- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ ਪ੍ਰਕਿਰਿਆ ਸਬੰਧੀ ਦਿੱਤੀ ਜਾਣਕਾਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਰੀਦਕੋਟ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਰੀਦਕੋਟ ਰਾਹੁਲ ਚਾਬਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ.) ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ 25 ਜੂਨ 2026 ਤੋਂ ਐਨਯੂਮੇਰੇਸ਼ਨ ਫੇਜ਼ ਸ਼ੁਰੂ ਹੋ ਰਿਹਾ ਹੈ, ਜੋ 24 ਜੁਲਾਈ 2026 ਤੱਕ ਚੱਲੇਗਾ। ਇਸ ਸਬੰਧੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੂੰ ਐਸ.ਆਈ.ਆਰ ਦੇ ਸ਼ਡਿਊਲ ਅਤੇ ਹਦਾਇਤਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਐਨਯੂਮੇਰੇਸ਼ਨ ਫੇਜ਼ ਦੌਰਾਨ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਐਨਯੂਮੇਰੇਸ਼ਨ ਫਾਰਮ ਦੀ ਵੰਡ ਅਤੇ ਭਰੇ ਹੋਏ ਫਾਰਮਾਂ ਦੀ ਪ੍ਰਾਪਤੀ ਕਰਨਗੇ। ਵੋਟਰ ECINet ਪੋਰਟਲ ਰਾਹੀਂ ਵੀ ਆਪਣੇ ਫਾਰਮ ਆਨਲਾਈਨ ਭਰ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਤੋਂ ਐਨਯੂਮੇਰੇਸ਼ਨ ਫਾਰਮ ਪ੍ਰਾਪਤ ਨਹੀਂ ਹੋਣਗੇ, ਉਨ੍ਹਾਂ ਦੀ ਸੂਚੀ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ ਨਾਲ ਸਾਂਝੀ ਕੀਤੀ ਜਾਵੇਗੀ। ਐਨਯੂਮੇਰੇਸ਼ਨ ਫੇਜ਼ ਦੌਰਾਨ ਫਾਰਮ ਜਮ੍ਹਾਂ ਨਾ ਕਰਵਾਉਣ ਵਾਲੇ ਵੋਟਰਾਂ ਦੇ ਨਾਮ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਜਾਣਗੇ। ਹਾਲਾਂਕਿ ਦਾਅਵੇ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਉਹ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਕੇ ਆਪਣੀ ਵੋਟ ਲਈ ਅਰਜ਼ੀ ਦੇ ਸਕਣਗੇ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ-06 ਅਤੇ ਸੋਧ ਲਈ ਫਾਰਮ ਨੰਬਰ-08 ਵੀ ਬੀ.ਐੱਲ.ਓਜ ਕੋਲ ਉਪਲੱਬਧ ਹੋਣਗੇ। ਇਸ ਤੋਂ ਇਲਾਵਾ ਪ੍ਰੀ ਐਸ.ਆਈ.ਆਰ ਮੈਪਿੰਗ ਦੌਰਾਨ ਜਿਨ੍ਹਾਂ ਵੋਟਰਾਂ ਦੀ ਮੈਪਿੰਗ ਨਹੀਂ ਹੋ ਸਕੀ, ਉਨ੍ਹਾਂ ਦੀਆਂ ਸੂਚੀਆਂ ਵੀ ਰਾਜਨੀਤਿਕ ਪਾਰਟੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਨਾਗਰਿਕਾਂ ਦੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1950