ਅਕਾਲ ਅਕੈਡਮੀ ’ਚ ਐੱਚਪੀਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ
ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ
Publish Date: Fri, 10 Apr 2026 04:01 PM (IST)
Updated Date: Sat, 11 Apr 2026 04:00 AM (IST)
ਅਰਸ਼ਦੀਪ ਸੋਨੀ ਪੰਜਾਬੀ ਜਾਗਰਣ ਸਾਦਿਕ : ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਫਰੀਦਕੋਟ ਡਾ. ਹੁਸਨ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ.ਐਚ. ਸੀ ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ।ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ ਵੈਕਸੀਨ 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮ ਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮ ਦਿਨ ਨਹੀਂ ਮਨਾਇਆ। ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀ।ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀ। ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈ।ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਸਰਕਾਰ ਵੱਲੋ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਮਾਪਿਆਂ ਦੀ ਸਹਿਮਤੀ ਨਾਲ ਲਗਾਈ ਜਾਵੇਗੀ।ਇਸ ਮੌਕੇ ਇਹਨਾਂ ਦੇ ਨਾਲ ਰਜਿੰਦਰ ਕੁਮਾਰ ਬੀ.ਈ. ਈ, ਗੁਰਮੀਤ ਸਿੰਘ ਹੈਲਥ ਸੁਪਰਵਾਇਜ਼ਰ, ਏ. ਐਨ. ਐਮ ਅਰਚਨਾ ਰਾਣੀ ਅਤੇ ਸੀ. ਐਚ. ਓ ਮਨਦੀਪ ਕੌਰ ਨੇ ਵੀ ਸ਼ਮੂਲੀਅਤ ਕੀਤੀ।