ਪੱਤਰ ਪੇ੍ਰਰਕ, ਕੋਟਕਪੂਰਾ : ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਕਾਰਜਕਾਰੀ ਪਿੰ੍ਸੀਪਲ ਡਾ. ਹਰੀਸ਼ ਸ਼ਰਮਾ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਵੱਲੋਂ ਏਡਜ਼ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਹਰੀਸ਼ ਸ਼ਰਮਾ ਨੇ ਵਿਦਿਆਰਥੀਆਂ ਨੂੰ ਚੰਗੇਰਾ ਜੀਵਨ ਜਿਊਣ ਲਈ ਅਤੇ ਖੇਡ ਸਰਗਰਮੀਆਂ ਵਿਚ ਹਿੱਸਾ ਲੈਣ ਲਈ ਪੇ੍ਰਿਤ ਕੀਤਾ ਤਾਂ ਜੋ ਵਿਦਿਆਰਥੀ ਸਭ ਤਰ੍ਹਾਂ ਦੇ ਰੋਗਾਂ ਤੋਂ ਦੂਰ ਰਹਿ ਸਕਣ।

ਇਸ ਮੌਕੇ ਪੋ੍. ਸੁਖਵੀਰ ਕੌਰ ਨੇ ਇਸ ਦਿਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਪੋਸਟਰ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਵੱਖ-ਵੱਖ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪੋਸਟਰ ਬਣਾਏ ਗਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹਿ-ਵਿੱਦਿਅਕ ਸਰਗਰਮੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਤਾਂ ਜੋ ਉਹ ਇਕ ਨਿਰੋਆ ਜੀਵਨ ਜਿਊਂ ਸਕਣ। ਕਿਉਂਕਿ ਇਕ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਮਨ ਦਾ ਵਿਕਾਸ ਹੁੰਦਾ ਹੈ ਤਾਂ ਜੋ ਵਿਦਿਆਰਥੀ ਆਪਣੇ ਜੀਵਨ ਵਿਚ ਮਿੱਥੇ ਹੋਏ ਨਿਸ਼ਾਨਿਆਂ ਦੀ ਪ੍ਰਰਾਪਤੀ ਕਰ ਸਕਣ। ਇਸ ਮੌਕੇ ਰੈੱਡ ਰਿਬਨ ਕਲੱਬ ਦੇ ਬਾਕੀ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।