ਸੂਚਨਾ ਕਮਿਸ਼ਨਰ ਸੰਦੀਪ ਧਾਲੀਵਾਲ ਨੂੰ ਸਦਮਾ, ਪਿਤਾ ਦਾ ਵਿਛੋੜਾ
ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੂੰ ਸਦਮਾ, ਪਿਤਾ ਦਾ ਵਿਛੋੜਾ
Publish Date: Fri, 27 Mar 2026 03:55 PM (IST)
Updated Date: Sat, 28 Mar 2026 04:00 AM (IST)

ਹਰਪ੍ਰੀਤ ਸਿੰਘ ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਰਾਜ ਸੂਚਨਾ ਕਮਿਸ਼ਨਰ ਪੰਜਾਬ ਸੰਦੀਪ ਸਿੰਘ ਧਾਲੀਵਾਲ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਹਨਾਂ ਦੇ ਸਤਿਕਾਰਤ ਪਿਤਾ ਸ੍ਰ ਕਰਮ ਸਿੰਘ ਧਾਲੀਵਾਲ ਅਚਾਨਕ ਸਦੀਵੀ ਵਿਛੋੜਾ ਦੇ ਗਏ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਗੁਰਦੇਵ ਕੌਰ ਧਾਲੀਵਾਲ ਦੇ ਪਤੀ ਕਰਮ ਸਿੰਘ ਧਾਲੀਵਾਲ ਨੇ ਲੰਮਾ ਸਮਾਂ ਸਿਆਸਤ ਵਿੱਚ ਸਰਗਰਮੀ ਦਿਖਾਈ ਪਰ ਹੁਣ ਉਹ ਸਰਗਰਮ ਸਿਆਸਤ ਤੋਂ ਕਿਨਾਰਾਕਸ਼ੀ ਕਰਕੇ ਆਪਣੇ ਪਰਿਵਾਰਕ ਰੁਝੇਵਿਆਂ ਅਤੇ ਦੋਸਤਾਂ ਨਾਲ ਮਸਤ ਰਹਿੰਦੇ ਸਨ। ਸੰਦੀਪ ਸਿੰਘ ਧਾਲੀਵਾਲ ਅਤੇ ਵਿਕਰਮਜੀਤ ਸਿੰਘ ਧਾਲੀਵਾਲ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ, ਅਮੋਲਕ ਸਿੰਘ ਵਿਧਾਇਕ ਜੈਤੋ, ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਮੁਕਤਸਰ ਸਾਹਿਬ, ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਧਾਇਕ ਬਾਘਾਪੁਰਾਣਾ, ਇੰਜੀ ਸੁਖਜੀਤ ਸਿੰਘ ਢਿੱਲਵਾਂ ਸੂਬਾਈ ਪ੍ਰਧਾਨ ਬੀਸੀ ਵਿੰਗ ਪੰਜਾਬ, ਗੁਰਤੇਜ ਸਿੰਘ ਖੋਸਾ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ, ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ, ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਮਨਦੀਪ ਸਿੰਘ ਮੌਂਗਾ, ਮਨਿੰਦਰ ਸਿੰਘ ਬਠਿੰਡਾ, ਗੁਰਪ੍ਰੀਤ ਸਿੰਘ ਗੈਰੀ ਵੜਿੰਗ, ਅਮਨਦੀਪ ਸਿੰਘ ਸੰਧੂ, ਇੰਜੀ. ਇੰਦਰਜੀਤ ਸਿੰਘ ਨਿਆਮੀਵਾਲਾ, ਮਾ ਕੁਲਦੀਪ ਸਿੰਘ ਮੌੜ ਬਲਾਕ ਪ੍ਰਧਾਨ, ਨਿਰਭੈ ਸਿੰਘ ਹਰੀਨੌ, ਚੇਅਰਮੈਨ ਨਰੇਸ਼ ਸਿੰਗਲਾ, ਗੁਰਮੇਲ ਸਿੰਘ ਸੰਧੂ ਸਰਪੰਚ ਬਾਹਮਣਵਾਲਾ ਆਦਿ ਵੀ ਸ਼ਾਮਲ ਹਨ।