- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਚਰਨ ਕੌਰ ਦੁੱਲਟ ਨੂੰ ਸੈਂਕੜੇ ਲੋਕਾਂ ਨੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸੀਨੀਅਰ ਅਕਾਲੀ ਆਗੂ ਸੇਵਾਜੀਤ ਸਿੰਘ ‘ਬੌਬੀ ਦੁੱਲਟ’ ਦੇ ਸਤਿਕਾਰਯੋਗ ਮਾਤਾ, ਗੁਣਤਾਸ ਸਿੰਘ ਦੁੱਲਟ ਦੇ ਦਾਦੀ ਅਤੇ ਸੀਨੀਅਰ ਅਕਾਲੀ ਆਗੂ ਤਰਲੋਚਨ ਸਿੰਘ ਦੁੱਲਟ ਦੇ ਮਾਸੀ (ਮਾਂ) ਗੁਰਚਰਨ ਕੌਰ ਦੁੱਲਟ ਧਰਮਪਤਨੀ ਸਵ. ਪ੍ਰੀਤਮ ਸਿੰਘ ਦੁੱਲਟ ਦਾ ਮਿਤੀ 20 ਫ਼ਰਵਰੀ, ਦਿਨ ਸ਼ੁੱਕਰਵਾਰ ਨੂੰ ਅਚਾਨਕ ਦਿਹਾਂਤ ਹੋ ਗਿਆ ਸੀ। ਜਿਨ੍ਹਾਂ ਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਮਗੜ੍ਹ (ਭਗਤੂਆਣਾ) ਦੇ ਸ਼ਮਸ਼ਾਨਘਾਟ ਵਿਚ ਕਰ ਦਿੱਤਾ ਗਿਆ। ਉਨ੍ਹਾਂ ਦੀ ਮਿ੍ਰਤਕ ਦੇਹ ਨੂੰ ਉਨ੍ਹਾਂ ਦੇ ਪੁੱਤਰ ਸੇਵਾਜੀਤ ਸਿੰਘ ‘ਬੌਬੀ ਦੁੱਲਟ’, ਪੋਤਰੇ ਗੁਣਤਾਸ ਸਿੰਘ ਦੁੱਲਟ ਅਤੇ ਭਾਣਜੇ ਤਰਲੋਚਨ ਸਿੰਘ ਦੁੱਲਟ ਨੇ ਅਗਨੀ ਦਿਖਾਈ। ਗੁਰਚਰਨ ਕੌਰ ਦੁੱਲਟ ਦੀ ਅੰਤਿਮ ਯਾਤਰਾ ਵਿਚ ਸ਼ਾਮਿਲ ਵੱਖ-ਵੱਖ ਸਮਾਜ ਸੇਵੀ-ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇਆਂ, ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਰਿਸ਼ਤੇਦਾਰਾਂ ਅਤੇ ਸੈਂਕੜੇ ਲੋਕਾਂ ਨੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ, ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ, ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜੱਥੇਦਾਰ ਸ਼ੇਰ ਸਿੰਘ ਮੰਡ, ਸਿੰਚਾਈ ਵਿਭਾਗ ਪੰਜਾਬ ਦੇ ਸਾਬਕਾ ਮੁੱਖ ਇੰਜਨੀਅਰ ਅਮਰਜੀਤ ਸਿੰਘ ਦੁੱਲਟ, ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਸੰਧਵਾਂ, ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਰਾਜ ਸੂਬਾ ਸਿੰਘ ਬਾਦਲ, ਸੀਨੀਅਰ ਅਕਾਲੀ ਆਗੂ ਸਰੂਪਇੰਦਰ ਸਿੰਘ ਦੁੱਲਟ, ਸੀਨੀਅਰ ਅਕਾਲੀ ਆਗੂ ਗੁਰਜੀਤ ਸਿੰਘ ਦੁੱਲਟ, ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਕਾਂਗਰਸ ਦੇ ਸੂਬਾ ਜਰਨਲ ਸਕੱਤਰ ਜਸਵਿੰਦਰ ਸਿੰਘ ‘ਸ਼ੰਮ੍ਹੀ ਰੰਧਾਵਾ’, ਨਗਰ ਕੌਂਸਲ ਜੈਤੋ ਦੇ ਸਾਬਕਾ ਪ੍ਰਧਾਨ ਸੁਰਜੀਤ ਸਿੰਘ ਬਾਬਾ, ਯੂਥ ਸ਼੍ਰੋਮਣੀ ਅਕਾਲੀ ਦਲ ਸਰਕਲ ਚੰਦਭਾਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਬਾਸੀ, ਭਾਜਪਾ ਆਗੂ ਜਤਿੰਦਰ ਸਿੰਘ ਰੰਧਾਵਾ, ਭਾਜਪਾ ਆਗੂ ਲਖਵਿੰਦਰ ਸਿੰਘ ਰੰਧਾਵਾ, ਸਰਪੰਚ ਅਰਵਿੰਦਰ ਸਿੰਘ ‘ਬਿੰਦਰ ਬਰਾੜ’ ਗੁਲਾਬਗੜ੍ਹ (ਰੋੜੀਕਪੂਰਾ), ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਕਰਨ ਸਿੰਘ ਦੁੱਲਟ ਭਗਤੂਆਣਾ, ਮਾਨਵਜੀਤ ਸਿੰਘ ਦੁੱਲਟ ਭਗਤੂਆਣਾ, ਗੁਰਜੇਪਾਲ ਸਿੰਘ ਦੁੱਲਟ ਭਗਤੂਆਣਾ, ਗਗਨ ਸਿੰਘ ਜੱਸੜ ਸ੍ਰੀ ਫਤਿਹਗੜ੍ਹ ਸਾਹਿਬ, ਦਲਜੀਤ ਸਿੰਘ ਜੱਸੜ ਸ੍ਰੀ ਫਤਿਹਗੜ੍ਹ ਸਾਹਿਬ, ਮੋਹਨ ਸਿੰਘ ਜੱਸੜ ਸ੍ਰੀ ਫਤਿਹਗੜ੍ਹ ਸਾਹਿਬ, ਜਸਪਾਲ ਸਿੰਘ ਢਿੱਲੋਂ ਚੱਕ ਜਵਾਹਰੇ ਵਾਲਾ, ਪਰਮਪਾਲ ਸਿੰਘ ਢਿੱਲੋਂ ਚੱਕ ਜਵਾਹਰੇ ਵਾਲਾ, ਲਵਪ੍ਰੀਤ ਸਿੰਘ ਬਰਾੜ ਜੈਤੋ, ਅਮਨ ਬਰਾੜ ਜੈਤੋ, ਡੇਰਾ ਬਾਬਾ ਭਾਈ ਭਗਤੂ ਭਗਤੂਆਣਾ ਦੇ ਮੁੱਖ ਸੰਚਾਲਕ ਬਾਬਾ ਸੱਤ ਮੁਨੀ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਕਮੇਟੀ ਮੈਂਬਰ ਨਾਇਬ ਸਿੰਘ ਭਗਤੂਆਣਾ ਆਦਿ ਸ਼ਾਮਿਲ ਹੋਏ।