- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਿਵਾਲਿਕ ਕਿਡਜ਼ ਸਕੂਲ ਜੈਤੋ ’ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਸ਼ਿਵਾਲਿਕ ਕਿਡਜ਼ ਸਕੂਲ, ਸਹਾਮਣੇ ਸ੍ਰੀ ਹਨੂੰਮਾਨ ਮੰਦਰ (ਪੰਚਾਇਤੀ ਗਾਉਸ਼ਾਲਾ ਰੋਡ) ਜੈਤੋ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਵੀਂ ਜਮਾਤ ਤੋਂ ਲੈ ਕੇ ਸੱਤਵੀਂ ਜਮਾਤ ਤੱਕ ਦੀਆਂ ਵਿਦਿਆਰਥਣਾਂ ਲਈ ‘ਭਲਕੇ ਦੀਆਂ ਪ੍ਰੇਰਣਾਦਾਇਕ ਮਹਿਲਾਵਾਂ’ ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸੀਨੀਅਰ ਕੌਂਸਲ ਤੇ ਚਾਈਲਡ ਵੈਲਫ਼ੇਅਰ ਸੋਸਾਇਟੀ ਫ਼ਰੀਦਕੋਟ ਦੇ ਮੈਂਬਰ ਐਡਵੋਕੇਟ ਮਿਸ ਅਵਿਨਾਸ਼ ਕੌਰ ਅਤੇ ਨੋਟਰੀ ਤੇ ਬਾਰ ਐਸੋਸੀਏਸ਼ਨ ਜੈਤੋ ਦੇ ਵਾਈਸ ਪ੍ਰਧਾਨ ਐਡਵੋਕੇਟ ਸਤਿੰਦਰ ਪਾਲ ਕੌਰ ਸ਼ਾਮਿਲ ਹੋਏ। ਮਹਿਮਾਨ ਵਕੀਲਾਂ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥਣਾਂ ਨੂੰ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਮਿਹਨਤ, ਆਤਮਵਿਸ਼ਵਾਸ ਅਤੇ ਆਪਣੇ ਅਧਿਕਾਰਾਂ ਬਾਰੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੀਆਂ ਲੜਕੀਆਂ ਸਿੱਖਿਆ ਅਤੇ ਦ੍ਰਿੜ ਨਿਸ਼ਚੇ ਨਾਲ ਹਰ ਖੇਤਰ ਵਿੱਚ ਕਾਮਯਾਬੀ ਹਾਸਿਲ ਕਰ ਸਕਦੀਆਂ ਹਨ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਗਿੱਲ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਵਿਦਿਆਰਥਣਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਆਤਮਵਿਸ਼ਵਾਸ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਕੁਮਾਰ ‘ਲੱਕੀ ਗਰਗ’ ਨੇ ਕਿਹਾ ਕਿ ਅੱਜ ਦੇ ਸਮੇਂ ’ਚ ਔਰਤਾਂ ਮਰਦਾਂ ਨਾਲੋਂ ਘੱਟ ਨਹੀਂ ਹਨ ਅਤੇ ਔਰਤਾਂ ਹਰ ਖੇਤਰ ’ਚ ਬੜੀ ਤੇਜ਼ੀ ਨਾਲ ਆਪਣੀ ਮਿਹਨਤ ਸਦਕਾ ਅੱਗੇ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਿਵਾਏ ਅਧਿਕਾਰਾਂ ਸਦਕਾ ਅੱਜ ਔਰਤ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਮੁੱਖ ਮੰਤਰੀ, ਮੰਤਰੀ, ਐੱਮ.ਪੀ, ਵਿਧਾਇਕਾ, ਆਈਏਐੱਸ, ਆਈਪੀਐੱਸ, ਪੀਸੀਐੱਸ, ਜੱਜ, ਵਕੀਲ, ਡਾਕਟਰ, ਪੁਲਿਸ, ਅਧਿਆਪਕ, ਪੰਚ, ਸਰਪੰਚ, ਕੌਂਸਲਰ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨਾਂ ਦੇ ਅਹੁਦੇ ਪ੍ਰਾਪਤ ਕਰ ਕੇ ਅਤੇ ਹੋਰ ਵੀ ਵੱਡੇ-ਵੱਡੇ ਅਹੁਦਿਆਂ ਦੀਆਂ ਕੁਰਸੀਆਂ ’ਤੇ ਬਿਰਾਜਮਾਨ ਹਨ। ਔਰਤ ਤੋਂ ਬਿਨਾਂ ਮਨੁੱਖੀ ਸਮਾਜ ਵੀ ਬਿਲਕੁਲ ਅਧੂਰਾ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਪ੍ਰਧਾਨ ਅਸ਼ੋਕ ਕੁਮਾਰ ਗਰਗ, ਡਾਇਰੈਕਟਰ ਦੀਪੀ ਗਰਗ, ਮੈਂਬਰ ਜਗਮੇਲ ਸਿੰਘ ਬਰਾੜ ਅਤੇ ਮੈਂਬਰ ਘਨੱਈਆ ਲਾਲ ਗਰਗ ਨੇ ਵੀ ਮਹਿਮਾਨਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਮਹਿਲਾ ਸਸ਼ਕਤੀਕਰਨ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਕੇਕ ਕੱਟ ਕੇ ਮਹਿਲਾ ਦਿਵਸ ਮਨਾਇਆ ਗਿਆ ਅਤੇ ਮਹਿਮਾਨ ਵਕੀਲਾਂ ਨੂੰ ਸਨਮਾਨ ਪੱਤਰ ਭੇਟ ਕੀਤੇ ਗਏ। ਇਸ ਤੋਂ ਇਲਾਵਾ ਸਕੂਲ ਦੀਆਂ ਮਹਿਲਾ ਅਧਿਆਪਕਾਵਾਂ ਨੂੰ ਵੀ ਉਨ੍ਹਾਂ ਦੇ ਯੋਗਦਾਨ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।