ਆਈਟੀਆਈਆਂ ਦੇ ਕੱਚੇ ਇੰਸਟਰਕਟਰਾਂ ਵੱਲੋਂ ਆਰ-ਪਾਰ ਦੇ ਲੜਾਈ ਦਾ ਫ਼ੈਸਲਾ
*ਆਈ ਟੀ ਆਈਆਂ ਦੇ ਕੱਚੇ ਇੰਸਟਰਕਟਰਜ ਵੱਲੋਂ ਪੰਜਾਬ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਦਾ ਫੈਸਲਾ
Publish Date: Tue, 17 Mar 2026 04:37 PM (IST)
Updated Date: Wed, 18 Mar 2026 04:05 AM (IST)

ਸ਼ਿਵ ਸ਼ਰਮਾ / ਵਿਕਾਸ ਗਰਗ ਪੰਜਾਬੀ ਜਾਗਰਣ ਫਰੀਦਕੋਟ : ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੀ ਕੋਠੀ ਅਤੇ ਬਾਕੀ ਕੈਬਨਿਟ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰਨ ਲਈ ਰੋਡ ਮੈਪ ਤਿਆਰ ਕਰ ਲਿਆ ਹੈ। ਇਹ ਪ੍ਰਗਟਾਵਾ ਜੱਥੇਬੰਦੀ ਦੇ ਆਗੂ ਰਾਜਨ ਕਪੂਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਤਰਨਤਾਰਨ ਪੱਕੇ ਮੌਰਚੇ ਲਗਾਇਆ ਸੀ, ਫਿਰ ਸੁਨਾਮ ਧਰਨਾ ਦਿੱਤਾ ਅਤੇ ਹੁਣ ਤਕਨੀਕੀ ਸਿੱਖਿਆ ਵਿਭਾਗ ਵਿਖੇ 22-12-2025 ਤੋਂ ਪੱਕਾ ਮੋਰਚਾ ਚੱਲ ਰਿਹਾ ਹੈ ਅਤੇ 37 ਦਿਨਾਂ ਤੋਂ ਭੁੱਖ ਹੜਤਾਲ ਚੱਲ ਰਹੀ ਹੈ। ਪ੍ਰੰਤੂ ਅਫਸੋਸ ਦੀ ਗੱਲ ਕਿ ਪੰਜਾਬ ਸਰਕਾਰ 3 ਵਾਰ ਗੱਲਬਾਤ ਤੋਂ ਭੱਜ ਗਈ ਹੈ। ਜਿਸਤੋਂ ਜਾਪਦਾ ਹੈ ਕਿ ਸਰਕਾਰ ਮੁਲਾਜ਼ਮਾਂ ਦੀ ਮੰਗਾਂ ਪ੍ਰਤੀ ਬਿਲਕੁੱਲ ਵੀ ਸੀਰੀਅਸ ਨਹੀਂ ਹੈ। ਜਿਸਦੇ ਰੋਸ ਵਜੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਜੱਥੇਬੰਦੀ ਦੀ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਕਿ ਉਹ ਹੁਣ ਪੰਜਾਬ ਸਰਕਾਰ ਵਿਰੁੱਧ ਖੁੱਲ੍ਹ ਕੇ ਲੜਾਈ ਲੜਨਗੇ। ਜੱਥੇਬੰਦੀ ਦੇ ਰੋਡ ਮੈਪ ਅਨੁਸਾਰ ਜੇਕਰ ਪੰਜਾਬ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਹ 16.03.2026 ਤੋਂ 19.03.2026 ਤੱਕ ਸੰਸਥਾਵਾਂ ਵਿੱਚ ਹਰ ਰੋਜ਼ ਗੇਟ ਰੈਲੀਆਂ ਕੀਤੀਆਂ ਜਾਣਗੀਆਂ, 20.03.2026 ਨੂੰ ਸੰਸਥਾਵਾਂ ਦੇ ਗੇਟ ਅੱਗੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ। ਜੇਕਰ ਫਿਰ ਵੀ ਪੰਜਾਬ ਸਰਕਾਰ ਹੱਲ ਨਹੀਂ ਕਰਦੀ ਤਾਂ 23.03.2026 ਤੋਂ 27.03.2026 ਤੱਕ ਸੰਗਰੂਰ ਧਰਨੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਵਾਈਜ ਮੀਟਿੰਗਾਂ ਕੀਤੀਆਂ ਜਾਣਗੀਆਂ।ਜਿਸ ਵਿੱਚ ਸੰਗਰੂਰ ਧਰਨੇ ਵਿੱਚ ਪੰਜਾਬ ਦੀਆਂ ਸਾਰੀਆਂ ਮੁਲਾਜ਼ਮ ਜਥੇਬੰਦੀਆਂ, ਸਯੁੰਕਤ ਕਿਸਾਨ ਮੋਰਚੇ ਦੀਆਂ 32 ਜੱਥੇਬੰਦੀਆਂ, ਸਟੂਡੈਂਟ ਯੂਨੀਅਨਾਂ ਅਤੇ ਪਰਿਵਾਰਾ ਸਮੇਤ ਵੱਡਾ ਇਕੱਠ ਕਰਨ ਲਈ ਲਾਮਬੰਦ ਕੀਤਾ ਜਾਵੇਗਾ, 28.03.2026 ਨੂੰ ਸੰਗਰੂਰ ਵਿਖੇ ਪੱਕਾ ਮੋਰਚਾ ਸਿਰਫ਼ ਕਰਕੇ ਸੂਬਾ ਪੱਧਰੀ ਵੱਡਾ ਧਰਨਾ ਦੇ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, 26.04.2026 ਨੂੰ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਦਿੜ੍ਹਬਾ ਵਿਖੇ ਕੀਤਾ ਜਾਵੇਗਾ, ਮਿਤੀ 30.05.2026 ਨੂੰ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਸੁਨਾਮ ਵਿਖੇ ਕੀਤਾ ਜਾਵੇਗਾ, 28.06.2026 ਨੂੰ ਤਕਨੀਕੀ ਸਿੱਖਿਆ ਮੰਤਰੀ ਦੀ ਕੋਠੀ ਦਾ ਗੰਭੀਰਪੁਰ ਵਿਖੇ ਘਿਰਾਓ ਕੀਤਾ ਜਾਵੇਗਾ, ਮਿਤੀ 01.08.2026 ਨੂੰ ਗੁਰਮੀਤ ਸਿੰਘ ਮੀਤ ਹੈਅਰ ਦੀ ਕੋਠੀ ਦਾ ਘਿਰਾਓ ਬਰਨਾਲਾ ਵਿਖੇ ਕੀਤਾ ਜਾਵੇਗਾ ਅਤੇ ਮਿਤੀ 27.09.2026 ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਸੰਗਰੂਰ ਵਿਖੇ ਕੀਤਾ ਜਾਵੇਗਾ।ਜਿਸ ਵਿੱਚ ਪੰਜਾਬ ਦੀਆਂ ਨਾਮੀ ਜੱਥੇਬੰਦੀਆਂ ਵੱਡੀਆਂ ਭਰਾਤਰੀ ਜਥੇਬੰਦੀਆਂ ਵੱਲੋਂ ਖੁੱਲ੍ਹਾ ਸਮਰਥਨ ਦਿੱਤਾ ਗਿਆ। ਇਸਤੋਂ ਪਹਿਲਾਂ ਜ਼ਿਮਨੀ ਚੋਣਾਂ ਦੌਰਾਨ ਤਰਨਤਾਰਨ ਵਿਖੇ ਪੱਕਾ ਮੋਰਚਾ ਲਗਾਇਆ ਸੀ ਜਿਸ ਵਿੱਚ ਤਕਨੀਕੀ ਸਿੱਖਿਆ ਮੰਤਰੀ, ਵਿੱਤ ਮੰਤਰੀ ਨਾਲ ਪੈਨਲ ਮੀਟਿੰਗਾਂ ਕੀਤੀਆਂ ਅਤੇ ਦੋਵਾਂ ਮੰਤਰੀਆਂ ਨੇ ਜਲਦੀ ਮੰਗਾਂ 20.12.2025 ਤੱਕ ਪੂਰੀਆਂ ਕਰਨ ਬਾਰੇ ਕਿਹਾ ਸੀ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਪ ਧਰਨੇ ਵਿੱਚ ਹਾਜ਼ਰ ਹੋ ਕਿ ਕਿਹਾ ਸੀ ਕਿ ਮੈਂ ਬਹੁਤ ਜਲਦੀ ਸੀਐੱਮ ਸਾਹਿਬ ਨਾਲ ਮਿਲਕੇ ਤੁਹਾਡੇ ਮਸਲੇ ਹੱਲ ਕਰਵਾਵਾਂਗਾ, ਪ੍ਰੰਤੂ ਪਿਛਲੇ 4 ਸਾਲਾਂ ਤੋਂ ਲਾਰੇ ਹੀ ਮਿਲ ਰਹੇ ਹਨ। ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰੀ ਆਈਟੀਆਈਜ਼ ਵਿੱਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ। ਹੁਣ ਤਾਂ ਹੱਦ ਹੀ ਹੋ ਗਈ ਪੰਜਾਬ ਸਰਕਾਰ ਨੇ ਪੱਕਾ ਤਾਂ ਕੀ ਕਰਨਾ ਸੀ ਸਗੋਂ ਰੈਗੂਲਰ ਅਸਾਮੀਆਂ ਕੱਢਕੇ ਕੱਚੇ ਇੰਸਟਰਕਟਰਜ ਨੂੰ ਨੌਕਰੀ ਤੋਂ ਕੱਢਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਾਡੀ ਭਰਤੀ ਵਿਭਾਗ ਵੱਲੋਂ ਸਮੇਂ ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਅਖ਼ਬਾਰਾਂ ਵਿੱਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ। ਅਸੀਂ ਡੀ ਜੀ ਟੀ ਭਾਰਤ ਸਰਕਾਰ ਵੱਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ।ਪ੍ਰੰਤੂ ਫਿਰ ਵੀ ਸਾਡੇ ਨਾਲ ਪੰਜਾਬ ਸਰਕਾਰ ਸ਼ਰੇਆਮ ਧੱਕਾ ਕਰ ਰਹੀ ਹੈ। ਅਸੀਂ ਇਸ ਸਰਕਾਰ ਵਿੱਚ ਪਿਛਲੇ 4 ਸਾਲਾਂ ਤੋਂ ਕੋਸ਼ਿਸ਼ ਕਰ ਰਹੇ ਹਾਂ ਕਿ ਗੱਲਬਾਤ ਰਾਹੀਂ ਕੋਈ ਹੱਲ ਨਿਕਲੇ ਇਸੇ ਦੇ ਚੱਲਦਿਆਂ ਬਹੁਤ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਚੀਮਾਂ, ਕੈਬਨਿਟ ਮੰਤਰੀ ਅਮਨ ਅਰੋੜਾ ਜੀ ਅਤੇ ਹੋਰ ਕੈਬਨਿਟ ਮੰਤਰੀਆਂ ਨੂੰ ਮਿਲ ਚੁੱਕੇ ਹਾਂ ਪ੍ਰੰਤੂ ਇਹਨਾਂ ਵਿੱਚੋਂ ਕਿਸੇ ਨੇ ਵੀ ਸਾਡੀ ਗੱਲ ਉੱਪਰ ਧਿਆਨ ਨਹੀਂ ਦਿੱਤਾ ਗਿਆ ਹਰ ਵਾਰ ਲਾਰੇ ਹੀ ਮਿਲੇ ਹਨ। ਇਸਤੋਂ ਇਲਾਵਾ ਉਹ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਦੀ ਸਰਕਾਰੀ ਕੋਠੀ ਦੇ 50-60 ਗੇੜੇ ਲਗਾ ਚੁੱਕੇ ਹਾਂ ਪ੍ਰੰਤੂ ਉਹਨਾਂ ਵੱਲੋਂ ਅੱਜ ਤੱਕ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ। *ਅੰਤ ਵਿੱਚ ਜੱਥੇਬੰਦੀ ਨੇ ਫੈਸਲਾ ਕੀਤਾ ਕਿ ਜੇਕਰ ਹੁਣ ਵੀ ਸਰਕਾਰ ਨੇ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਮੁੱਖ ਮੰਤਰੀ ਦੀ ਕੋਠੀ ਅਤੇ ਬਾਕੀ ਕੈਬਨਿਟ ਮੰਤਰੀਆਂ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।* 17 ਐਫਡੀਕੇ : ਮੰਗਾਂ ਸਬੰਧੱੀ ਰੋਸ ਕਰਦੇ ਹੋਏ *ਆਈ ਟੀ ਆਈਆਂ ਦੇ ਕੱਚੇ ਇੰਸਟਰਕਟਰਜ।