ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਨਮਾਨਿਤ
ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ
Publish Date: Sat, 14 Feb 2026 03:33 PM (IST)
Updated Date: Sun, 15 Feb 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੁਖਜੀਤ ਸਿੰਘ ਢਿਲਵਾਂ ਦੀ ਅਗਵਾਈ ਹੇਠ ਵਾਰਡ ਨੰਬਰ 1, ਕੋਟਕਪੂਰਾ ਵਿੱਚ ਇੱਕ ਅਹਿਮ ਮੀਟਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਆਪਣਾ ਪੂਰਾ ਵਿਸ਼ਵਾਸ ਜਤਾਉਂਦੇ ਹੋਏ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਵੱਲੋਂ ਦਿਖਾਏ ਗਏ ਭਰੋਸੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਪੂਰੀ ਤਾਕਤ ਨਾਲ ਉਠਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਵੱਲੋਂ ਨਵੇਂ ਪਰਿਵਾਰਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਕੀਤਾ ਗਿਆ।