ਪੀਆਰ ਹੋਣ ਦੀ ਖੁਸ਼ੀ ਨੂੰ ਬੱਚਿਆਂ ਨੂੰ ਸਾਮਾਨ ਵੰਡਿਆ
ਨੂੰਹ-ਪੁੱਤਰ ਦੇ ਪੀ.ਆਰ.ਹੋਣ ਦੀ ਖੁਸ਼ੀ ’ਚ 75 ਬੱਚਿਆਂ ਨੂੰ ਬੂਟ-ਜੁਰਾਬਾਂ ਵੰਡ ਕੇ ਖੁਸ਼ੀ ਮਨਾਈ
Publish Date: Thu, 12 Mar 2026 03:29 PM (IST)
Updated Date: Fri, 13 Mar 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਸਰਕਾਰੀ ਪ੍ਰਾਇਮਰੀ ਸਕੂਲ ਮੰਡਵਾਲਾ ਵਿਖੇ ਰਵੀਦੀਪ ਸਿੰਘ ਪੁੱਤਰ ਸਵ. ਹਾਕਮ ਸਿੰਘ-ਮਾਤਾ ਰਾਜ ਕੌਰ ਵਲੋਂ ਆਪਣੇ ਨੂੰਹ-ਪੁੱਤਰ ਦੇ ਪੀ.ਆਰ ਹੋਣ ਦੀ ਖੁਸ਼ੀ ’ਚ ਸਕੂਲ ਦੇ 75 ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਫ਼ਰੀਦਕੋਟ ਸ਼ੇਰ ਸਿੰਘ ਮੰਡਵਾਲਾ ਨੇ ਕਿਹਾ ਸਾਨੂੰ ਆਪਣੀ ਹਰ ਖੁਸ਼ੀ ਦੇ ਮੌਕੇ ਅਜਿਹੇ ਕਾਰਜ ਕਰਨੇ ਚਾਹੀਦੇ ਹਨ, ਜਿਸ ਨਾਲ ਦੂਜਿਆਂ ਨੂੰ ਖੁਸ਼ੀ ਦੇ ਸਕੀਏ। ਉਨ੍ਹਾਂ ਕਿਹਾ ਮਾਤਾ ਰਾਜ ਕੌਰ ਦੇ ਪਰਿਵਾਰ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ, ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਬਲਵਿੰਦਰ ਸਿੰਘ, ਬਸੰਤ ਸਿੰਘ, ਕਰਮਜੀਤ ਕੌਰ, ਜਸਵਿੰਦਰ ਕੌਰ, ਪ੍ਰਕਾਸ਼ ਕੌਰ, ਸਰਬਜੀਤ ਕੌਰ ਅਤੇ ਅਰਸ਼ਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਕੂਲ ਮੁਖੀ ਪਰਮਜੀਤ ਕੌਰ ਅਤੇ ਸਕੂਲ ਸਟਾਫ਼ ਵਲੋਂ ਦਾਨੀ ਪ੍ਰੀਵਾਰ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਨੇਕ ਕਾਰਜ ਲਈ ਧੰਨਵਾਦ ਕੀਤਾ ਗਿਆ।