- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵੱਲੋਂ ਪੰਜਾਬੀ ਭਾਸ਼ਾ ਤੇ ਵਿਰਸੇ ਨੂੰ ਸਮਰਪਿਤ ਵਿਸ਼ੇਸ਼ ਉਪਰਾਲਾ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਕੋਟਕਪੂਰਾ : ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵੱਲੋਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਸਕੂਲ ਵੱਲੋਂ ‘ਚੜ੍ਹਦਾ-ਲਹਿੰਦਾ ਪੰਜਾਬ’ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ-ਨਾਲ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨਾ ਹੈ। ਇਸ ਤਹਿਤ ਵਿਦਿਆਰਥੀਆਂ ਨੂੰ ਪੰਜਾਬੀ ਸਾਹਿਤ, ਲੋਕ-ਕਲਾਵਾਂ, ਲੋਕ-ਗੀਤਾਂ, ਪੰਜਾਬੀ ਇਤਿਹਾਸ ਅਤੇ ਸੱਭਿਆਚਾਰਕ ਵਿਰਸੇ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ, ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਕਿਹਾ ਕਿ ਮਾਂ-ਬੋਲੀ ਸਿਰਫ਼ ਸੰਚਾਰ ਦਾ ਸਾਧਨ ਨਹੀਂ, ਸਗੋਂ ਸਾਡੀ ਪਹਿਚਾਣ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ। ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ ਪ੍ਰਤੀ ਪਿਆਰ ਅਤੇ ਸਤਿਕਾਰ ਪੈਦਾ ਕਰਨਾ ਸਕੂਲ ਦੀਆਂ ਸਿੱਖਿਆਕ ਪਹਿਲਕਦਮੀਆਂ ਦਾ ਮਹੱਤਵਪੂਰਨ ਹਿੱਸਾ ਹੈ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੇ ਨਾਲ-ਨਾਲ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ’ਤੇ ਮਾਣ ਕਰਨ ਅਤੇ ਇਸ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।