸਿੰਘ, ਸੈਂਟਰ ਮੁੱਖ ਅਧਿਆਪਕ ਰਣਜੀਤ ਸਿੰਘ ਖੱਚੜਾਂ, ਸਰਕਾਰੀ ਪ੍ਰਾਇਮਰੀ ਸਕੂਲ ਸੂਰਘੁਰੀ ਦੇ ਮੁੱਖ ਅਧਿਆਪਕ ਮਨਪ੍ਰੀਤ ਕੌਰ, ਅਧਿਆਪਕ ਰਵੀ ਕੁਮਾਰ ਰਾਮਗੜ੍ਹ (ਭਗਤੂਆਣਾ), ਅਧਿਆਪਕਾ ਕਮਲਦੀਪ ਕੌਰ ਰਾਮੂਵਾਲਾ (ਡੇਲਿਆਂਵਲੀ), ਅਧਿਆਪਕ ਮਨਦੀਪ ਸਿੰਘ ਸੂਰਘੁਰੀ, ਸਰਕਾਰੀ ਪ੍ਰਾਇਮਰੀ ਸਕੂਲ ਸੂਰਘੁਰੀ ਰਾਮੇਆਣਾ ਦੇ ਇੰਚਾਰਜ ਕੇਵਲ ਕ੍ਰਿਸ਼ਨ ਸਿੰਘ, ਸੁਖਵਿੰਦਰ ਸਿੰਘ ਮੱਤਾ ਤੋਂ ਇਲਾਵਾ ਬੀ.ਆਰ.ਸੀ. ਆਸ਼ੀਸ਼ ਕੁਮਾਰ, ਬੀ.ਆਰ.ਸੀ. ਸੁਖਪਿੰਦਰ ਸਿੰਘ, ਅਧਿਆਪਕ ਰਾਕੇਸ਼ ਕੁਮਾਰ, ਅਧਿਆਪਕ ਗੁਰਸੇਵਕ ਸਿੰਘ, ਅਧਿਆਪਕ ਜਗਦੀਪ ਸਿੰਘ, ਅਧਿਆਪਕ ਕੁਲਵਿੰਦਰ ਸਿੰਘ, ਅਧਿਆਪਕ ਹਰਜਿੰਦਰ ਸਿੰਘ, ਅਧਿਆਪਕਾ ਸ਼ਾਲੂ ਰਾਣੀ, ਅਧਿਆਪਕਾ ਪਰਵੀਨ ਰਾਣੀ, ਅਧਿਆਪਕਾ ਸੁਖਪਾਲਜੀਤ ਕੌਰ, ਅਧਿਆਪਕਾ ਬੀਬੀ ਸੁਖਬੀਰ ਕੌਰ ਆਦਿ ਹਾਜ਼ਰ ਸਨ।