ਅਸ਼ੋਕ ਧੀਰ, ਜੈਤੋ : ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਆਜ਼ਾਦੀ ਦਿਵਸ ਮੌਕੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਇਕ ਵਿਸ਼ੇਸ਼ ਪ੍ਰਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਰਾਰਥਨਾ ਸਭਾ ਵਿਚ ਸਭ ਤੋਂ ਪਹਿਲਾਂ ਪਰਮਾਤਮਾ ਦਾ ਗੁਣਗਾਨ ਕੀਤਾ ਗਿਆ। ਇਸ ਤੋਂ ਬਾਅਦ ਬੱਚਿਆਂ ਨੇ ਦੇਸ਼ ਭਗਤੀ ਦਾ ਪ੍ਰਗਟਾਵਾ ਕਰਦਿਆਂ ਡਾਂਸ ਤੇ ਕਵਿਤਾ ਗਾਇਨ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਜਮਾਤ ਪਹਿਲੀ ਤੇ ਦੂਜੀ ਦੇ ਵਿਦਿਆਰਥੀਆਂ ਨੇ ਰੱਖੜੀ ਬਣਾਉਣ ਪ੍ਰਤੀਯੋਗਤਾ ਵਿਚ ਭਾਗ ਲਿਆ। ਬੱਚਿਆਂ ਨੇ ਆਪਣੀ ਰਚਨਾਤਮਕਤਾ ਅਤੇ ਦਸਤਕਾਰੀ ਦਾ ਬਹੁਤ ਹੀ ਖੂਬਸੂਰਤ ਪ੍ਰਦਰਸ਼ਨ ਕਰਦੇ ਹੋਏ ਆਕਰਸ਼ਕ ਰੱਖੜੀ ਬਣਾਈ। ਪ੍ਰਰੀ ਪ੍ਰਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੇ ਰਾਸ਼ਟਰ ਪ੍ਰਤੀ ਮਾਣ ਨੂੰ ਦਰਸਾਉਂਦੇ ਹੋਏ ਵੱਖ-ਵੱਖ ਤਰ੍ਹਾਂਦੀਆਂ ਪੁਸ਼ਾਕਾਂ ਪਾ ਕੇ ਆਪਣੇ ਰਾਸ਼ਟਰੀ ਪਿਆਰ ਨੂੰ ਪੇਸ਼ ਕੀਤਾ। ਸਕੂਲ ਦੀ ਪਿੰ੍ਸੀਪਲ ਧਰਮਿੰਦਰ ਕੌਰ ਅਤੇ ਨੀਤੂ ਬਾਂਸਲ ਜੋ ਕਿ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਦੇ ਪ੍ਰਬੰਧਕੀ ਕਮੇਟੀ ਮੈਂਬਰ ਹਨ, ਝੰਡਾ ਲਹਿਰਾਇਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸਟੇਡੀਅਮ ਵਿੱਚ ਸ਼ਾਨਦਾਰ ਪਰੇਡ ਕੀਤੀ। ਜਿਸ ਨੇ ਸਭ ਦਾ ਮਨ ਮੋਹ ਲਿਆ। ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਅਤੇ ਕਿਹਾ ਕਿ ਮੌਜੂਦਾ ਸਮੇਂ ਵਿਚ ਸਾਨੂੰ ਆਪਣੇ ਦੇਸ਼ ਦੇ ਮਾਣ ਤੇ ਸਤਿਕਾਰ ਨੂੰ ਨਿਰੰਤਰ ਕਾਇਮ ਰੱਖਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਇਸ ਤੋਂ ਬਾਅਦ ਰਾਸ਼ਟਰੀ ਗੀਤ ਨਾਲ ਪੋ੍ਗਰਾਮ ਦੀ ਸਮਾਪਤੀ ਹੋਈ। ਅੰਤ ਵਿਚ ਸਕੂਲ ਦੇ ਸਮੂਹ ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਮਠਿਆਈਆਂ ਵੰਡੀਆਂ ਗਈਆਂ।