ਸਟਾਫ ਨਰਸਾਂ ਲਈ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ
ਨਵ ਨਿਯੁਕਤ ਸਟਾਫ ਨਰਸਾਂ ਲਈ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ
Publish Date: Mon, 02 Mar 2026 03:25 PM (IST)
Updated Date: Tue, 03 Mar 2026 03:59 AM (IST)

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਸਥਾਨਕ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿੱਚ ਵਾਈਸ ਚਾਂਸਲਰ ਡਾ. ਰਾਜੀਵ ਸੂਦ ਦੀ ਦੂਰਦਰਸ਼ੀ ਅਗਵਾਈ ਹੇਠ ਅਤੇ ਰਜਿਸਟਰਾਰ ਡਾ. ਅਰਵਿੰਦ ਕੁਮਾਰ ਤੇ ਮੈਡੀਕਲ ਸੁਪਰਿੰਟੈਂਡੈਂਟ ਡਾ. ਨੀਤੂ ਕੁਕੜ ਦੇ ਸਹਿਯੋਗ ਨਾਲ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਜ਼ ਅਧੀਨ ਨਿਯੁਕਤ ਸਟਾਫ ਨਰਸਾਂ ਲਈ ਤਿੰਨ ਹਫ਼ਤਿਆਂ ਦਾ ਇੰਡਕਸ਼ਨ ਟਰੇਨਿੰਗ ਪ੍ਰੋਗਰਾਮ 9 ਫ਼ਰਵਰੀ 2026 ਤੋਂ 28 ਫ਼ਰਵਰੀ 2026 ਤੱਕ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨਵ-ਨਿਯੁਕਤ ਨਰਸਿੰਗ ਸਟਾਫ ਦੀ ਕਲੀਨਿਕਲ ਦੱਖਲਤਾ, ਪ੍ਰਯੋਗਾਤਮਕ ਹੁਨਰ ਅਤੇ ਮਰੀਜ਼ ਸੰਭਾਲ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ ਸੀ, ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਉੱਚ ਪੱਧਰੀ ਅਤੇ ਸੁਰੱਖਿਅਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਯੂਨੀਵਰਸਿਟੀ ਕਾਲਜ ਆਫ ਨਰਸਿੰਗ ਦੀ ਪ੍ਰਿੰਸੀਪਲ ਡਾ. ਹਰਦੀਪ ਕੌਰ ਵੱਲੋਂ ਪੂਰੇ ਟਰੇਨਿੰਗ ਪ੍ਰੋਗਰਾਮ ਦੌਰਾਨ ਲਗਾਤਾਰ ਮਾਰਗਦਰਸ਼ਨ, ਅਕਾਦਮਿਕ ਦਿਸ਼ਾ-ਨਿਰਦੇਸ਼ ਅਤੇ ਪ੍ਰਸ਼ਾਸਕੀ ਸਹਿਯੋਗ ਪ੍ਰਦਾਨ ਕੀਤਾ ਗਿਆ। ਇਸ ਦੇ ਨਾਲ ਹੀ ਵਾਈਸ ਪ੍ਰਿੰਸੀਪਲ ਸ੍ਰੀ ਹੇਮੰਤ ਕੁਮਾਰ ਸੈਣੀ ਵੱਲੋਂ ਵੀ ਪ੍ਰੋਗਰਾਮ ਦੌਰਾਨ ਸਾਈਡ ਬਾਈ ਸਾਈਡ ਰਹਿਨੁਮਾਈ ਅਤੇ ਨਿਰੰਤਰ ਸਹਿਯੋਗ ਦਿੱਤਾ ਗਿਆ, ਜਿਸ ਨਾਲ ਟਰੇਨਿੰਗ ਗਤੀਵਿਧੀਆਂ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਂਦਾ ਗਿਆ। ਇਸ ਇੰਡਕਸ਼ਨ ਟਰੇਨਿੰਗ ਪ੍ਰੋਗਰਾਮ ਦੀ ਯੋਜਨਾ, ਸੰਯੋਜਨ ਅਤੇ ਸਫਲ ਆਯੋਜਨ ਡਾ. ਮਨਦੀਪ ਕੌਰ (ਐਸੋਸੀਏਟ ਪ੍ਰੋਫੈਸਰ) ਅਤੇ ਸਹਾਇਕ ਪ੍ਰੋਫੈਸਰ ਗੁਰਬੀਰ ਕੌਰ ਵੱਲੋਂ ਕੀਤਾ ਗਿਆ। ਪ੍ਰੋਗਰਾਮ ਦੌਰਾਨ ਕੁੱਲ 150 ਸਟਾਫ ਨਰਸਾਂ ਨੂੰ ਤਿੰਨ ਵੱਖ-ਵੱਖ ਬੈਚਾਂ ਵਿੱਚ ਪ੍ਰਸ਼ਿਕਸ਼ਿਤ ਕੀਤਾ ਗਿਆ, ਜਿਸ ਵਿੱਚ ਹਰ ਬੈਚ ਵਿੱਚ 50 ਭਾਗੀਦਾਰ ਸ਼ਾਮਲ ਸਨ।