ਮਿਲੇਨੀਅਮ ਸਕੂਲ ਦੇ ਸੰਸਥਾਪਕ ਵਿਪਿਨ ਸ਼ਰਮਾ ਨੂੰ ਸ਼ਰਧਾਂਜਲੀ ਭੇਟ
ਇੰਟਰਨੈਸ਼ਨਲ ਮਿਲੇਨੀਅਮ ਸਕੂਲ ਨੇ ਸੰਸਥਾਪਕ ਵਿਪਿਨ ਸ਼ਰਮਾ ਨੂੰ ਉਨ੍ਹਾਂ ਦੀ 12ਵੀਂ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ
Publish Date: Sun, 25 Jan 2026 03:46 PM (IST)
Updated Date: Mon, 26 Jan 2026 04:01 AM (IST)
ਜਗਤਾਰ ਸਿੰਘ ਬਰਾੜ, ਪੰਜਾਬੀ ਜਾਗਰਣ, ਕੋਟਕਪੂਰਾ : ਕੋਟਕਪੂਰਾ ਦੇ ਪੰਜਗਰਾਈ ਖੁਰਦ ਵਿਖੇ ਸਥਿਤ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਪ੍ਰਿੰਸੀਪਲ, ਸਟਾਫ਼ ਅਤੇ ਅਧਿਆਪਕਾਂ ਨੇ ਸਵਰਗੀ ਸਕੂਲ ਦੇ ਸੰਸਥਾਪਕ ਵਿਪਿਨ ਸ਼ਰਮਾ ਨੂੰ ਉਨ੍ਹਾਂ ਦੀ 12ਵੀਂ ਬਰਸੀ ਤੇ ਸ਼ਰਧਾਂਜਲੀ ਭੇਂਟ ਕੀਤੀ। ਸਕੂਲ ਕੈਂਪਸ ਵਿੱਚ ਇੱਕ ਸ਼ੋਕ ਸਭਾ ਕੀਤੀ ਗਈ, ਜਿੱਥੇ ਸਾਰਿਆਂ ਨੇ ਵਿਛੜੀ ਆਤਮਾ ਨੂੰ ਯਾਦ ਕਰਨ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਨੀਲਮ ਕੁਮਾਰੀ ਵਰਮਾ ਨੇ ਵਿਪਿਨ ਸ਼ਰਮਾ ਦੇ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ, ਵਿਪਿਨ ਸ਼ਰਮਾ ਨਾ ਸਿਰਫ਼ ਇੱਕ ਦੂਰਦਰਸ਼ੀ ਨੇਤਾ ਸਨ, ਸਗੋਂ ਹਰ ਬੱਚੇ ਨੂੰ ਸਿੱਖਿਆ ਪ੍ਰਦਾਨ ਕਰਨ ਦਾ ਉਨ੍ਹਾਂ ਦਾ ਉੱਚਾ ਟੀਚਾ ਵੀ ਸੀ। ਸਟਾਫ਼ ਮੈਂਬਰਾਂ ਨੇ ਉਨ੍ਹਾਂ ਦੀ ਭਾਵਨਾ ਅਤੇ ਮਾਰਗਦਰਸ਼ਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਮਾਰਗ ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ। ਸਕੂਲ ਚੇਅਰਮੈਨ ਵਾਸੂ ਸ਼ਰਮਾ, ਚੇਅਰਪਰਸਨ ਰਕਸ਼ੰਦਾ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਅਕਾਦਮਿਕ ਡਾਇਰੈਕਟਰ ਵਿਨੋਦ ਵਰਮਾ ਅਤੇ ਸਮੁੱਚੇ ਸਟਾਫ਼ ਨੇ ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਅਤੇ ਸਿੱਖਿਆ ਦੇ ਖੇਤਰ ਵਿੱਚ ਸਕੂਲ ਨੂੰ ਹੋਰ ਉਚਾਈਆਂ ਤੇ ਲਿਜਾਣ ਦਾ ਪ੍ਰਣ ਲਿਆ। ਮੀਟਿੰਗ ਦੇ ਅੰਤ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।