ਸਰਕਾਰੀ ਕਾਲਜ ਕੋਟਕਪੂਰਾ ’ਚ ਕੋਰਸਾਂ ਬਾਰੇ ਜਾਣਕਾਰੀ ਦਿੱਤੀ
ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਕੋਰਸਾਂ ਬਾਰੇ ਜਾਣਕਾਰੀ ਦਿੱਤੀ
Publish Date: Fri, 13 Feb 2026 03:24 PM (IST)
Updated Date: Sat, 14 Feb 2026 04:00 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ (ਸ਼੍ਰੀ ਮੁਕਤਸਰ ਸਾਹਿਬ) ਦੇ 9ਵੀ, 10ਵੀ, 11ਵੀ ਅਤੇ 12ਵੀ ਦੇ ਵਿਦਿਆਰਥੀਆਂ ਨੇ ਆਪਣੇ ਇੰਚਾਰਜ ਅਧਿਆਪਕ ਸ਼ੀਤਲ ਅਤੇ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਕਾਲਜ ਵਿੱਚ ਵਿਜ਼ਿਟ ਕੀਤਾ। ਇਸ ਦੌਰਾਨ ਪ੍ਰਿੰਸੀਪਲ ਡਾ. ਪੂਜਾ ਭੱਲਾ ਜੀ ਦੀ ਯੋਗ ਅਗਵਾਈ ਵਿੱਚ ਡਾ. ਸਤਨਾਮ ਸਿੰਘ ਅਤੇ ਪ੍ਰੋ. ਵੀਨੂੰ ਰਾਣੀ ਨੇ ਕਾਲਜ ਦੇ ਵੱਖ-ਵੱਖ ਵਿਭਾਗਾਂ ਅਤੇ ਕਾਲਜ ਵਿੱਚ ਚੱਲਣ ਵਾਲੇ ਕੋਰਸਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਵਿੱਚ ਦੱਸਿਆ। ਇਸ ਦੌਰਾਨ ਵਿਦਿਆਰਥੀਆਂ ਦੁਆਰਾ ਕਾਲਜ ਦੇ ਵੱਖ-ਵੱਖ ਵਿਭਾਗਾ ਦਾ ਦੌਰਾ ਕੀਤਾ ਗਿਆ ਅਤੇ ਕਾਲਜ ਦੇ ਪ੍ਰੋਫੈਸਰ ਸਾਹਿਬਾਨਾ ਤੋਂ ਕਾਲਜ ਵਿੱਚ ਚੱਲ ਰਹੇ ਵੱਖ-ਵੱਖ ਕੋਰਸਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਸਮੇਂ ਕਾਲਜ ਦਾ ਸਮੂਹ ਸਟਾਫ ਹਾਜਰ ਰਿਹਾ।