ਫ਼ਰੀਦਕੋਟ ਦੇ ਪੈਟਰੋਲ ਪੰਪ 'ਤੇ ਗੁੰਡਾਗਰਦੀ, ਮਾਮੂਲੀ ਵਿਵਾਦ ਕਾਰਨ ਕਰਮਚਾਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
ਫ਼ਰੀਦਕੋਟ ਦੇ ਓਲਡ ਕੈਂਟ ਰੋਡ 'ਤੇ ਸਥਿਤ 'ਬੀਪੀ ਐਨਰਜੀ ਸੈਂਟਰ' ਨਾਮਕ ਪੈਟਰੋਲ ਪੰਪ 'ਤੇ ਗੁੰਡਾਗਰਦੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮਾਮੂਲੀ ਵਿਵਾਦ ਦੇ ਚੱਲਦਿਆਂ ਇੱਕ ਪੈਟਰੋਲ ਪੰਪ ਕਰਮਚਾਰੀ 'ਤੇ 10-15 ਲੋਕਾਂ ਵੱਲੋਂ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਗਿਆ। ਪੀੜਤ ਕਰਮਚਾਰੀ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਪਿੱਪਲੀ ਦਾ ਰਹਿਣ ਵਾਲਾ ਹੈ। ਮਨਦੀਪ ਸਿੰਘ ਅਨੁਸਾਰ 6 ਜੂਨ ਨੂੰ ਫ਼ਰੀਦਕੋਟ ਦੇ ਕੁਝ ਨੌਜਵਾਨਾਂ ਨਾਲ ਉਸਦੀ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਕਹਾਸੁਣੀ ਹੋਈ ਸੀ।
Publish Date: Tue, 09 Jun 2026 02:52 PM (IST)
Updated Date: Tue, 09 Jun 2026 02:58 PM (IST)
ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ, ਫਰੀਦਕੋਟ - ਫ਼ਰੀਦਕੋਟ ਦੇ ਓਲਡ ਕੈਂਟ ਰੋਡ 'ਤੇ ਸਥਿਤ 'ਬੀਪੀ ਐਨਰਜੀ ਸੈਂਟਰ' ਨਾਮਕ ਪੈਟਰੋਲ ਪੰਪ 'ਤੇ ਗੁੰਡਾਗਰਦੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮਾਮੂਲੀ ਵਿਵਾਦ ਦੇ ਚੱਲਦਿਆਂ ਇੱਕ ਪੈਟਰੋਲ ਪੰਪ ਕਰਮਚਾਰੀ 'ਤੇ 10-15 ਲੋਕਾਂ ਵੱਲੋਂ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲਾ ਕਰ ਦਿੱਤਾ ਗਿਆ। ਪੀੜਤ ਕਰਮਚਾਰੀ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਪਿੱਪਲੀ ਦਾ ਰਹਿਣ ਵਾਲਾ ਹੈ। ਮਨਦੀਪ ਸਿੰਘ ਅਨੁਸਾਰ 6 ਜੂਨ ਨੂੰ ਫ਼ਰੀਦਕੋਟ ਦੇ ਕੁਝ ਨੌਜਵਾਨਾਂ ਨਾਲ ਉਸਦੀ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਕਹਾਸੁਣੀ ਹੋਈ ਸੀ।
ਇਸੇ ਰੰਜਿਸ਼ ਦੇ ਚੱਲਦਿਆਂ ਸੋਮਵਾਰ ਨੂੰ ਫ਼ਰੀਦਕੋਟ ਦੇ ਰਹਿਣ ਵਾਲੇ ਗਿੰਨੀ, ਅਨਮੋਲਪ੍ਰੀਤ, ਗੁਰਮੀਤ, ਹੈਪੀ, ਮਲਕੀਤ, ਗੁਰਪ੍ਰੀਤ ਖੁਰਮੀ, ਦੀਪ, ਰਾਜਿੰਦਰ ਅਤੇ ਰਿੰਕੂ ਸਮੇਤ ਕਰੀਬ 10-15 ਅਣਪਛਾਤੇ ਲੋਕ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਪੰਪ 'ਤੇ ਪਹੁੰਚੇ ਅਤੇ ਉਸ ਦੀ ਬੇਰਹਿਮੀ ਨਾਲ ਪਿਟਾਈ ਕਰ ਦਿੱਤੀ। ਜਦੋਂ ਉਸ ਨੇ ਰੌਲਾ ਪਾਇਆ ਤਾਂ ਹਮਲਾਵਰ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਕਰਮਚਾਰੀ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਹ ਸਾਰੀ ਘਟਨਾ ਪੈਟਰੋਲ ਪੰਪ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ।
ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ 9 ਨਾਮਜ਼ਦ ਅਤੇ ਕੁਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਰਾਦਾ-ਏ-ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।