ਇੰਟਰਨੈਸ਼ਨਲ ਮਿਲੇਨੀਅਮ ਸਕੂਲ ਨੇ ਸੈਮੀਨਾਰ ਕਰਵਾਇਆ
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵੱਲੋਂ ਪਿੰਡ ਰੋਡੇ ਵਿੱਚ ਸੈਮੀਨਾਰ ਦਾ ਆਯੋਜਨ
Publish Date: Sat, 28 Feb 2026 04:01 PM (IST)
Updated Date: Sun, 01 Mar 2026 03:59 AM (IST)
ਜਗਤਾਰ ਸਿੰਘ ਬਰਾੜ, ਪੰਜਾਬੀ ਜਾਗਰਣ, ਪੰਜਗਰਾਈ ਕਲਾਂ : ਮੋਗਾ-ਕੋਟਕਪੂਰਾ ਰੋਡ ਤੇ ਪਿੰਡ ਪੰਜਗਰਾਈ ਦੇ ਨੇੜੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਨੇ ਚੇਅਰਮੈਨ ਵਾਸੂ ਸ਼ਰਮਾ ਦੀ ਅਗਵਾਈ ਹੇਠ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿੱਚ ਇੱਕ ਜਾਣਕਾਰੀ ਭਰਪੂਰ ਅਤੇ ਪ੍ਰੇਰਨਾਦਾਇਕ ਸੈਮੀਨਾਰ ਸਫਲਤਾਪੂਰਵਕ ਆਯੋਜਿਤ ਕੀਤਾ। ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਕੁਮਾਰ ਸ਼ਰਮਾ ਅਤੇ ਪ੍ਰਿੰਸੀਪਲ ਨੀਲਮ ਕੁਮਾਰੀ ਵਰਮਾ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਆਧੁਨਿਕ ਸਿੱਖਿਆ ਪ੍ਰਣਾਲੀ, ਡਿਜੀਟਲ ਸਿਖਲਾਈ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਮਾਪਿਆਂ ਨੇ ਸ਼ਿਰਕਤ ਕੀਤੀ ਅਤੇ ਸਕੂਲ ਦੀ ਸਿੱਖਿਆ ਸ਼ਾਸਤਰ, ਅਨੁਸ਼ਾਸਨ ਅਤੇ ਗਤੀਵਿਧੀਆਂ ਬਾਰੇ ਜਾਣਿਆ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦਾ ਟੀਚਾ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਸੈਮੀਨਾਰ ਦੇ ਅੰਤ ਵਿੱਚ ਮਾਪਿਆਂ ਨੇ ਇਸ ਪਹਿਲਕਦਮੀ ਦੀ ਪ੍ਰਸੰਸ਼ਾ ਕੀਤੀ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦੀ ਬੇਨਤੀ ਕੀਤੀ। ਸਕੂਲ ਨੇ ਇਸ ਮੌਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸਨਮਾਨ ਕੀਤਾ। ਸਕੂਲ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।