ਹਰਪ੍ਰੀਤ ਚਾਨਾ, ਕੋਟਕਪੁਰਾ : ਪੰਜਾਬ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ। ਅੱਜ ਫਰੀਦਕੋਟ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਇਕਦਮ ਉਸ ਸਮੇਂ ਵਾਧਾ ਹੋ ਗਿਆ ਜਦੋਂ ਇਕੱਠੇ12 ਨਵੇਂ ਕੋਰੋਨਾ ਦੇ ਪਾਜ਼ੇਟਿਵ ਪੀੜਤ ਸਾਹਮਣੇ ਆਏ। ਜਿਸ ਤੋਂ ਬਾਅਦ ਪੂਰੇ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹੋਰ ਵੀ ਪੁਖ਼ਤਾ ਪ੍ਰਬੰਧ ਕਰ ਲੲੇ ਹਨ। ਹੁਣ ਤੱਕ ਦੇ ਅੰਕੜਿਆਂ ਅਨੁਸਾਰ ਪੂਰੇ ਜ਼ਿਲ੍ਹੇ 'ਚ ਕੁੱਲ 18 ਕੋਰੋਨਾ ਦੇ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਦੋ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿੱਚ ਜਾ ਚੁੱਕੇ ਹਨ ਅਤੇ 16 ਮਰੀਜ਼ ਜੇਰੇ ਇਲਾਜ ਹਨ। ਅੱਜ ਮਿਲੇ ਕੇਸਾਂ 'ਚ ਨਾਂਦੇੜ ਸਾਹਿਬ ਤੋਂ ਸ਼ਰਧਾਲੂ ਸ਼ਾਮਲ ਸਨ। ਇਸ ਮੌਕੇ ਐਸਡੀਐਮ ਨੇ ਕਿਹਾ ਕਿ ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਨਾਲ ਮੁਕਾਬਲਾ ਕਰਨ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਬਹੁਤ ਜਲਦੀ ਪਾਜ਼ੇਟਿਵ ਆਉਣ ਵਾਲੇ ਪੀੜਤ ਠੀਕ ਹੋ ਜਾਣਗੇ।

Posted By: Tejinder Thind