- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਸਲਾ ਡੱਬ ਵਿੱਚ ਛਪਾਉਣ, ਤੀਹਰੀ ਸਵਾਰੀ ਬਿਠਾਉਣ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਚਾਨਾ ਪੰਜਾਬੀ ਜਾਗਰਣ ਫਰੀਦਕੋਟ : ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 8 ਅਪ੍ਰੈਲ 2026 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲਾ ਫਰੀਦਕੋਟ ਦੀ ਸੀਮਾਵਾਂ ਅੰਦਰ ਜਿਲਾ ਫਰੀਦਕੋਟ ਦੇ ਸ਼ਹਿਰੀ ਇਲਾਕਿਆਂ ਵਿੱਚ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਲਏ ਬਿਨਾਂ ਗਲੀ,ਮੁਹੱਲਿਆ, ਧਾਰਮਿਕ ਜਾਂ ਖੁਸ਼ੀ ਆਦਿ ਦੇ ਸਮਾਗਮਾਂ ਸਮੇਂ ਪਬਲਿਕ ਸਥਾਨਾਂ ਤੇ ਸ਼ਾਮੇਆਣਾ ਲਗਾ ਕੇ ਕੋਈ ਵੀ ਧਾਰਮਿਕ ਪ੍ਰੋਗਰਾਮ, ਜਲਸੇ, ਰੈਲੀਆਂ ਆਦਿ ਨਹੀਂ ਕਰੇਗਾ । ਜਿਲਾ ਮੈਜਿਸਟ੍ਰੇਟ ਵੱਲੋਂ ਜਿਲੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਜਨਤਕ ਅਤੇ ਸਰਕਾਰੀ ਥਾਵਾਂ ਤੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਹਰੇ ਲਾਉਣ, ਜਲਸੇ-ਜਲੂਸ ਅਤੇ ਰੋਸ ਮੁਜਾਹਰੇ ਕਰਨ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਉਨਾਂ ਦੱਸਿਆ ਕਿ ਸਿਰਫ ਵਿਸ਼ੇਸ਼ ਹਾਲਤਾਂ ਜਾਂ ਮੌਕਿਆਂ ਤੇ ਪ੍ਰਬੰਧਕਾਂ ਵੱਲੋਂ ਲਿਖਤੀ ਬੇਨਤੀ ਕਰਨ ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਪਾਸੋ ਲਿਖਤੀ ਪ੍ਰਵਾਨਗੀ ਲੈ ਕੇ ਪਬਲਿਕ ਮੀਟਿੰਗਾਂ ਕਰਨ ਅਤੇ ਧਾਰਮਿਕ ਜਲੂਸ ਬਗੈਰਾ ਪ੍ਰਵਾਨਗੀ ਦੀਆਂ ਸ਼ਰਤਾਂ ਅਨੁਸਾਰ ਹੀ ਕੱਢੇ ਜਾ ਸਕਦੇ ਹਨ । ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਹੋਮ ਗਾਰਡਜ਼, ਸੈਨਿਕਾਂ/ ਅਰਧ ਸੈਨਿਕ ਬਲਾਂ ਅਤੇ ਵਿਆਹ ਸ਼ਾਦੀਆਂ ਤੇ ਸ਼ਾਂਤਮਈ ਢੰਗ ਨਾਲ ਕੀਤੇ ਜਾ ਰਹੇ ਜਲੂਸ ਤੇ ਲਾਗੂ ਨਹੀਂ ਹੋਵੇਗਾ । ਇਸ ਦੇ ਨਾਲ ਹੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਕਿਸੇ ਵੀ ਰੈਸਟੋਰੈਂਟ, ਢਾਬੇ ਚਾਹ ਦੀਆਂ ਦੁਕਾਨਾਂ ਆਦਿ ਦੇ ਮਾਲਕਾਂ ਵੱਲੋਂ ਆਪਣੇ ਵਪਾਰਕ ਸਥਾਨ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 8 ਅਪ੍ਰੈਲ 2026 ਤੱਕ ਲਾਗੂ ਰਹੇਗੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਅੰਦਰ ਦੋ ਪਹੀਆਂ ਵਹੀਕਲਾਂ ਪਿਛੇ ਤੀਹਰੀ ਸਵਾਰੀ ( ਸਿਵਾਏ ਬੱਚੇ) ਬਿਠਾਉਣ, ਬਿਨਾਂ ਨੰਬਰ ਪਲੇਟਾਂ ਦੇ, 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਵਹੀਕਲਾਂ ( ਮੋਟਰਸਾਈਕਲ ਅਤੇ ਸਕੂਟਰ) ਦੀ ਵਰਤੋਂ ਕਰਨ ਅਤੇ ਵੱਖ ਵੱਖ ਆਵਾਜ਼ਾਂ ਵਾਲੇ ਹਾਰਨ ਅਤੇ ਵਹੀਕਲਾਂ ਦੇ ਸੈਲੰਸਰ ਕੱਢਵਾ ਕੇ ਵੱਖਰੀ ਕਿਸਮ ਦੀਆਂ ਡਰਾਉਣੀਆਂ / ਦਿਲ ਕੰਬਾਊ ਆਵਾਜ਼ਾਂ ਪੈਦਾ ਕਰਨ ਤੇ ਪੂਰਨ ਤੌਰ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ । ਇਹ ਪਾਬੰਦੀ 8 ਅਪ੍ਰੈਲ 2026 ਤੱਕ ਜਾਰੀ ਰਹੇਗੀ ।