ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ
ਜੈਤੋ ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਆਯੋਜਿਤ
Publish Date: Sun, 22 Mar 2026 03:33 PM (IST)
Updated Date: Mon, 23 Mar 2026 04:01 AM (IST)

ਮਾਨ ਸਰਕਾਰ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ : ਵਿਧਾਇਕ ਅਮੋਲਕ ਸਿੰਘ ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਇੰਜੀ. ਅਮੋਲਕ ਸਿੰਘ, ਉਪ ਮੰਡਲ ਮੈਜਿਸਟਰੇਟ ਜੈਤੋ ਵਿਕਰਮਜੀਤ ਬਾਂਸਲ ਅਤੇ ਪੰਜਾਬ ਟਰੇਡਰ ਕਮਿਸ਼ਨ ਐਕਸਾਈਜ਼ ਤੇ ਟੈਕਸੇਸ਼ਨ ਵਿਭਾਗ ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਵੱਲੋਂ ਪੰਜਾਬ ਸਟੇਟ ਟਰੇਡਰ ਕਮਿਸ਼ਨ ਦੇ ਬੈਨਰ ਹੇਠ ਜੈਤੋ ਮੰਡੀ (ਜ਼ਿਲ੍ਹਾ ਫ਼ਰੀਦਕੋਟ) ਵਿਖੇ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਪਾਰੀ ਭਾਈਚਾਰੇ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਕਾਰੋਬਾਰ ਦੀ ਸੁਚਾਰੂ ਚਾਲ ਨੂੰ ਯਕੀਨੀ ਬਣਾਉਣਾ ਸੀ। ਬੀਤੀ ਸ਼ਾਮ ਸਥਾਨਕ ਰੇਲਵੇ ਬਾਜ਼ਾਰ ਵਿਚ ਹੋਈ ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਤੁਰੰਤ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਚਲਾਉਣ ਲਈ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਖੁਦ ਉਨ੍ਹਾਂ ਦੇ ਦੁਆਰ ਤੱਕ ਪਹੁੰਚ ਰਹੀ ਹੈ। ਇਸ ਮੌਕੇ ਬੋਲਦੇ ਹੋਏ ਪੰਜਾਬ ਸਟੇਟ ਟਰੇਡਰ ਕਮਿਸ਼ਨ ਵਿਧਾਨ ਸਭਾ ਹਲਕਾ ਜੈਤੋ ਦੇ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਨੇ ਕਿਹਾ ਕਿ ਪੰਜਾਬ ਸਟੇਟ ਟਰੇਡਰ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਵਪਾਰਕ ਮਾਹੌਲ ਨੂੰ ਹੋਰ ਸੁਗਮ, ਪਾਰਦਰਸ਼ੀ ਅਤੇ ਪ੍ਰਗਤੀਸ਼ੀਲ ਬਣਾਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਅਤੇ ਪ੍ਰਸ਼ਾਸਨ ਦਰਮਿਆਨ ਸੰਵਾਦ ਨੂੰ ਮਜ਼ਬੂਤੀ ਮਿਲਦੀ ਹੈ, ਜਿਸ ਨਾਲ ਵਪਾਰਕ ਗਤੀਵਿਧੀਆਂ ਵਿੱਚ ਨਵਾਂ ਉਤਸ਼ਾਹ ਪੈਦਾ ਹੁੰਦਾ ਹੈ। ਮੀਟਿੰਗ ਦੌਰਾਨ ਵਪਾਰੀ ਸੁਰਿੰਦਰ ਮਹੇਸ਼ਵਰੀ, ਸੁਨੀਲ ਕੁਮਾਰ ਸਿੰਗਲਾ ਪ੍ਰਧਾਨ ਸਵੀਟ ਐਸੋਸੀਏਸ਼ਨ ਜੈਤੋ, ਨਰੇਸ਼ ਜਿੰਦਲ ਵਾਈਸ ਪ੍ਰਧਾਨ ਪੰਜਾਬ ਪ੍ਰਦੇਸ਼ ਵਪਾਰ ਮੰਡਲ, ਰਾਕੇਸ਼ ਕੁਮਾਰ ਜਿੰਦਲ ਬਲਾਕ ਪ੍ਰਧਾਨ ਪੰਜਾਬ ਟਰੇਡਰ ਕਮਿਸ਼ਨ ਜੈਤੋ, ਮੁਕੇਸ਼ ਬਾਂਸਲ ਪ੍ਰਧਾਨ ਸਾਈਂ ਮੰਦਰ ਜੈਤੋ, ਰਾਮ ਅਵਤਾਰ ਵਰਮਾ ਪ੍ਰਧਾਨ ਸਵਰਨਕਾਰ ਐਸੋਸੀਏਸ਼ਨ ਜੈਤੋ, ਪ੍ਰਵੀਨ ਜਿੰਦਲ ਪ੍ਰਧਾਨ ਪੈਸਟੀਸਾਈਡ ਐਸੋਸੀਏਸ਼ਨ ਜੈਤੋ, ਡਾ. ਹਰੀਸ਼ ਚੰਦਰ ਗੋਇਲ ਪ੍ਰਧਾਨ ਨਗਰ ਕੌਂਸਲ ਜੈਤੋ, ਲਲਿਤ ਸਿੰਗਲਾ, ਮਾਸਟਰ ਕੁਲਵਿੰਦਰ ਸਿੰਘ ਨੇ ਵੀ ਆਪਣੇ ਕੀਮਤੀ ਵਿਚਾਰ ਰੱਖੇ। ਅਖ਼ੀਰ ਵਿਚ ਚੇਅਰਮੈਨ ਗੋਪਾਲ ਕ੍ਰਿਸ਼ਨ ‘ਸ਼ੈਲੀ ਗਰਗ’ ਨੇ ਵਿਧਾਇਕ ਅਮੋਲਕ ਸਿੰਘ, ਐੱਸਡੀਐੱਮ ਵਿਕਰਮਜੀਤ ਬਾਂਸਲ, ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਮੀਟਿੰਗ ’ਚ ਹਿੱਸਾ ਲੈਣ ਵਾਲੇ ਸਾਰੇ ਵਪਾਰੀ ਸਾਥੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਸਰਕਾਰੀ ਮੀਟਿੰਗ ਦੇ ਸਮਾਗਮ ਦਾ ਮੰਚ ਸੰਚਾਲਨ ਕੰਪਿਊਟਰ ਅਧਿਆਪਕ ਪ੍ਰਮੋਦ ਧੀਰ ਨੇ ਕੀਤਾ। ਇਸ ਮੌਕੇ ਬਲਾਕ ਸੰਮਤੀ ਜੈਤੋ ਦੇ ਵਾਈਸ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ ਰਣ ਸਿੰਘ ਵਾਲਾ, ‘ਆਪ’ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਰਾਮੇਆਣਾ, ਮਾਂ ਚਿੰਤਪੁਰਨੀ ਆਇਲ ਮਿਲਜ਼ (ਕੋਠੇ ਸੰਪੂਰਨ ਸਿੰਘ ਵਾਲੇ) ਬਿਸ਼ਨੰਦੀ ਰੋਡ ਜੈਤੋ ਦੇ ਮਾਲਕ ਸੱਤਪਾਲ ਜਿੰਦਲ, ਸ਼੍ਰੀ ਬਾਲਾ ਜੀ ਟ੍ਰੇਡਰਜ, ਆਇਲ ਮਿਲਜ਼ (ਨੇੜੇ ਸ਼ਿਆਮ ਸੇਵਾ ਮੰਡਲ) ਪੰਚਾਇਤੀ ਗੁਊਸ਼ਾਲਾ ਰੋਡ ਜੈਤੋ ਦੇ ਐੱਮ.ਡੀ. ਭੀਮ ਸੈਨ ਜਿੰਦਲ, ‘ਆਪ’ ਬਲਾਕ ਪ੍ਰਧਾਨ ਅੰਕੁਸ਼ ਬਾਂਸਲ ਜੈਤੋ ਉਚੇਚ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੇ ਪ੍ਰਮੁੱਖ ਵਪਾਰੀਆਂ ਤੇ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਕੈਪਸ਼ਨ : ਜੈਤੋ ਵਿਖੇ ਵਪਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਇੰਜੀ. ਅਮੋਲਕ ਸਿੰਘ।